Press ReleasePunjabTop News

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਲਾਈ ਬੋਰਡ ਕੰਪਨੀ ਵੱਲੋਂ 1 ਕਰੋੜ ਰੁਪਏ ਦਾ ਚੈੱਕ ਭੇਟ

A check of Rs 1 crore was presented by Ply Board Company at Sachkhand Sri Harmandir Sahib

ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਂਦਿਆਂ ਸੈਂਚੁਰੀ ਪਲਾਈ ਬੋਰਡ ਕੰਪਨੀ ਵੱਲੋਂ 1 ਕਰੋੜ ਰੁਪਏ ਦਾ ਚੈੱਕ ਭੇਟ ਕੀਤਾ ਗਿਆ। ਕੰਪਨੀ ਦੇ ਚੇਅਰਮੈਨ ਸ੍ਰੀ ਸੰਜੈ ਬਜਨੀਕਾ, ਐਮਡੀ ਸ੍ਰੀ ਪ੍ਰੇਮ ਬਜਨੀਕਾ ਅਤੇ ਸ੍ਰੀ ਸੰਜੈ ਅਗਰਵਾਲ ਵੱਲੋਂ ਇਹ ਚੈੱਕ ਕੰਪਨੀ ਦੇ ਏਜੀਐਮ ਸ੍ਰੀ ਬੀਐਸ ਜਸਵਾਲ ਨੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ ਨੂੰ ਸੌਂਪਿਆ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਪਿਛਲੇ ਦਿਨੀਂ ਸੈਂਚੁਰੀ ਪਲਾਈ ਬੋਰਡ ਕੰਪਨੀ ਦੇ ਚੇਅਰਮੈਨ ਅਤੇ ਹੋਰ ਅਧਿਕਾਰੀ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸਨ ਅਤੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਸੇਵਾਵਾਂ ਵਿਚ ਹਿੱਸਾ ਪਾਉਣ ਦੀ ਇੱਛਾ ਪ੍ਰਗਟਾਈ ਸੀ।
ਇਸੇ ਤਹਿਤ ਹੀ ਅੱਜ ਉਨ੍ਹਾਂ ਨੇ ਆਪਣੇ ਕੰਪਨੀ ਅਧਿਕਾਰੀਆਂ ਰਾਹੀਂ 1 ਕਰੋੜ ਦੀ ਰਾਸ਼ੀ ਦਾ ਚੈੱਕ ਭੇਟ ਭੇਜਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸੈਂਚਰੀ ਪਲਾਈ ਬੋਰਡ ਕੰਪਨੀ ਏਜੀਐਮ ਸ੍ਰੀ ਬੀਐਸ ਜਸਵਾਲ ਅਤੇ ਹੋਰ ਅਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਤਰ ਸ. ਜਸਵਿੰਦਰ ਸਿੰਘ ਜੱਸੀ, ਸੂਚਨਾ ਅਧਿਕਾਰੀ ਸ. ਅੰਮ੍ਰਿਤਪਾਲ ਸਿੰਘ, ਸ. ਰਣਧੀਰ ਸਿੰਘ ਸਮੇਤ ਕੰਪਨੀ ਅਧਿਕਾਰੀ ਸ. ਬਲਵਿੰਦਰ ਸਿੰੰਘ ਸਭਰਵਾਲ, ਐਨਆਰਆਈ ਸ. ਜਗਜੀਤ ਸਿੰਘ ਆਦਿ ਹਾਜ਼ਰ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button