ਭਾਰਤ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਸਰਦਾਰ ਬੂਟਾ ਸਿੰਘ ਦਾ ਦੇਹਾਂਤ
ਨਵੀਂ ਦਿੱਲੀ : ਭਾਰਤ ਦੇ ਸਾਬਕਾ ਗ੍ਰਹਿ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਸਰਦਾਰ ਬੂਟਾ ਸਿੰਘ ਦਾ ਲੰਬੀ ਬਿਮਾਰੀ ਤੋਂ ਬਾਅਦ ਸ਼ਨੀਵਾਰ ਨੂੰ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਪਿਛਲੇ ਕੁਝ ਦਿਨ ਪਹਿਲਾਂ ਦਿੱਲੀ ਦੇ ਏਮਜ਼ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। 21 ਮਾਰਚ 1934 ਨੂੰ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਮੁਸਤਫਾਪੁਰ ਪਿੰਡ ‘ਚ ਜਨਮੇ ਬੂਟਾ ਸਿੰਘ 8 ਵਾਰ ਲੋਕ ਸਭਾ ਲਈ ਚੁਣੇ ਗਏ। ਬੂਟਾ ਸਿੰਘ ਦੇ 2 ਪੁੱਤ ਅਤੇ ਇਕ ਧੀ ਹੈ। ਉਨ੍ਹਾਂ ਨੂੰ ਨਹਿਰੂ-ਗਾਂਧੀ ਪਰਿਵਾਰ ਦਾ ਕਾਫ਼ੀ ਕਰੀਬੀ ਮੰਨਿਆ ਜਾਂਦਾ ਸੀ।
ਕਿਸਾਨ ਅੰਦੋਲਨ ਨੂੰ ਲੈਕੇ ਭਾਜਪਾ ਪ੍ਰਧਾਨ ਦਾ ਵੱਡਾ ਐਲਾਨ !
ਬੂਟਾ ਸਿੰਘ ਨੇ ਭਾਰਤ ਸਰਕਾਰ ‘ਚ ਕੇਂਦਰੀ ਗ੍ਰਹਿ ਮੰਤਰੀ, ਖੇਤੀਬਾੜੀ ਮੰਤਰੀ, ਰੇਲ ਮੰਤਰੀ, ਖੇਡ ਮੰਤਰੀ ਅਤੇ ਹੋਰ ਅਹੁਦਿਆਂ ਤੋਂ ਇਲਾਵਾ ਬਿਹਾਰ ਦੇ ਰਾਜਪਾਲ ਅਤੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਪ੍ਰਧਾਨ ਦੇ ਰੂਪ ‘ਚ ਮਹੱਤਵਪੂਰਨ ਵਿਭਾਗਾਂ ਦਾ ਕੰਮ ਸੰਭਾਲਿਆ। ਦੱਸ ਦਈਏ ਕਿ ਬੂਟਾ ਸਿੰਘ ਦੇ ਦੇਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਹਿਰਾ ਸੋਗ ਵਿਅਕਤ ਕੀਤਾ ਹੈ।
Shri Buta Singh Ji was an experienced administrator and effective voice for the welfare of the poor as well as downtrodden. Saddened by his passing away. My condolences to his family and supporters.
— Narendra Modi (@narendramodi) January 2, 2021
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.