ਗੁਰਦਾਸਪੁਰ: ਗੁਰਦਾਸਪੁਰ ਤੋਂ ਇਕ ਦਿੱਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆ ਰਹੀ ਜਿਥੇ ਕਿ ਇਕ ਸਕੂਲ ਵੈਨ ਦੇ ਹੇਠਾਂ ਆਉਣ ਨਾਲ ਇੱਕ ਕੁੱਤੇ ਦੀ ਮੌਤ ਹੋ ਗਈ ‘ਤੇ ਕੁੱਤੇ ਦੇ ਮਾਲਕ ਨੇ ਬਿਨ੍ਹਾਂ ਸੋਚੇ ਆਪਣੇ ਸਾਥੀਆਂ ਸਮੇਤ ਬੱਚਿਆਂ ਨਾਲ ਭਰੀ ਸਕੂਲ ਵੈਨ ‘ਤੇ ਤਲਵਾਰਾਂ ਨਾਲ ਹਮਲਾ ਕਰ ਦਿੱਤਾ। ਬਚਾਅ ਵਿੱਚ ਵੈਨ ਦੇ ਡਰਾਈਵਰ ਨੇ ਹਮਲਾਵਰਾਂ ਦੀ ਵੀਡੀਓ ਬਣਾਈ। ਵੀਡੀਓ ‘ਚ ਕੁਝ ਨੌਜਵਾਨ ਤਲਵਾਰਾਂ ਲੈ ਕੇ ਆਏ ਅਤੇ ਵੈਨ ’ਤੇ ਤਲਵਾਰਾਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ। ਇਹ ਨਜ਼ਾਰਾ ਦੇਖ ਕੇ ਬੱਚੇ ਉੱਚੀ-ਉੱਚੀ ਰੋਣ ਲੱਗੇ।
Ludhiana Court ’ਚ ਚੱਲੀਆਂ ਗੋਲੀਆਂ, ਗੈਂਗਸਟਰਾਂ ਦੇ ਹੌਂਸਲੇ ਬੁਲੰਦ! ਪੁਲਿਸ ਦਾ ਐਕਸ਼ਨ | D5 Channel Punjabi
ਮਾਮਲਾ ਗੁਰਦਾਸਪੁਰ ਅਧੀਨ ਪੈਂਦੇ ਪਿੰਡ ਹਰਚੋਵਾਲ ਦਾ ਹੈ। ਡਰਾਈਵਰ ਅਨੁਸਾਰ ਉਹ ਪਿੰਡ ਦੀ ਤੰਗ ਸੜਕ ‘ਤੇ ਹੌਲੀ-ਹੌਲੀ ਗੱਡੀ ਚਲਾ ਰਿਹਾ ਸੀ। ਇਸ ਦੌਰਾਨ ਦੋ ਕੁੱਤੇ ਲੜਦੇ ਹੋਏ ਬੱਸ ਦੇ ਅੱਗੇ ਆ ਗਏ। ਉਸ ਨੇ ਬ੍ਰੇਕ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਇੱਕ ਕੁੱਤਾ ਵੈਨ ਦੇ ਹੇਠਾਂ ਆ ਗਿਆ ਅਤੇ ਉਸ ਦੀ ਮੌਤ ਹੋ ਗਈ। ਲੰਬੇ ਹਾਈ ਵੋਲਟੇਜ ਡਰਾਮੇ ਤੋਂ ਬਾਅਦ ਮਾਮਲਾ ਸ਼ਾਂਤ ਹੋਇਆ।
ਏਜੰਸੀਆਂ ਦੇ ਨਿਸ਼ਾਨੇ ਤੇ Goldy Brar? Monu Dagar ਨੇ ਖੋਲ੍ਹਿਆ ਮੂੰਹ, ਵੱਡੀ ਸਾਜ਼ਿਸ਼ ਦਾ ਪਰਦਾਫਾਸ਼ | D5 Channel
ਇਸ ਮਾਮਲੇ ‘ਤੇ ਵੈਨ ਡਰਾਈਵਰ ਦਾ ਕਹਿਣਾ ਹੈ ਕਿ ਜਦੋਂ ਉਸ ਨੇ ਬੱਸ ‘ਤੇ ਹਮਲਾ ਕੀਤਾ ਤਾਂ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਗਿਆ ਪਰ ਗੁੱਸੇ ‘ਚ ਆਏ ਹਮਲਾਵਰ ਕਹਿ ਰਹੇ ਸਨ ਕਿ ਉਨ੍ਹਾਂ ਦਾ 50 ਹਜ਼ਾਰ ਦਾ ਕੁੱਤਾ ਮਰ ਚੁੱਕਾ ਹੈ। ਬੱਚਿਆਂ ਨੂੰ ਕੁਝ ਹੋ ਜਾਵੇ ਤਾਂ ਕੋਈ ਫਰਕ ਨਹੀਂ ਪੈਂਦਾ। ਫਿਲਹਾਲ ਮਾਮਲਾ ਪੁਲਿਸ ਦੇ ਧਿਆਨ ‘ਚ ਆ ਗਿਆ ਹੈ ਅਤੇ ਦੋਵਾਂ ਧਿਰਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਵੀਡੀਓ ਸ਼ੋਸ਼ਲ ਮੀਡੀਆ ‘ਤੇ ਬਹੁਤ ਵਾਈਰਲ ਹੋ ਰਹੀਂ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.