ਇਸ ਨੌਜਵਾਨ ਦੀ ਮਦਦ ਲਈ ਅੱਗੇ ਆਇਆ ਸਿੱਧੂ ਮੂਸੇਵਾਲਾ
ਚੰਡੀਗੜ੍ਹ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਆਪਣੇ ਇੰਸਟਾਗਰਾਮ ਦੀ ਸਟੋਰੀ ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜੋ ਸੋਸ਼ਲ ਮੀਡਿਆ ‘ਤੇ ਬਹੁਤ ਵਾਇਰਲ ਹੋ ਰਹੀ ਹੈ। ਦਰਅਸਲ ਪਿੰਡ ਚਾੜੋ, ਜ਼ਿਲ੍ਹਾ ਸੰਗਰੂਰ ਦੇ ਕੁੱਝ ਲੋਕ ਗਾਇਕ ਸਿੱਧੂ ਮੂਸੇਵਾਲਾ ਦੇ ਜ਼ਰੀਏ ਲੋਕਾਂ ਤੋਂ ਮਦਦ ਲੈਣ ਪਹੁੰਚੇ। ਉਨ੍ਹਾਂ ਨੇ ਸਿੱਧੂ ਮੂਸੇ ਵਾਲੇ ਦੇ ਜ਼ਰੀਏ ਲੋਕਾਂ ਨੂੰ ਆਰਥਕ ਸਹਾਇਤਾ ਦੇਣ ਦੀ ਅਪੀਲ ਕੀਤੀ ਹੈ। ਦਰਅਸਲ, ਪਿੰਡ ਚਾੜੋ ਜ਼ਿਲ੍ਹਾ ਸੰਗਰੂਰ ਦਾ ਇੱਕ ਨੌਜਵਾਨ ਕੈਂਸਰ ਦੇ ਰੋਗ ਨਾਲ ਪੀੜਿਤ ਹੈ, ਜਿਸ ਦੇ ਇਲਾਜ ਲਈ ਕਰੀਬ 35 – 40 ਲੱਖ ਦੀ ਜ਼ਰੂਰਤ ਹੈ। ਨੌਜਵਾਨ ਦਾ ਇਲਾਜ ਲੁਧਿਆਣਾ ਦੇ ਡੀ.ਐਮ. ਹਸਪਤਾਲ ਵਿਚ ਚੱਲ ਰਿਹਾ ਹੈ।
BIG NEWS ਹੁਣੇ-ਹੁਣੇ ਆਈ ਵੱਡੀ ਖ਼ਬਰ, ਮੀਟਿੰਗ ‘ਚ ਕਿਸਾਨਾਂ ਨੇ ਰੱਖੀ ਨਵੀਂ ਮੰਗ, ਸਾਰੇ ਮਸਲੇ ਹੋਣਗੇ ਹੱਲ !
ਉੱਥੇ ਹੀ ਸਿੱਧੂ ਮੂਸੇ ਵਾਲਾ ਨੇ ਸੋਸ਼ਲ ਮੀਡਿਆ ਦੇ ਜ਼ਰੀਏ ਇਹਨਾਂ ਦੀ ਮਦਦ ਲਈ ਆਪਣੇ ਪ੍ਰਸ਼ੰਸਕਾਂ ਤੋਂ ਅਪੀਲ ਕੀਤੀ ਹੈ ਕਿ ਤੁਸੀ ਇਸ ਨੌਜਵਾਨ ਦੀ ਮਦਦ ਜ਼ਰੂਰ ਕਰੋ। ਇਸ ਤੋਂ ਇਲਾਵਾ ਸਿੱਧੂ ਨੇ ਕਿਹਾ ਕਿ ਮੈਂ ਇਨ੍ਹਾਂ ਦੇ ਅਕਾਉਂਟ ਅਤੇ ਘਰ ਦਾ ਪੂਰਾ ਪਤਾ, ਫ਼ੋਨ ਨੰਬਰ ਆਪਣੇ ਸੋਸ਼ਲ ਮੀਡਿਆ ‘ਤੇ ਪੋਸਟ ਕਰ ਦਿੰਦਾ ਹਾਂ, ਜਿਸ ਦੇ ਜ਼ਰੀਏ ਤੁਸੀ ਇਨ੍ਹਾਂ ਦੀ ਮਦਦ ਕਰ ਸਕੋਂਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.