Breaking NewsD5 specialIndiaNewsTop News

ਪੰਜਾਬ-ਹਰਿਆਣਾ High Court ਪਹੁੰਚਿਆ ਹਰਿਆਣਾ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰਨ ਦਾ ਮਾਮਲਾ

ਚੰਡੀਗੜ੍ਹ : ਹਰਿਆਣਾ ‘ਚ ਇੰਟਰਨੈੱਟ ਸੇਵਾਵਾਂ ਬੰਦ ਹੋਣ ਦਾ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਸੀਨੀਅਰ ਵਕੀਲ ਆਰ ਐਸ ਬੈਂਸ ਨੇ ਦੱਸਿਆ ਕਿ ਇੰਟਰਨੈੱਟ ਬੰਦ ਹੋਣ ‘ਤੇ ਵਕੀਲਾਂ ਨੇ ਹੀ ਇਤਰਾਜ਼ ਜਤਾਇਆ ਹੈ। ਵਕੀਲਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕੋਰਟ ‘ਚ ਆਨਲਾਈਨ ਸੁਣਵਾਈ ਦੇ ਦੌਰਾਨ ਬਹੁਤ ਮੁਸ਼ਕਲਾਂ ਦਾ ਸਾਮਣਾ ਕਰਣਾ ਪੈ ਰਿਹਾ ਹੈ, ਜਿਸ ਤੋਂ ਬਾਅਦ ਕੋਰਟ ਨੇ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ।

ਸਿੰਘੂ ਬਾਰਡਰ ਤੋਂ ਲਾਪਤਾ ਹੋਏ ਨੌਜਵਾਨ ਦਾ ਮਿਲਿਆ ਸੁਰਾਗ | ਪੂਰੀ ਕਹਾਣੀ ਸੁਣਕੇ ਅੱਖਾਂ ਚੋਂ ਨਹੀਂ ਰੁਕਣੇ ਹੰਝੂ!

ਕੋਰਟ ਨੇ ਪੁੱਛਿਆ ਹੈ ਕਿ ਆਖਿਰ ਕਿਸ ਆਧਾਰ ‘ਤੇ ਇੰਨ੍ਹੇ ਦਿਨ ਤੱਕ ਇੰਟਰਨੈੱਟ ਸੇਵਾਵਾਂ ਬੰਦ ਕੀਤੀ ਗਈ ਹੈ। ਕੋਰਟ ਨੇ ਕਿਹਾ ਕਿ ਸੁਪ੍ਰੀਮ ਕੋਰਟ ਦੇ ਨਿਰਦੇਸ਼ਾਂ ਦੇ ਅਨੁਸਾਰ, ਜੇਕਰ ਸੇਵਾਵਾਂ ਕਈ ਦਿਨ ਤੱਕ ਕਰ ਦਿੱਤੀਆਂ ਜਾਂਦੀਆਂ ਹਨ ਤਾਂ ਉਸ ਵਿੱਚ ਇੱਕ ਕਮੇਟੀ ਬਣਾ ਕੇ 7 ਦਿਨ ਤੋਂ ਬਾਅਦ ਸਾਰੀ ਸਥਿਤੀ ਦਾ ਜਾਇਜ਼ਾ ਲੈਣਾ ਹੁੰਦਾ ਹੈ। ਉਥੇ ਹੀ ਹੁਣ ਇਸ ਮਾਮਲੇ ਵਿੱਚ ਹਰਿਆਣਾ ਸਰਕਾਰ ਸੋਮਵਾਰ ਨੂੰ ਜਵਾਬ ਦਾਖਲ ਕਰੇਗੀ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button