Breaking NewsD5 specialNewsPress ReleasePunjabPunjab OfficialsTop News

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸਾਖੀ ਮੌਕੇ ਲੋਕਾਂ ਨੂੰ ਵਧਾਈ

ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਖਾਲਸਾ ਪੰਥ’ ਦੇ ਸਾਜਨਾ ਦਿਵਸ ਅਤੇ ਵਿਸਾਖੀ ਦੀ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ ਜੋ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦਾ ਪ੍ਰਤੀਕ ਹੈ।ਵਿਸਾਖੀ ਸਬੰਧੀ ਇੱਕ ਸੰਦੇਸ਼ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਦੀ ਯਾਦ ਦਿਵਾਉਂਦੇ ਹੋਏ ਇਹਨਾਂ ਰਵਾਇਤਾਂ ਨੂੰ ਕਾਇਮ ਰੱਖਣ ਦੀ ਅਪੀਲ ਕੀਤੀ।ਉਹਨਾਂ ਯਾਦ ਕੀਤਾ ਕਿ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸੰਨ 1699 ਵਿੱਚ ਇਸ ਪਵਿੱਤਰ ਦਿਹਾੜੇ ‘ਤੇ ਵੱਖ-ਵੱਖ ਜਾਤਾਂ ਦੇ ਲੋਕਾਂ ਵਿੱਚੋਂ ਪੰਜ ਪਿਆਰਿਆਂ ਨੂੰ ਚੁਣ ਕੇ ਅੰਮ੍ਰਿਤ ਦੀ ਦਾਤ ਬਖਸ਼ਦੇ ਹੋਏ ਸ੍ਰੀ ਅਨੰਦਪੁਰ ਸਾਹਿਬ ਵਿਖੇ ‘ਖਾਲਸਾ ਪੰਥ’ ਦੀ ਕੀਤੀ ਸਥਾਪਨਾ ਕੀਤੀ ਗਈ।

ਖੇਤੀਬਾੜੀ ਮੰਤਰੀ ਨੇ ਖੁਸ਼ ਕਰਤੇ ਕਿਸਾਨ,ਸਰਕਾਰ ਗੱਲਬਾਤ ਕਰਨ ਨੂੰ ਤਿਆਰ,ਅੰਦੋਲਨ ਹੋਵੇਗਾ ਖ਼ਤਮ?

ਉਨ੍ਹਾਂ ਕਿਹਾ ਕਿ ਖਾਲਸਾ ਪੰਥ ਦੀ ਸਾਜਨਾ ਨਾਲ ਇਕ ਸਮਾਨਤਾਵਾਦੀ ਸਮਾਜ ਦੀ ਨੀਂਹ ਰੱਖੀ ਗਈ ਅਤੇ ਇਸ ਨੇ ਸਾਨੂੰ ਮਨੁੱਖਤਾ ਲਈ ਆਪਸੀ ਭਾਈਚਾਰਕ ਸਾਂਝ ਅਤੇ ਪਿਆਰ ਦਾ ਸੰਦੇਸ਼ ਦਿੱਤਾ।ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਕਿਹਾ ਕਿ ਇਸ ਮੌਕੇ ਪੰਜਾਬ ਦਾ ਮਿਹਨਤਕਸ਼ ਕਿਸਾਨ ਆਪਣੀ ਮਿਹਨਤ ਨਾਲ ਉਗਾਈ ਫ਼ਸਲ ਦੀ ਵਾਢੀ ਸ਼ੁਰੂ ਕਰਦਾ ਹੈ।ਇਸ ਮੌਕੇ ਮੁੱਖ ਮੰਤਰੀ ਨੇ ਲੋਕਾਂ ਨੂੰ ਇਹ ਇਤਿਹਾਸਕ ਦਿਹਾੜਾ ਆਪਸੀ ਭਾਈਚਾਰਕ ਸਾਂਝ, ਪਿਆਰ ਅਤੇ ਰਿਵਾਇਤਾਂ ਦੇ ਨਾਲ-ਨਾਲ ਕੋਵਿਡ-19 ਸਬੰਧੀ ਸਾਵਧਾਨੀ ਉਪਾਵਾਂ ਨਾਲ ਮਨਾਉਣ ਦਾ ਸੱਦਾ ਦਿੱਤਾ।ਮੁੱਖ ਮੰਤਰੀ ਨੇ ਕਿਹਾ, “ਆਓ ਅਕਾਲ ਪੁਰਖ ਨੂੰ ਅਰਦਾਸ ਕਰੀਏ ਕਿ ਉਹ ਸਾਨੂੰ ਅਤੇ ਸਾਡੇ ਪੰਜਾਬ ਨੂੰ ਚੜ੍ਹਦੀਕਲਾ ਵਿੱਚ ਰੱਖਣ ਅਤੇ ਹਮੇਸ਼ਾ ਸਾਨੂੰ ਸੁਰੱਖਿਅਤ ਤੇ ਖੁਸ਼ ਰੱਖਣ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button