Breaking NewsD5 specialNewsPoliticsPress ReleasePunjab

ਕੈਪਟਨ ਨੇ ਵਿਧਾਨ ਸਭਾ ‘ਚ ਅੰਗਰੇਜ਼ੀ ਵਿਚ ਭਾਸ਼ਣ ਦੇ ਕੇ ਮਾਂ ਬੋਲੀ ਪੰਜਾਬੀ ਦਾ ਕੀਤਾ ਅਪਮਾਨ : ਭਗਵੰਤ ਮਾਨ

ਚੋਣਾਂ ਮੌਕੇ ਵੀ ਅੰਗਰੇਜ਼ੀ ਵਿੱਚ ਵੋਟਾਂ ਮੰਗਣ ਕੈਪਟਨ : ਭਗਵੰਤ ਮਾਨ
ਜੋ ਮਾਂ ਬੋਲੀ ਦਾ ਨਹੀਂ ਹੋ ਸਕਿਆ, ਉਸ ਤੋਂ ਵੱਡਾ ਗਦਾਰ ਕੌਣ ਹੋ ਸਕਦਾ

ਚੰਡੀਗੜ੍ਹ :ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਧਾਨ ਸਭਾ ਵਿੱਚ ਅੰਗਰੇਜ਼ੀ ਵਿਚ ਭਾਸ਼ਣ ਦੇਣ ਦੀ ਸਖਤ ਨਿਖੇਧੀ ਕੀਤੀ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਮਾਂ ਬੋਲੀ ਪੰਜਾਬੀ ਵਿੱਚ ਬੋਲਣ ਦੀ ਬਜਾਏ ਅੰਗਰੇਜ਼ੀ ਵਿੱਚ ਬੋਲਕੇ ਕੈਪਟਨ ਅਮਰਿੰਦਰ ਸਿੰਘ ਨੇ ਇਕ ਵਾਰ ਫਿਰ ਪੰਜਾਬੀ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਬੋਲੀ ਨੂੰ ਪਿਆਰ ਕਰਨ ਵਾਲੇ ਲੇਖਕ, ਬੁੱਧੀਜੀਵੀਆਂ ਅਤੇ ਪੰਜਾਬ ਵਾਸੀਆਂ ਨੇ ਦਫ਼ਤਰਾਂ ਵਿਚ ਪੰਜਾਬੀ ਭਾਸ਼ਾ ਲਾਗੂ ਕਰਾਉਣ ਲਈ ਲੰਬੀ ਲੜਾਈ ਲੜੀ।

ਕੈਪਟਨ ਦੀ ਪਤਨੀ ਨੇ ਦਿੱਤਾ ਲੋਕਾਂ ਨੂੰ ਵੱਡਾ ਤੋਹਫ਼ਾ !ਦਿੱਲੀ ਬੈਠੇ ਕਿਸਾਨ ਵੀ ਹੋਏ ਬਾਗੋ-ਬਾਗ਼ !

ਉਨ੍ਹਾਂ ਕਿਹਾ ਕਿ ਕੈਪਟਨ ਨੇ ਅੱਜ ਅੰਗਰੇਜ਼ੀ ਵਿਚ ਭਾਸ਼ਣ ਦੇ ਕੇ ਪੰਜਾਬੀ ਮਾਂ ਬੋਲੀ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਇਕ ਚਾਲ ਰਹੀ ਹੈ ਕਿ ਪਿਛਲੇ ਸਮੇਂ ਦੌਰਾਨ ਕੋਈ ਕੰਮ ਨਹੀਂ ਕੀਤਾ, ਇਸ ਲਈ ਉਨ੍ਹਾਂ ਅੰਗਰੇਜ਼ੀ ਵਿਚ ਭਾਸ਼ਣ ਦਿੱਤਾ ਤਾਂ ਜੋ ਬਹੁਤ ਲੋਕ ਜੋ ਅੰਗਰੇਜ਼ੀ ਨਹੀਂ ਜਾਣਦੇ ਉਨ੍ਹਾਂ ਨੂੰ ਸਮਝ ਨਾ ਆਵੇ, ਇਸ ਲਈ ਉਨ੍ਹਾਂ ਲੋਕਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਸਾਰੀਆਂ ਭਾਸ਼ਾਵਾਂ ਦਾ ਸਤਿਕਾਰ ਕਰਦੇ ਹਾਂ, ਪ੍ਰੰਤੂ ਜਿੰਨਾਂ ਲੋਕਾਂ ਬਾਰੇ ਗੱਲ ਕੀਤੀ ਜਾ ਰਹੀ ਹੈ।

ਹੋ ਗਿਆ ਬਾਰਡਰ ‘ਤੇ ਵੱਡਾ ਕੰਮ !ਦੇਖ ਕੇਂਦਰ ਵੀ ਹੋਈ ਹੈਰਾਨ ! ਮੀਟਿੰਗ ਲਈ ਆਵੇਗਾ ਸੱਦਾ ?

ਉਨ੍ਹਾਂ ਦੀ ਮਾਂ ਬੋਲੀ ਵਿੱਚ ਗੱਲ ਕਿਉਂ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਲੋਕਾਂ ਦੀ ਭਾਸ਼ਾ ਵਿੱਚ ਗੱਲ ਨਹੀਂ ਕਰ ਸਕਦੇ ਤਾਂ ਉਹ ਆਉਣ ਵਾਲੀਆਂ ਚੋਣਾਂ ਵਿੱਚ ਵੀ ਲੋਕਾਂ ਤੋਂ ਅੰਗਰੇਜ਼ੀ ਵਿੱਚ ਹੀ ਵੋਟਾਂ ਮੰਗਣ, ਤਾਂ ਜੋ ਲੋਕ ਉਨ੍ਹਾਂ ਨੂੰ ਦੱਸ ਦੇਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦੀ ਮਾਂ ਬੋਲੀ ਵਿੱਚ ਬੋਲਣ ਤੋਂ ਸ਼ਰਮ ਮਹਿਸੂਸ ਕਰਨ ਵਾਲਿਆਂ ਨੂੰ ਚੋਣਾਂ ਵਿੱਚ ਸਬਕ ਸਿਖਾਉਣ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button