Breaking NewsPunjabTop News

ਭਾਈ ਅੰਮ੍ਰਿਤਪਾਲ ਸਿੰਘ ਦੇ ਖਿਲਾਫ ਹੋਈਆ ਕੇਸ ਦਰਜ, ਨੌਜਵਾਨ ਨੇ ਲਗਾਏ ਕੁੱਟਮਾਰ ਦੇ ਇਲਜ਼ਾਮ, ਪੜ੍ਹੋ ਪੂਰੀ ਖ਼ਬਰ

A case has been registered against Bhai Amritpal Singh, the youth has made allegations of beating, read the full news

ਅੰਮ੍ਰਿਤਸਰ : ਵਾਰਸ ਪੰਜਾਬ ਜਥੇਬੰਦੀ ਦੇ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਦੇ ਪੰਜਾਬ ਆਉਣ ਤੋਂ ਬਾਅਦ ਜਿਥੇ ਬਹੁਤ ਸਾਰੇ ਨੌਜਵਾਨ ਭਾਈ ਅੰਮ੍ਰਿਤਪਾਲ ਸਿੰਘ ਨੂੰ ਆਪਣੇ ਦਿਲਾਂ ਦੀ ਧੜਕਣ ਮੰਨਦੇ ਹਨ ਉਥੇ ਹੀ ਕੁਝ ਲੋਕ ਭਾਈ ਅੰਮ੍ਰਿਤਪਾਲ ਸਿੰਘ ਦਾ ਸ਼ੋਸ਼ਲ ਮੀਡੀਆ ‘ਤੇ ਵਿਰੋਧ ਵੀ ਕਰਦੇ ਹਨ ਅਤੇ ਚਮਕੌਰ  ਸਾਹਿਬ ਦੇ ਰਹਿਣ ਵਾਲੇ ਵਰਿੰਦਰ ਸਿੰਘ ਵੱਲੋਂ ਵੀ ਭਾਈ ਅੰਮ੍ਰਿਤਪਾਲ ਸਿੰਘ ਦਾ ਵਿਰੋਧ ਕਰਦੇ ਹੋਏ ਇਕ ਵੀਡੀਓ ਸੋਸ਼ਲ ਮੀਡੀਆ ਤੇ ਪਾਈ ਗਈ ਸੀ । ਜਿਸ ਤੋਂ ਬਾਅਦ ਹੁਣ ਚਮਕੌਰ ਸਾਹਿਬ ਦੇ ਰਹਿਣ ਵਾਲੇ ਵਰਿੰਦਰ ਸਿੰਘ ਨਾਂ ਦੇ ਨੌਜਵਾਨ ਨੇ ਜੋ ਕਿ ਅੰਮ੍ਰਿਤਸਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਇਆ ਸੀ ਅਤੇ ਉਸ ਤੋਂ ਬਾਅਦ ਵਰਿੰਦਰ ਸਿੰਘ ਅਜਨਾਲਾ ਵਿਖੇ ਦਮਦਮੀ ਟਕਸਾਲ ਸੰਤਾਂ ਦੀ ਬਰਸੀ ਮੁਕੇ ਉਥੇ ਨਤਮਸਤਕ ਹੋਣ ਪਹੁੰਚਿਆ।

MLA Amit Rattan ਆਏ ਕੈਮਰੇ ਸਾਹਮਣੇ, ਦੱਸਿਆ 4 ਲੱਖ ਦਾ ਸੱਚ, PA ਬਾਰੇ ਨਵੇਂ ਖੁਲਾਸੇ | D5 Channel Punjabi

ਜਿਥੇ ਕਿ ਬਰਿੰਦਰ ਸਿੰਘ ਦੇ ਦੱਸਣ ਮੁਤਾਬਕ ਕੁਝ ਸਿੰਘਾਂ ਵੱਲੋਂ ਉਸ ਨਾਲ ਗੱਲਬਾਤ ਕਰਕੇ ਉਸਨੂੰ ਆਪਣੀਆਂ ਗਲਾਂ ਚ ਫਸਾ ਕੇ ਅਜਨਾਲਾ ਤੋਂ ਅਗਵਾ ਕਰਕੇ ਉਸ ਨੂੰ ਜੰਡਿਆਲਾ ਗੁਰੂ ਲੈ ਗਏ ਜਿਥੇ ਜਾ ਕੇ ਉਨ੍ਹਾਂ ਸਿੰਘਾਂ ਵੱਲੋਂ ਅਤੇ ਵਾਰਸ ਪੰਜਾਬੀ ਜਥੇਬੰਦੀ ਦੇ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਉਸ ਨਾਲ ਕੁੱਟਮਾਰ ਕੀਤੀ ਗਈ ਵਰਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਕਸੂਰ ਸਿਰਫ ਇੰਨਾ ਸੀ ਕਿ ਉਸ ਨੇ ਚਮਕੌਰ ਸਾਹਿਬ ਤੋ ਇਕ ਵੀਡੀਓ ਜਾਰੀ ਕੀਤੀ ਜਿਸ ਵਿਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਨਸੀਹਤ ਦੇਣ ਦੀ ਗੱਲ ਕੀਤੀ ਜਾ ਰਹੀ ਸੀ ਜਿਸ ਦੀ ਸਜ਼ਾ ਉਸਨੂੰ ਇਹ ਮਿਲੀ ਕਿ ਉਸਦੀ ਪੂਰੀ ਤਰੀਕੇ ਨਾਲ ਕੁੱਟ ਮਾਰ ਭਾਈ ਅਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਵੱਲੋਂ ਕੀਤੀ ਗਈ ਅਤੇ ਹੁਣ ਪੀੜਤ ਵਰਿੰਦਰ ਸਿੰਘ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button