ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ‘ਤੇ CM ਕੈਪਟਨ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਦੇਸ਼ ਵਾਸੀਆਂ ਨੂੰ ਵਧਾਈ
ਨਵੀਂ ਦਿੱਲੀ : ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਤੇ ਦੇਸ਼ ਵਾਸੀਆਂ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਰਾਮਨਾਥ ਕੋਵਿੰਦ ਨੇ ਸੋਮਵਾਰ ਨੂੰ ਟਵੀਟ ਕਰ ਕਿਹਾ, ‘ਮੈਂ ਦੇਸ਼ ਵਾਸੀਆਂ ਅਤੇ ਵਿਦੇਸ਼ ‘ਚ ਵੱਸਦੇ ਸਾਰੇ ਭਾਰਤੀਆਂ,ਵਿਸ਼ੇਸ਼ ਰੂਪ ਤੋਂ ਸਿੱਖ ਸਮੁਦਾਏ ਭਰਾਵਾਂ ਅਤੇ ਭੈਣਾਂ ਨੂੰ ਹਾਰਦਿਕ ਵਧਾਈ ਅਤੇ ਸ਼ੁਭਕਾਮਨਾਵਾਂ ਦਿੰਦਾ ਹਾਂ। ਆਓ ਜੀ ਇਸ ਪਾਵਨ ਮੌਕੇ ‘ਤੇ ਅਸੀ ਸਭ ਆਪਣੇ ਚਾਲ ਚੱਲਣ ‘ਚ ਉਨ੍ਹਾਂ ਦੀਆਂ ਸਿੱਖਿਆਵਾਂ ਦਾ ਪਾਲਣ ਕਰੀਏ।’
गुरु नानक देव ने लोगों को एकता, समरसता, बंधुता, सौहार्द और सेवाभाव का मार्ग दिखाया और परिश्रम, ईमानदारी तथा आत्मसम्मान पर आधारित जीवनशैली का बोध कराने वाला आर्थिक दर्शन दिया। उनका जीवन और उनकी शिक्षाएं, समस्त मानव जाति के लिए प्रेरणा पुंज हैं।
— President of India (@rashtrapatibhvn) November 30, 2020
ਉੱਥੇ ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ‘ਤੇ ਅੱਜ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਲਤਾਨਪੁਰ ਲੋਧੀ ਪਹੁੰਚਣਗੇ । ਜਾਣਕਾਰੀ ਲਈ ਦੱਸ ਦਿਓ ਕੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ‘ਤੇ ਪ੍ਰੋਗਰਾਮਾਂ ਦੀ ਸ਼ੁਰੂਆਤ ਸ਼ਨੀਵਾਰ ਨੂੰ ਹੀ ਸ਼੍ਰੀ ਅਖੰਡ ਪਾਠ ਸਾਹਿਬ ਤੋਂ ਹੋ ਗਈ ਸੀ।
“ਸਤਿਗੁਰ ਨਾਨਕ ਪ੍ਰਗਟਿਆ, ਮਿਟੀ ਧੁੰਦ ਜਗ ਚਾਨਣੁ ਹੋਆ
ਜਿਉ ਕਰਿ ਸੂਰੁਜ ਨਿਕਲਿਆ, ਤਾਰੇ ਛਪੇ ਅੰਧੇਰ ਪਲੋਆ”
…
ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਦੀਆਂ ਸਾਰਿਆਂ ਨੂੰ ਲੱਖ ਲੱਖ ਵਧਾਈਆਂ।#PrakashPurb pic.twitter.com/fGSMpnRGwJ— Capt.Amarinder Singh (@capt_amarinder) November 29, 2020
ਇਸ ਦੌਰਾਨ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਰੂ ਘਰ ‘ਚ ਨਤਮਸਤਕ ਹੋਣ ਤੋਂ ਬਾਅਦ ਸਮਾਰਟ ਸਿਟੀ ਮਿਸ਼ਨ ਦੇ ਤਹਿਤ ਸੁਲਤਾਨਪੁਰ ਲੋਧੀ ਦੇ ਵਿਕਾਸ ਲਈ ਵੱਖ – ਵੱਖ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ। ਜਿਸ ‘ਚ ਖਾਸ ਕਰਕੇ ਕਿਲ੍ਹਾ ਸਰਾਏ ਦਾ ਨਵੀਨੀਕਰਣ, ਸਰਕਾਰੀ ਸਕੂਲ ‘ਚ ਸੋਲਰ ਪਾਵਰ ਪਲਾਂਟ ਦੀ ਸਥਾਪਨਾ, ਸਮਾਰਟ ਆਂਗਨਵਾੜੀ ਦੀ ਸਥਾਪਨਾ ਅਤੇ ਹੋਰ ਕਾਰਜ ਪੂਰੇ ਕੀਤੇ ਜਾਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.