ਤਕਨੀਕੀ ਸਿੱਖਿਆ ਵਿਭਾਗ ਵਲੋਂ ਨਕਲ ਨੂੰ ਨੱਥ ਪਾਉਣ ਲਈ ਵੱਡੀ ਕਾਰਵਾਈ, 7 ਫਾਰਮੈਸੀ ਕਾਲਜਾਂ ਦੀ ਮਾਨਤਾ ਰੱਦ ਕਰਨ ਲਈ ਹੋਵੇਗੀ ਕਾਰਵਾਈ
ਨਕਲ ਕਰਵਾਉਣ ਵਾਲੀਆਂ ਸੰਸਥਾਵਾਂ ਖਿਲਾਫ ਹੋਵੇਗੀ ਸਖਤ ਕਾਰਵਾਈ: ਤਕਨੀਕੀ ਸਿੱਖਿਆ ਮੰਤਰੀ ਚੰਨੀ
ਪੰਜਾਬ ਸਰਕਾਰ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵਲੋਂ ਲਹਿਰਾਗਾਗਾ ਵਿਖੇ ਸਥਿਤ ਫਾਰਮੇਸੀ ਕਾਲਜਾਂ ਵਿੱਚ ਵਿਦਿਆਰਥੀਆਂ ਤੋਂ ਪੈਸੇ ਲੈ ਕੇ ਨਕਲ ਕਰਵਾਉਣ ਦੇ ਮਾਮਲੇ ਦੀ ਬਰੀਕੀ ਨਾਲ ਜਾਂਚ ਕਰਵਾਉਣ ਤੋਂ ਬਾਅਦ ਸਮੂਹਿਕ ਨਕਲ ਦਾ ਇਹ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਮਾਮਲੇ ਵਿਚ ਸ਼ਾਮਿਲ ਸੰਸਥਾ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਕੇਜਰੀਵਾਲ ਵੀ ਮਿਲ ਗਿਆ ਮੋਦੀ ਨਾਲ,ਕਿਸਾਨਾਂ ਨੂੰ ਦਿੱਲੀ ਆਉਣ ਤੋਂ ਚਾਹੁੰਦਾ ਹੈ ਰੋਕਣਾ?
ਇਸ ਮਾਮਲੇ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾਂ ਨੇ ਦੱਸਿਆ ਕਿ ਇਹ ਮਾਮਲਾ ਸਾਹਮਣੇ ਆਉਣ ’ਤੇ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਕੱਤਰ, ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਤੋਂ ਪੜਤਾਲ ਰਿਪੋਰਟ ਮੰਗੀ ਗਈ ਸੀ ਅਤੇ ਇਨਾਂ ਕਾਲਜਾਂ ਦੇ ਪੇਪਰ ਚੈਕ ਹੋਣ ਵਾਸਤੇ ਸਰਕਾਰੀ ਬਹੁਤਕਨੀਕੀ ਕਾਲਜ (ਲੜਕੀਆਂ), ਪਟਿਆਲਾ ਵਿਚ ਭੇਜੇ ਗਏ ਸਨ, ਇਸ ਲਈ ਇਸ ਸਬੰਧੀ ਪਿ੍ਰੰਸੀਪਲ ਸਰਕਾਰੀ ਬਹੁਤਕਨੀਕੀ ਕਾਲਜ (ਲ) ਪਟਿਆਲਾ ਤੋਂ ਵੀ ਰਿਪੋਰਟ ਮੰਗੀ ਗਈ ਸੀ। ਜਿਸ ਵਿਚ ਪਾਇਆ ਗਿਆ ਕਿ ਵਿਦਿਆਰਥੀਆਂ ਵਲੋਂ ਦਿੱਤੀ ਗਈ ਆਫ਼-ਲਾਈਨ ਪ੍ਰੀਖਿਆ ਵਿਚ ਉਨਾਂ ਦੀਆਂ ਉੱਤਰ-ਕਾਪੀਆਂ ਚੈਕ ਕਰਨ ਤੇ ਪਾਇਆ ਗਿਆ ਹੈ ਕਿ ਸਾਰੇ ਵਿਦਿਆਰਥੀਆਂ ਦੀ ਉੱਤਰ ਕਾਪੀ ਅੱਖਰ ਨਾਲ ਅੱਖਰ ਆਪਸ ਵਿਚ ਮਿਲਦੀ ਹੈ। ਆਨ ਲਾਈਨ ਹਲ ਕੀਤੇ ਪੇਪਰਾਂ ਵਿਚ ਵੀ ਕਈ ਪੇਪਰ ਲਗਭੱਗ ਮਿਲਦੇ ਹਨ। ਸਾਰੇ ਵਿਆਰਥੀਆਂ ਨੇ ਇਕੋ ਜਿਹੇ ਵਿਚ ਪ੍ਰਸ਼ਨ ਹਲ ਕਰਨ ਲਈ ਚੁਣਾਵ ਕੀਤਾ ਹੈ। ਸਾਰੇ ਵਿਦਿਆਰਥੀਆਂ ਨੇ ਇਕੋ ਜਿਹੇ ਉੱਤਰ ਹਲ ਕੀਤੇ ਹਨ।
BREAKING-ਕਿਸਾਨਾਂ ‘ਤੇ ਹੋਣਗੇ ਪਰਚੇ,ਬੀਜੇਪੀ ਲੀਡਰ ਦਾ ਆਇਆ ਵੱਡਾ ਬਿਆਨ?
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.