Top NewsBreaking NewsD5 specialNewsPoliticsPunjab

ਪੰਜਾਬ ਦੇ 3 ਬੂਥਾਂ ‘ਤੇ ਮੁੜ ਵੋਟਿੰਗ ਜਾਰੀ, ਚੋਣ ਕਮਿਸ਼ਨ ਨੇ ਦਿੱਤੇ ਸੀ ਆਦੇਸ਼

ਪਟਿਆਲਾ :  ਪਟਿਆਲਾ ਦੇ ਨਗਰ ਕੌਂਸਲ ਪਾਤੜਾਂ ਅਤੇ ਸਮਾਣਾ ਦੇ 3 ਬੂਥਾਂ ‘ਤੇ ਮੰਗਲਵਾਰ ਸਵੇਰੇ ਮੁੜ ਵੋਟਿੰਗ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈ। ਇਸਦੇ ਚੱਲਦਿਆਂ ਲੋਕ ਸਵੇਰੇ ਹੀ ਲਾਈਨਾਂ ‘ਚ ਲੱਗ ਗਏ ਅਤੇ ਆਪਣੇ ਵੋਟ  ਦੇ ਅਧਿਕਾਰ ਦਾ ਇਸਤੇਮਾਲ ਕਰਦੇ ਦਿਖਾਈ ਦਿੱਤੇ। ਦੱਸ ਦਈਏ ਕਿ ਸੂਬਾ ਚੋਣ ਕਮਿਸ਼ਨ ਵੱਲੋਂ ਪਟਿਆਲਾ ਦੇ ਨਗਰ ਕੌਂਸਲ ਪਾਤੜਾਂ ਅਤੇ ਸਮਾਣਾ ਦੇ 3 ਬੂਥਾਂ ‘ਤੇ ਦੁਬਾਰਾ ਵੱਲੋਂ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਗਏ ਸਨ।

🔴LIVE ਹਾਈਕੋਰਟ ਦਾ ਕਿਸਾਨਾਂ ਦੇ ਹੱਕ ‘ਚ ਵੱਡਾ ਫੈਸਲਾ , ਸਰਕਾਰ ਨੂੰ ਦਿੱਤਾ ਝਟਕਾ, ਕਿਸਾਨਾਂ ਦੇ ਚਿਹਰੇ ‘ਤੇ ਆਈ ਰੌਣਕ !

ਇਸ ਸਬੰਧੀ ਜਾਣਕਾਰੀ ਦਿੰਦਿਆ ਸੂਬਾ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਸੀ ਕਿ ਪਟਿਆਲਾ ਜ਼ਿਲ੍ਹੇ ‘ਚ ਪਾਤੜਾਂ ਦੇ ਰਿਟਰਨਿੰਗ ਅਫ਼ਸਰ ਵੱਲੋਂ ਵਾਰਡ ਨੰਬਰ-8 ਦੇ ਬੂਥ ਨੰਬਰ-11 ‘ਚ ਵੋਟਾਂ ਦੌਰਾਨ ਈ. ਵੀ. ਐੱਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ। ਇਸੇ ਤਰ੍ਹਾਂ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਹਲਕੇ ਦੇ ਰਿਟਰਨਿੰਗ ਅਫ਼ਸਰ ਵੱਲੋਂ ਵੀ ਸਮਾਣਾ ਦੇ ਵਾਰਡ ਨੰਬਰ-11 ਦੇ ਬੂਥ ਨੰਬਰ-22 ਅਤੇ 23 ‘ਚ ਈ. ਵੀ. ਐੱਮ. ਨੂੰ ਨੁਕਸਾਨ ਪਹੁੰਚਾਉਣ ਸਬੰਧੀ ਸੂਚਨਾ ਭੇਜੀ ਗਈ ਸੀ।

ਸਵੇਰੇ ਹੀ ਕਿਸਾਨਾਂ ਲਈ ਆਈ ਵੱਡੀ ਖੁਸ਼ਖਬਰੀ!ਸਿੰਘਾਂ ਤੇ ਮੁਸਲਮਾਨਾਂ ਨੇ ਇਕੱਠੇ ਹੋ ਕਰਤਾ ਅਜਿਹਾ ਕੰਮ!

ਬੁਲਾਰੇ ਨੇ ਦੱਸਿਆ ਸੀ ਕਿ ਇਸ ‘ਤੇ ਤੁਰੰਤ ਕਾਰਵਾਈ ਕਰਦਿਆਂ ਕਮਿਸ਼ਨ ਵੱਲੋਂ ਇਨ੍ਹਾਂ ਤਿੰਨਾਂ ਬੂਥਾਂ ‘ਤੇ ਪਹਿਲਾਂ ਪਈਆਂ ਵੋਟਾਂ ਨੂੰ ਰੱਦ ਕਰਦਿਆਂ ਇੱਥੇ ਨਵੇਂ ਸਿਰੇ ਤੋਂ ਵੋਟਾਂ ਪੁਆਉਣ ਦੇ ਹੁਕਮ ਦਿੱਤੇ ਗਏ ਸਨ। ਇਸ ਦੇ ਚੱਲਦਿਆਂ ਅੱਜ ਇਨ੍ਹਾਂ ਬੂਥਾਂ ‘ਤੇ ਦੁਬਾਰਾ ਵੋਟਾਂ ਪੈ ਰਹੀਆਂ ਹਨ। ਵੋਟਾਂ ਪੈਣ ਦਾ ਕੰਮ ਸ਼ਾਮ ਦੇ 4 ਵਜੇ ਤੱਕ ਜਾਰੀ ਰਹੇਗਾ, ਜਦੋਂ ਕਿ ਵੋਟਾਂ ਦੀ ਗਿਣਤੀ 17 ਫਰਵਰੀ, 2021 ਨੂੰ ਹੋਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button