Breaking NewsD5 specialIndiaNewsPoliticsTop News

ਸ਼ਰਦ ਪਵਾਰ ਦੀ ਤਬੀਅਤ ਹੋਈ ਖ਼ਰਾਬ, ਹਸਪਤਾਲ ਭਰਤੀ

ਨਵੀਂ ਦਿੱਲੀ : ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ ਬੀਮਾਰ ਹਨ ਅਤੇ ਇਸ ਹਫ਼ਤੇ ਦੇ ਅੰਤ ‘ਚ ਉਨ੍ਹਾਂ ਦੀ ਇੱਕ ਸਰਜਰੀ ਹੋਵੇਗੀ। ਪਾਰਟੀ ਦੇ ਇੱਕ ਅਧਿਕਾਰੀ ਨੇ ਸੋਮਵਾਰ ਨੂੰ ਇੱਥੇ ਇਹ ਗੱਲ ਦੱਸੀ। ਮਹਾਰਾਸ਼ਟਰ ਸਰਕਾਰ ਦੇ ਮੰਤਰੀ ਅਤੇ ਐੱਨ.ਸੀ.ਪੀ. ਨੇਤਾ ਨਵਾਬ ਮਲਿਕ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਪੇਟ ’ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ। ਸੀਨੀਅਰ ਡਾਕਟਰਾਂ ਦੀ ਟੀਮ ਸ਼ਰਦ ਪਵਾਰ ਦੀ ਜਾਂਚ ਕਰ ਰਹੀ ਹੈ।

🔴LIVE| ਹੋਲੇ-ਮਹੱਲੇ ‘ਤੇ ਕਿਸਾਨ ਜਥੇਬੰਦੀਆਂ ਦਾ ਨਵਾਂ ਐਲਾਨ ! ਨਰਮ ਪਈ ਮੋਦੀ ਸਰਕਾਰ ! ਕਿਸਾਨ ਹੋਏ ਖੁਸ਼ !

ਸ਼ਰਦ ਪਵਾਰ ਦੀ ਸਿਹਤ ਨਾਲ ਜੁੜੀ ਜਾਣਕਾਰੀ ਦੀ ਅਪਡੇਟ ਦਿੰਦੇ ਹੋਏ ਨਵਾਬ ਮਲਿਕ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਉਨ੍ਹਾਂ ਦੇ ਗਾਲ ਬਲੇਡਰ ’ਚ ਸਮੱਸਿਆ ਹੈ। ਸ਼ਰਦ ਪਵਾਰ ਖੂਨ ਪਤਲਾ ਕਰਨ ਦੀ ਦਵਾਈ ਲੈ ਰਹੇ ਸਨ ਪਰ ਹਸਪਤਾਲ ਵਲੋਂ ਸਲਾਹ ਤੋਂ ਬਾਅਦ ਇਸ ਦਵਾਈ ਨੂੰ ਰੋਕ ਦਿੱਤਾ ਗਿਆ। ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ 31 ਮਾਰਚ ਤਕ ਹਸਪਤਾਲ ’ਚ ਰੱਖਿਆ ਜਾਵੇਗਾ। ਜਾਣਕਾਰੀ ਮੁਤਾਬਕ, ਅੰਡੋਸਕੋਪੀ ਅਤੇ ਸਰਜਰੀ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਜਾਵੇਗੀ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button