Breaking NewsD5 specialNewsPoliticsPunjabTop News

ਲਖਨਊ ਜਾਣ ਤੋਂ ਬਾਅਦ ਹੋਏ ਵਿਵਾਦ ‘ਤੇ ਰੰਧਾਵਾ ਨੇ ਵਿਰੋਧੀਆਂ ਨੂੰ ਦਿੱਤਾ ਜਵਾਬ

ਗੁਰਦਾਸਪੁਰ : ਪੰਜਾਬ ਦੀ ਜੇਲ੍ਹ ‘ਚ ਬੰਦ ਮਾਫੀਆ ਮੁਖਤਾਰ ਅੰਸਾਰੀ ਨੂੰ ਲੈ ਕੇ ਯੂਪੀ ਅਤੇ ਪੰਜਾਬ ਦੀ ਸਰਕਾਰ ਆਹਮਣੇ- ਸਾਹਮਣੇ ਹੈ। ਦਰਅਸਲ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਇੱਕ ਪ੍ਰੋਗਰਾਮ ‘ਚ ਸ਼ਾਮਿਲ ਹੋਣ ਲਖਨਊ ਪੁੱਜੇ ਅਤੇ ਵਿਵਾਦਾਂ ‘ਚ ਘਿਰ ਗਏ। ਉੱਤਰ ਪ੍ਰਦੇਸ਼ ਦੇ ਮੰਤਰੀਆਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਰੰਧਾਵਾ ਮੁਖਤਾਰ ਅੰਸਾਰੀ ਦੇ ਕਰੀਬੀਆਂ ਅਤੇ ਪਰਿਵਾਰਿਕ ਮੈਂਬਰਾਂ ਨਾਲ ਮੁਲਾਕਾਤ ਕਰਨ ਆਏ ਸਨ।

ਲਓ ਦਿੱਲੀ ਬਾਰਡਰ ‘ਤੇ ਮੁੜ ਗਰਜੇਗਾ ਲੱਖਾ ਸਿਧਾਣਾ,ਕਿਸਾਨਾਂ ਦੇ ਪ੍ਰਧਾਨ ਨੇ ਹੱਕ ‘ਚ ਕਰਤਾ ਵੱਡਾ ਐਲਾਨ

ਉਥੇ ਹੀ ਇਸ ਤੋਂ ਬਾਅਦ ਕੈਬਨਿਟ ਮੰਤਰੀ  ਰੰਧਾਵਾ ਨੇ ਵਿਰੋਧੀਆਂ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਵਿਰੋਧੀਆਂ ਦਾ ਦਿਮਾਗੀ ਸੰਤੁਲਨ ਵਿਗੜ ਚੁੱਕਿਆ ਹੈ, ਜੋ ਅਜਿਹੀਆਂ ਬੇਬੁਨਿਆਦ ਗੱਲਾਂ ਕਰ ਰਹੇ ਹਨ। ਉਹ ਆਪਣੇ ਅਧਿਕਾਰੀਆਂ ਦੇ ਨਾਲ ਉੱਥੇ ਗਏ ਸਨ। ਜੇਕਰ ਉਨ੍ਹਾਂ ਨੇ ਅੰਸਾਰੀ  ਦੇ ਬੰਦਿਆਂ ਨਾਲ ਮਿਲਣਾ ਹੁੰਦਾ ਤਾਂ ਉਹ ਪੰਜਾਬ ਵਿੱਚ ਹੀ ਮਿਲ ਸਕਦੇ ਸਨ। ਉਨ੍ਹਾਂ ਨੇ ਕਿਹਾ ਕਿ ਜੋ ਵੀ ਇਲਜ਼ਾਮ ਲਗਾਏ ਜਾ ਰਹੇ ਹਨ ਉਹ ਸਰਾਸਰ ਗਲਤ ਹਨ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button