ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵਲੋਂ ਅੱਜ ਮੋਤੀ ਮਹਿਲ ਦਾ ਕੀਤਾ ਗਿਆ ਘਿਰਾਓ
ਪਟਿਆਲਾ : ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਅੱਜ ਰੁਜ਼ਗਾਰ ਸਬੰਧੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕੀਤਾ ਗਿਆ। ਇਸ ਤੋਂ ਪਹਿਲਾਂ ਬੇਰੁਜ਼ਗਾਰ ਅਧਿਆਪਕ ਲਗਾਤਾਰ ਚਾਰ ਜਨਵਰੀ ਤੋਂ ਸੰਗਰੂਰ ਡੀਸੀ ਦਫਤਰ ਅੱਗੇ ਪੱਕਾ ਧਰਨਾ ਲਾਈ ਬੈਠੇ ਹਨ ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਕੋਈ ਆਵਾਜ਼ ਨਹੀਂ ਸੁਣੀ ਜਾ ਰਹੀ। ਇਸ ਲਈ ਅੱਜ ਬੇਰੁਜ਼ਗਾਰ ਅਧਿਆਪਕ ਬਾਰਾਂਦਰੀ ਪਾਰਕ ਵਿਖੇ ਇਕੱਠੇ ਹੋ ਕੇ ਰੋਸ ਮਾਰਚ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ। ਜਦੋਂ ਵਾਈ.ਪੀ.ਐਸ ਚੌਕ ਕੋਲ ਪਹੁੰਚੇ ਤਾਂ ਉਥੇ ਭਾਰੀ ਪੁਲੀਸ ਫੋਰਸ ਬਲ ਲਗਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰਸਤੇ ਵਿੱਚ ਰੋਕਿਆ ਗਿਆ।
ਬਾਰਡਰ ‘ਤੇ ਗੋਲੀ ਚੱਲਣ ਤੋਂ ਬਾਅਦ ਡੱਲੇਵਾਲ ਦਾ ਵੱਡਾ ਬਿਆਨ,ਮੋਦੀ ਸਰਕਾਰ ਦੇ ਪੈਰਾਂ ਹੈਠੋਂ ਖਿਸਕੀ ਜ਼ਮੀਨ
ਇਸ ਮੌਕੇ ਮੌਜੂਦ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ ਨਿਰਮਲ ਜ਼ੀਰਾ, ਕੁਲਦੀਪ ਖੋਖਰ ਤੇ ਸੰਲਿਦਰ ਕੰਬੋਜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਈ.ਟੀ.ਟੀ. ਅਧਿਆਪਕਾਂ ਦੀਆਂ ਪੋਸਟਾਂ ਤੇ ਬੀ.ਐੱਡ ਉਮੀਦਵਾਰਾਂ ਨੂੰ ਬਰਾਬਰ ਵਿਚਾਰ ਕੇ ਈ.ਟੀ.ਟੀ. ਦੀ ਹੋਂਦ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਜਦੋਂ ਕਿ ਈ.ਟੀ.ਟੀ. ਸਿਰਫ਼ ਪ੍ਰਾਇਮਰੀ ਅਧਿਆਪਕਾਂ ਲਈ ਤੇ ਬੀ ਐੱਡ ਅਪਰ ਪ੍ਰਾਇਮਰੀ ਅਧਿਆਪਕਾਂ ਲਈ ਕੋਰਸ ਕਰਵਾਇਆ ਜਾਂਦਾ ਹੈ । ਪ੍ਰੰਤੂ ਜਦੋਂ ਪ੍ਰਾਇਮਰੀ ਅਧਿਆਪਕ ਦੀਆਂ ਪੋਸਟਾਂ ਤੇ ਬੀ.ਐੱਡ ਉਮੀਦਵਾਰਾਂ ਨੂੰ ਵਿਚਾਰ ਕੇ ਈ.ਟੀ.ਟੀ. ਕਰ ਰਹੇ ਉਮੀਦਵਾਰ ਜਾਂ ਕਰ ਚੁੱਕੇ ਉਮੀਦਵਾਰ ਉਨ੍ਹਾਂ ਲਈ ਆਉਣ ਵਾਲੇ ਸਮੇਂ ਵਿੱਚ ਬਹੁਤ ਵੱਡੇ ਪੱਧਰ ਤੇ ਮੁਸ਼ਕਿਲਾਂ ਪੈਦਾ ਕੀਤੀਆਂ ਜਾ ਰਹੀਆਂ ਹਨ।
ਕਿਸਾਨਾਂ ‘ਤੇ ਗੋਲੀਆਂ ਚਲਾਉਣ ਵਾਲੇ ਫਸੇ ਕਸੂਤੇ!ਆ ਗਿਆ ਸੱਚ ਬਾਹਰ,ਕੇਂਦਰ ਨੂੰ ਪਾਤੀ ਬਿਪਤਾ?
ਜਦੋਂ ਕਿ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਈ.ਟੀ.ਟੀ. ਕਰ ਰਹੇ ਜਾਂ ਕਰ ਚੁੱਕੇ ਉਮੀਦਵਾਰ ਬੇਰੁਜ਼ਗਾਰ ਬੈਠੇ ਹਨ। ਉਸ ਸਮੇਂ ਦੌਰਾਨ ਉਨ੍ਹਾਂ ਦੀਆਂ ਹੱਕੀ ਮੰਗਾਂ ਦੇ ਉੱਪਰ ਡਾਕਾ ਮਾਰ ਕੇ ਪੰਜਾਬ ਸਰਕਾਰ ਉਨ੍ਹਾਂ ਨੂੰ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹੀ ਹੈ। ਇਸ ਲਈ ਅਸੀਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹਾਂ ਕਿ ਉਸ ਵੱਲੋਂ ਲਿਆ ਗਿਆ ਤਾਨਾਸ਼ਾਹੀ ਫ਼ੈਸਲਾ ਵਾਪਸ ਲਵੇ ਤੇ ਈ.ਟੀ.ਟੀ. ਦੇ ਉਪਰ ਪਹਿਲ ਦੇ ਆਧਾਰ ਤੇ ਸਿਰਫ ਈ.ਟੀ.ਟੀ. ਤੇ ਉਮੀਦਵਾਰ ਨੂੰ ਹੀ ਵਿਚਾਰਿਆ ਜਾਵੇ । ਜੇਕਰ ਪੰਜਾਬ ਸਰਕਾਰ ਇਹ ਫੈਸਲਾ ਜਲਦ ਵਾਪਸ ਨਹੀਂ ਲੈਂਦੀ ਤਾਂ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਵੱਡੇ ਤੇ ਤਿੱਖੇ ਸੰਘਰਸ਼ ਉਲੀਕੇ ਜਾਣਗੇ ਜਿਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੋਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.