ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਨੂੰ ਲੈ ਕੇ ਪੰਜਾਬ ‘ਚ ਰਾਜਨੀਤਿਕ ਝੜਪ
ਚੰਡੀਗੜ੍ਹ : ਖੇਤੀਬਾੜੀ ਕਾਨੂੰਨਾਂ ‘ਤੇ ਸਾਰੇ ਪੱਖਾਂ ਦੇ ਵਿਚਾਰ ਜਾਣਨ ਲਈ ਸੁਪਰੀਮ ਕੋਰਟ ਵਲੋਂ 4 ਮੈਂਬਰੀ ਕਮੇਟੀ ਦੇ ਗਠਨ ਨੂੰ ਲੈ ਕੇ ਪੰਜਾਬ ‘ਚ ਸਿਆਸਤ ਗਰਮ ਹੋ ਗਈ ਹੈ ਅਤੇ ਇਸ ‘ਚ ਸ਼ਾਮਿਲ ਕੀਤੇ ਗਏ 4 ਵਿੱਚੋਂ 2 ਮੈਬਰਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਨਜ਼ਦੀਕੀ ਦੱਸਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਕੇਂਦਰ ਨਾਲ ਮਿਲ ਕੇ ਸਾਂਝਾ ਮੈਚ ਖੇਲ ਰਹੀ ਹੈ ਕਿਉਂਕਿ ਇਸ ‘ਚ ਸ਼ਾਮਿਲ ਕੀਤੇ ਗਏ ਭੁਪਿੰਦਰ ਸਿੰਘ ਮਾਨ ਕੈਪਟਨ ਅਮਰਿੰਦਰ ਸਿੰਘ ਦੇ ਕਾਫ਼ੀ ਨਜ਼ਦੀਕੀ ਹਨ ਅਤੇ ਮਾਨ ਦੇ ਮੁੰਡੇ ਨੂੰ ਕੈਪਟਨ ਨੇ ਲੋਕ ਸੇਵਾ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਖੇਤੀਬਾੜੀ ਸੁਧਾਰ ਕਮਿਸ਼ਨ ਲਈ ਵਿਸ਼ੇਸ਼ ਤੌਰ ‘ਤੇ ਰੱਖਿਆ ਗਿਆ ਸੀ।
ਸੁਣੋ ਆਹ ਜਵਾਕ ਦੀ ਫਰਾਟੇਦਾਰ ਅੰਗਰੇਜ਼ੀ, ਅੰਗਰੇਜ਼ੀ ‘ਚ ਮੋਦੀ ਸਰਕਾਰ ਨੂੰ ਕਹੀ ਅਜਿਹੀ ਗੱਲ, ਕਿਸਾਨ ਹੋਏ ਹੈਰਾਨ
ਇਸ ਤੋਂ ਇਲਾਵਾ ਅਸ਼ੋਕ ਗੁਲਾਟੀ ਵੀ ਕੈਪਟਨ ਦੇ ਖਾਸ ਲੋਕਾਂ ਵਿੱਚੋਂ ਇੱਕ ਹਨ। ਉਨ੍ਹਾਂ ਨੂੰ ਖੇਤੀਬਾੜੀ ਸੁਧਾਰ ਕਮਿਸ਼ਨ ਲਈ ਵਿਸ਼ੇਸ਼ ਤੌਰ ‘ਤੇ ਰੱਖਿਆ ਗਿਆ ਸੀ। ਇਸ ਤੋਂ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਨਾਲ ਮਿਲ ਕੇ ਕੈਪਟਨ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਸਮਰਥਨ ਕਰਨਾ ਚਾਹੁੰਦੇ ਹਨ। ਕਮੇਟੀ ‘ਚ ਸ਼ਾਮਿਲ ਕੀਤੇ ਗਏ ਚਾਰ ਮੈਂਬਰ ਪਹਿਲਾਂ ਤੋਂ ਹੀ ਖੇਤੀਬਾੜੀ ਕਾਨੂੰਨਾਂ ਨੂੰ ਆਪਣਾ ਕਿਸਾਨਾਂ ਦੇ ਹੱਕ ‘ਚ ਦੱਸਦੇ ਰਹੇ ਹਨ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਨੇ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਹੋਰ ਸੀਨੀਅਰ ਆਗੂਆਂ ਦੇ ਨਾਲ ਭੁਪਿੰਦਰ ਸਿੰਘ ਮਾਨ ਦੀਆਂ ਤਸਵੀਰਾਂ ਵੀ ਮੀਡਿਆ ਨੂੰ ਦਿਖਾਈਆਂ ਅਤੇ ਦੋਸ਼ ਲਗਾਇਆ ਕਿ ਇਨ੍ਹਾਂ ਨੂੰ ਦੇਖ ਕੇ ਸਪੱਸ਼ਟ ਹੁੰਦਾ ਹੈ ਕਿ ਕੈਪਟਨ ਸਰਕਾਰ ਦਾ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਇਰਾਦਾ ਕੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.