Breaking NewsD5 specialNewsPoliticsPunjab

ਦਿੱਲੀ ਜਾਣ ਤੋਂ ਪਹਿਲਾਂ ਕਿਸਾਨਾਂ ਲਈ ਦਿੱਲੀ ਤੋਂ ਆਈ ਖੁਸ਼ਖ਼ਬਰੀ! ਨਹੀਂ ਆਵੇਗੀ ਅੰਦੋਲਨ ‘ਚ ਕੋਈ ਰੁਕਾਵਟ !

ਨਵੀਂ ਦਿੱਲੀ : 26 ਅਤੇ 27 ਨਵੰਬਰ ਨੂੰ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਗਿਆ ਹੈ। ਜਿਸਦੇ ਚੱਲਦਿਆਂ ਕਿਸਾਨਾਂ ਨੇ ਰਸਦ ਪਾਣੀ ਇੱਕਠਾ ਕਰਨਾ ਸ਼ੁਰੂ ਕਰ ਦਿੱਤਾ ਹੈ ਤਾਂ ਜੋ ਧਰਨੇ ਦੇ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ। ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਕਿਸਾਨਾਂ ਦੇ ਹੱਕ ‘ਚ ਡਟਦੇ ਨਜ਼ਰ ਆ ਰਹੇ ਹਨ।

🔴LIVE | ਹੁਣ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਿਆ ! ਮੁੜ ਲੱਗਿਆ ਕਰਫ਼ਿਊ,ਅੰਦੋਲਨ ‘ਚ ਵੱਡੀ ਰੁਕਾਵਟ !

ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਹੈ ਕਿ 26-27 ਨਵੰਬਰ ਨੂੰ ਦਿੱਲੀ ਪਹੁੰਚ ਰਹੇ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇ। ਦੂਜੇ ਪਾਸੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਦਿੱਲੀ ਆਉਣ ਲਈ ਰਾਸ਼ਨ ਨਾਲ ਲਿਆਉਣ ਦੀ ਲੋੜ ਨਹੀਂ ਕਮੇਟੀ ਵੱਲੋਂ ਕਿਸਾਨਾਂ ਲਈ ਲੰਗਰ ਅਤੇ ਹੋਰ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇਗਾ।

ਸੁਖਬੀਰ ਬਾਦਲ ਨੇ ਕਿਸਾਨਾਂ ਦੇ ਹੱਕ ‘ਚ ਲਿਆ ਵੱਡਾ ਫੈਸਲਾ !ਕੇਂਦਰ ਅਤੇ ਪੰਜਾਬ ਸਰਕਾਰ ਦੇ ਖੋਲਤੇ ਪਰਦੇ !

ਦਿੱਲੀ ‘ਚ ਕੇਂਦਰ ਸਰਕਾਰ ਤੱਕ ਆਪਣੀ ਅਵਾਜ਼ ਪਹੁੰਚਾਉਣ ਲਈ ਵੱਡੀ ਗਿਣਤੀ ‘ਚ ਕਿਸਾਨਾਂ ਨੇ ਦਿੱਲੀ ਚੱਲੋਂ ਅੰਦੋਲਨ ਲਈ ਤਿਆਰੀ ਖਿੱਚੀ ਹੋਈ ਹੈ। ਹੁਣ ਅਕਾਲੀ ਦਲ ਵੀ ਕਿਸਾਨਾਂ ਦੇ ਹੱਕ ‘ਚ ਖੜ੍ਹਾ ਦਿਖਾਈ ਦੇ ਰਿਹਾ ਹੈ।ਕਿਸਾਨ ਦਿੱਲੀ ਪਹੁੰਚਦੇ ਨੇ ਜਾਂ ਨਹੀਂ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਕਿਸਾਨਾਂ ਦਾ ਜੋਸ਼ ‘ਤੇ ਜਜ਼ਬਾ ਪੂਰੀ ਤਰ੍ਹਾਂ ਬਰਕਰਾਰ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button