ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੀ ਰਾਸ਼ਟਰਪਤੀ ਵੱਲੋਂ ਨਿੰਦਾ, ‘ਖੇਤੀ ਕਾਨੂੰਨ ਦੇਸ਼ ਹਿੱਤ ‘ਚ’
ਨਵੀਂ ਦਿੱਲੀ : ਅੱਜ ਤੋਂ ਬਜਟ ਸੈਸਨ ਦਾ ਆਗਾਜ ਹੋ ਗਿਆ ਹੈ। ਇਸ ਤੋਂ ਪਹਿਲਾਂ ਰਾਸ਼ਟਰਪਤੀ ਰਾਮਨਾਥ ਕੋਵਿੰਦ ਦਾ ਦੋਹਾਂ ਸਦਨਾਂ ਨੂੰ ਬਜਟ ਸੰਬੋਧਨ ਹੋਇਆ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੰਸਦ ਦੇ ਸੰਯੁਕਤ ਸੈਸਨ ਨੂੰ ਸੰਬੋਧਿਤ ਕਰਦੇ ਹੋਏ ਸਰਕਾਰ ਦੀ ਕਈ ਉਪਲਬਧੀਆਂ ਗਿਣਾਈਆਂ। ਇਸ ਦੌਰਾਨ ਉਨ੍ਹਾਂ ਨੇ 26 ਜਨਵਰੀ ਨੂੰ ਹੋਈ ਹਿੰਸਾ ਦੀ ਨਿੰਦਾ ਕੀਤੀ। ਨਾਲ ਹੀ ਨੇ ਉਨ੍ਹਾਂ ਕਿਹਾ ਕਿ ਕਾਨੂੰਨ ਅਤੇ ਨਿਮਯਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਰਾਸ਼ਟਰਪਤੀ ਨੇ ਕਿਹਾ ਕਿ ਪਿਛਲੇ ਸਾਲ ਪਾਸ ਹੋਏ ਤਿੰਨੋਂ ਖੇਤੀ ਬਿੱਲਾਂ ਦਾ ਕਈ ਰਾਜਨੀਤਿਕ ਦਲਾਂ ਨੇ ਸਮੇਂ-ਸਮੇਂ ‘ਤੇ ਸਮਰਥਨ ਕੀਤਾ ਸੀ।
ਪੇਟ ਦੀਆਂ ਬਿਮਾਰੀਆਂ ਦਾ ਪੱਕਾ ਇਲਾਜ! ਆਹ ਡਾਕਟਰ ਨੇ ਦੱਸੇ ਕਮਾਲ ਦੇ ਨੁਕਤੇ
ਦੋ ਦਹਾਕਿਆਂ ਤੋਂ ਇਨ੍ਹਾਂ ਕਾਨੂੰਨਾਂ ਦੀ ਮੰਗ ਹੋ ਰਹੀ ਸੀ। ਰਾਸ਼ਟਰਪਤੀ ਨੇ ਕਿਹਾ ਮੇਰੀ ਸਰਕਾਰ ਇਹ ਸਪੱਸ਼ਟ ਕਰਨਾ ਚਾਹੁੰਦੀ ਹੈ ਕਿ ਨਵੇਂ ਖੇਤੀ ਕਾਨੂੰਨ ਦੇਸ਼ ਵਿਰੋਧੀ ਨਹੀਂ ਸਗੋਂ ਦੇਸ਼ ਹਿੱਤ ਵਿਚ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਸਰਕਾਰ ਪਾਲਣਾ ਕਰੇਗੀ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕਿਹਾ ਕਿ ਪਿਛਲੇ ਦਿਨੀਂ ਗਣਤੰਤਰ ਦਿਹਾੜੇ ਵਰਗੇ ਪਵਿੱਤਰ ਦਿਨ ‘ਤੇ ਝੰਡੇ ਦਾ ਅਪਮਾਨ ਅਤੇ ਦਿੱਲੀ ਵਿਚ ਹੋਈ ਹਿੰਸਾ ਬੇਹੱਦ ਮੰਦਭਾਗੀ ਹੈ।
🔴LIVE|ਬਾਰਡਰ ਖ਼ਾਲੀ ਕਰਵਾਉਣ ਦੇ ਹੁਕਮ ਤੋਂ ਬਾਅਦ ਜਥੇਬੰਦੀਆਂ ਦਾ ਵੱਡਾ ਧਮਾਕਾ!ਮੋਦੀ ਨੂੰ ਪਾਤੀ ਬਿਪਤਾ! ਵੱਡਾ ਐਲਾਨ!
ਉਨ੍ਹਾਂ ਕਿਹਾ ਕਿ ਜੋ ਸੰਵਿਧਾਨ ਸਾਨੂੰ ਪ੍ਰਦਰਸ਼ਨ ਦੀ ਆਜ਼ਾਦੀ ਦਾ ਅਧਿਕਾਰ ਦਿੰਦਾ ਹੈ, ਉਹੀ ਸੰਵਿਧਾਨ ਸਾਨੂੰ ਸਿਖਾਉਂਦਾ ਹੈ ਕਿ ਕਾਨੂੰਨ ਅਤੇ ਨਿਯਮਾਂ ਦੀ ਵੀ ਓਨੀ ਹੀ ਗੰਭੀਰਤਾ ਨਾਲ ਪਾਲਣਾ ਕਰਨੀ ਚਾਹੀਦੀ ਹੈ। ਰਾਸ਼ਟਰਪਤੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਮੌਜੂਦਾ ਸਮੇਂ ਇਨ੍ਹਾਂ ਕਾਨੂੰਨਾਂ ਦਾ ਅਮਲੀਕਰਨ ਦੇਸ਼ ਦੀ ਸਰਵਉੱਚ ਅਦਾਲਤ ਨੇ ਮੁਲਤਵੀ ਕੀਤਾ ਹੋਇਆ ਹੈ। ਮੇਰੀ ਸਰਕਾਰ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਪੂਰਾ ਸਨਮਾਨ ਕਰਦੇ ਹੋਏ ਉਸ ਦੀ ਪਾਲਣਾ ਕਰੇਗੀ।
ਪੁਲਿਸ ਦਾ ਬਾਰਡਰ ‘ਤੇ ਪਿਆ ਘੇਰਾ ਦੇਖ ਗਾਜ਼ੀਪੁਰ ਪਹੁੰਚੀਆਂ ਜਥੇਬੰਦੀਆਂ!ਪੁਲਿਸ ਨੂੰ ਪਾਤੀ ਬਿਪਤਾ! ਵੱਡੀ ਹਲਚਲ !
ਉਨ੍ਹਾਂ ਕਿਹਾ, ”ਮੇਰੀ ਸਰਕਾਰ ਇਹ ਸਪੱਸ਼ਟ ਕਰਨਾ ਚਾਹੁੰਦੀ ਹੈ ਕਿ ਤਿੰਨੋਂ ਖੇਤੀ ਕਾਨੂੰਨ ਬਣਨ ਤੋਂ ਪਹਿਲਾਂ ਦੀਆਂ ਪੁਰਾਣੀਆਂ ਵਿਵਸਥਾਵਾਂ ਤਹਿਤ ਜੋ ਅਧਿਕਾਰ ਸਨ ਅਤੇ ਜੋ ਸਹੂਲਤਾਂ ਸਨ, ਉਨ੍ਹਾਂ ਵਿਚ ਕਿਤੇ ਵੀ ਕੋਈ ਕਮੀ ਨਹੀਂ ਕੀਤੀ ਗਈ ਹੈ ਸਗੋਂ ਖੇਤੀ ਸੁਧਾਰਾਂ ਜ਼ਰੀਏ ਸਰਕਾਰ ਨੇ ਕਿਸਾਨਾਂ ਨੂੰ ਨਵੀਆਂ ਸਹੂਲਤਾਂ ਉਪਲਬਧ ਕਰਾਉਣ ਦੇ ਨਾਲ-ਨਾਲ ਨਵੇਂ ਅਧਿਕਾਰ ਵੀ ਦਿੱਤੇ ਹਨ।”
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.