NewsBreaking NewsD5 specialPoliticsPunjabTop News
‘ਕਿਸਾਨਾਂ ਦੇ ਹੱਕ ਵਿੱਚ ਸ਼ਾਂਤਮਈ ਤਰੀਕੇ ਨਾਲ ਆਵਾਜ਼ ਬੁਲੰਦ ਕਰ ਰਹੇ ਨੌਜਵਾਨਾਂ ਦੀ ਹਿਮਾਚਲ ਸਰਕਾਰ ਵੱਲੋਂ ਗ੍ਰਿਫਤਾਰੀ ਸੰਵਿਧਾਨਕ ਤੇ ਜਮਹੂਰੀ ਹੱਕਾਂ ‘ਤੇ ਹਮਲਾ’
ਚੰਡੀਗੜ੍ਹ : ਪੰਜਾਬ ਦੇ ਖੇਡ ਅਤੇ ਯੁਵਕ ਸੇਵਾਵਾਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ਿਮਲਾ ਪੁਲਿਸ ਵੱਲੋਂ ਕਿਸਾਨਾਂ ਦੇ ਹੱਕ ਵਿਚ ਸ਼ਾਂਤਮਈ ਤਰੀਕੇ ਨਾਲ ਆਵਾਜ਼ ਬੁਲੰਦ ਕਰ ਰਹੇ ਪੰਜਾਬ ਦੇ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦੀ ਕਾਰਵਾਈ ਨੂੰ ਸੰਵਿਧਾਨਕ ਅਤੇ ਜਮਹੂਰੀ ਹੱਕਾਂ ‘ਤੇ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਗ੍ਰਿਫਤਾਰੀ ਸਿੱਧੇ ਤੌਰ ‘ਤੇ ਭਾਜਪਾ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਦੇ ਇਸ਼ਾਰੇ ‘ਤੇ ਕੀਤੀ ਗਈ ਹੈ। ਇੱਥੇ ਜਾਰੀ ਬਿਆਨ ਵਿਚ ਰਾਣਾ ਸੋਢੀ ਨੇ ਕਿਹਾ ਕਿ ਪਿਛਲੇ ਦਿਨੀਂ ਸੁਪਰੀਮ ਕੋਰਟ ਵਲੋਂ ਦਿੱਲੀ ਵਿਖੇ ਕਿਸਾਨੀ ਧਰਨਿਆਂ ਸਬੰਧੀ ਸੁਣਵਾਈ ਦੌਰਾਨ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰਨ ਨੂੰ ਲੋਕਾਂ ਦਾ ਜਮਹੂਰੀ ਹੱਕ ਕਰਾਰ ਦਿੱਤਾ ਗਿਆ ਸੀ ਪਰ ਇਸ ਦੇ ਬਾਵਜੂਦ ਘਬਰਾਈ ਹੋਈ ਹਿਮਾਚਲ ਪ੍ਰਦੇਸ਼ ਸਰਕਾਰ ਗ਼ੈਰ ਸੰਵਿਧਾਨਕ ਢੰਗ ਤਰੀਕੇ ਅਪਣਾ ਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਖ਼ੁਸ਼ ਕਰ ਰਹੀ ਹੈ।
🔴LIVE | ਮੀਟਿੰਗ ਤੋਂ ਪਹਿਲਾਂ ਕਿਸਾਨਾਂ ਦਾ ਵੱਡਾ ਧਮਾਕਾ ! ਮੋਦੀ ਨੂੰ ਝਟਕਾ
ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦੀ ਕਰੜੀ ਨਿੰਦਾ ਕਰਦਿਆਂ ਰਾਣਾ ਸੋਢੀ ਨੇ ਕਿਹਾ ਕਿ ਨੌਜਵਾਨਾਂ ਨੇ ਕਿਸੇ ਵੀ ਕਾਨੂੰਨ ਦਾ ਉਲੰਘਣ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸੰਵਿਧਾਨ ਤਹਿਤ ਹਰੇਕ ਵਿਅਕਤੀ ਨੂੰ ਬੋਲਣ, ਸੋਚਣ ਅਤੇ ਕੰਮ ਕਰਨ ਦੀ ਆਜ਼ਾਦੀ ਅਤੇ ਹੱਕ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਹਰਿਆਣਾ ਸਰਕਾਰ ਨੇ ਵੀ ਕਿਸਾਨਾਂ ਨੂੰ ਰੋਕਣ ਲਈ ਦਮਨਕਾਰੀ ਕਦਮ ਚੁੱਕੇ ਸਨ ਪਰ ਉਸ ਨੂੰ ਮੂੰਹ ਦੀ ਖਾਣੀ ਪਈ ਸੀ। ਰਾਣਾ ਸੋਢੀ ਨੇ ਕਿਹਾ ਕਿ ਲੋਕ ਰੋਹ ਮੂਹਰੇ ਕੇੰਦਰ ਸਰਕਾਰ ਨੂੰ ਝੁਕਣਾ ਪਵੇਗਾ ਅਤੇ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਪੈਣਗੀਆਂ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.