ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ, ਕਿਸਾਨਾਂ ਅੱਗੇ ਝੁਕੀ ਕੇਂਦਰ ਸਰਕਾਰ! ਲਿਆ ਵੱਡਾ ਫੈਸਲਾ
ਨਵੀਂ ਦਿੱਲੀ : ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਲਗਾਤਾਰ 26ਵੇਂ ਦਿਨ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਉਥੇ ਹੀ ਕੇਂਦਰ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹਨ। ਸਰਕਾਰ ਦਾ ਕਹਿਣਾ ਹੈ ਕਿ ਉਸਨੇ ਠੋਸ ਸਮੱਸਿਆਵਾਂ ਦਾ ਹੱਲ ਕਰ ਦਿੱਤਾ ਹੈ ਅਤੇ ਗੱਲ ਬਾਤ ਦੇ ਜ਼ਰੀਏ ਬਾਕੀ ਪ੍ਰੇਸ਼ਾਨੀਆਂ ਦਾ ਵੀ ਹੱਲ ਕੱਢਣ ਲਈ ਤਿਆਰ ਹਨ। ਦੂਜੇ ਪਾਸੇ ਕਿਸਾਨ ਕਾਨੂੰਨਾਂ ਨੂੰ ਰੱਦ ਕਰਨ ਦੀ ਜ਼ਿੱਦ ਤੇ ਅੜੇ ਹੋਏ ਹਨ। ਹੁਣ ਕਿਸਾਨਾਂ ਨੇ ਸਰਕਾਰ ਨੂੰ ਖੁੱਲ੍ਹਾ ਪੱਤਰ ਲਿਖਿਆ ਹੈ। ਇਸ ਵਿੱਚ ਉਨ੍ਹਾਂ ਨੇ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਦੂਜੇ ਪਾਸੇ ਸਰਕਾਰ ਨੇ ਵੀ 40 ਕਿਸਾਨ ਜਥੇਬੰਦੀਆਂ ਦੇ ਨਾਂ ਪੱਤਰ ਲਿਖਿਆ ਹੈ ਜਿਸ ‘ਚ ਉਨ੍ਹਾਂ ਨੂੰ ਇੱਕ ਵਾਰ ਫਿਰ ਗੱਲ ਬਾਤ ਦਾ ਸੱਦਾ ਦਿੱਤਾ ਗਿਆ ਹੈ।
BIG BREAKING ਕਿਸਾਨ ਅੰਦੋਲਨ ਨਾਲ ਜੁੜੀ ਵੱਡੀ ਖ਼ਬਰ, ਕਿਸਾਨਾਂ ਅੱਗੇ ਝੁਕੀ ਕੇਂਦਰ ਸਰਕਾਰ! ਲਿਆ ਵੱਡਾ ਫੈਸਲਾ
ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਲਿਖਿਆ ਪੱਤਰ
ਕੇਂਦਰ ਸਰਕਾਰ ਨੇ ਐਤਵਾਰ ਨੂੰ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਰਾਜਧਾਨੀ ਦਿੱਲੀ ਦੀਆਂ ਵੱਖਰੀਆਂ ਸੀਮਾਵਾਂ ‘ਤੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ ਅਤੇ ਕਿਹਾ ਹੈ ਕਿ ਉਹ ਇਸਦੀ ਤਾਰੀਕ ਤੈਅ ਕਰਨ। ਕੇਂਦਰੀ ਖੇਤੀਬਾੜੀ ਅਤੇ ਕਿਸਾਨ ਕਲਿਆਣ ਮੰਤਰਾਲੇ ਦੇ ਸੰਯੁਕਤ ਸਕੱਤਰ ਵਿਵੇਕ ਅੱਗਰਵਾਲ ਨੇ ਇਸ ਸੰਦਰਭ ‘ਚ ਕਿਸਾਨਾਂ ਦੇ ਜਥੇਬੰਦੀਆਂ ਨੂੰ ਇੱਕ ਪੱਤਰ ਲਿਖਿਆ ਹੈ।
🔴LIVE| ਭੁੱਖ ਹੜਤਾਲ ‘ਤੇ ਬੈਠੇ ਕਿਸਾਨਾਂ ਦਾ ਵੱਡਾ ਐਲਾਨ, ਝੁਕੀ ਕੇਂਦਰ ਸਰਕਾਰ, ਸਿੰਘੂ ਬਾਰਡਰ ਤੋਂ ਲਾਈਵ ਤਸਵੀਰਾਂ
ਜ਼ਿਕਰਯੋਗ ਹੈ ਕਿ ਕਿਸਾਨਾਂ ਨਾਲ ਗੱਲ ਬਾਤ ਲਈ ਕੇਂਦਰ ਸਰਕਾਰ ਨੇ ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਪ੍ਰਧਾਨਤਾ ‘ਚ ਮੰਤਰੀਆਂ ਦੀ ਇੱਕ ਕਮੇਟੀ ਗਠਿਤ ਕੀਤੀ ਸੀ। ਕੇਂਦਰੀ ਮੰਤਰੀ ਪੀਊਸ਼ ਗੋਇਲ ਅਤੇ ਸੋਮਪ੍ਰਕਾਸ਼ ਇਸਦੇ ਮੈਂਬਰ ਹਨ। ਸਰਕਾਰ ਵੱਲੋਂ ਕਿਸਾਨਾਂ ਦੀ ਹੁਣ ਤੱਕ ਪੰਜ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਜੋ ਅਸਫਲ ਰਹੀ ਹੈ। ਕਿਸਾਨ ਜਥੇਬੰਦੀਆਂ ਦੀ ਇੱਕ ਵਾਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਵੀ ਬੈਠਕ ਹੋ ਚੁੱਕੀ ਹੈ , ਪਰ ਉਸਦਾ ਨਤੀਜਾ ਵੀ ਜ਼ੀਰੋ ਰਿਹਾ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.