ਹੁਸ਼ਿਆਰਪੁਰ: ਹੁਸ਼ਿਆਰਪੁਰ ਵਿਖੇ ਅੱਜ ਸੂਬਾ ਪੱਧਰੀ ਵਣ ਮਹਾਂਉਤਸਵ ਸਮਾਗਮ ਮਨਾਇਆ ਗਿਆ। ਇਸ ਸਮਾਗਮ ਵਿਚ CM ਭਗਵੰਤ ਮਾਨ ਨੇ ਉਚੇਚੇ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਮੌਕੇ CM ਮਾਨ ਨੇ ਆਪ ਬੂਟਾ ਲਗਾ ਕੇ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਦਾ ਸੁਨੇਹਾ ਦਿੱਤਾ। ਇਸ ਦੌਰਾਨ ਉਨ੍ਹਾਂ ਨਾਲ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ, ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਅਤੇ ਬ੍ਰਹਮ ਸ਼ੰਕਰ ਜਿੰਪਾ ਵੀ ਮੌਜੂਦ ਰਹੇ।
ਇਰਾਕ ‘ਚ ਫੌਜੀ ਅੱਡੇ ‘ਤੇ ਹਵਾਈ ਹਮਲਾ , ਅਮਰੀਕੀ ਸੈਨਿਕ ਜ਼ਖ਼ਮੀ
ਲੋਕਾਂ ਨੂੰ ਸੰਬੋਧਨ ਕਰਦੇ ਹੋਏ CM ਮਾਨ ਨੇ ਬੇਅਦਬੀ ਨੂੰ ਲੈ ਕੇ ਅਕਾਲੀ ਦਲ ਤੇ ਵੀ ਤਿੱਖਾ ਹਮਲਾ ਬੋਲਿਆ ਹੈ। CM ਨੇ ਕਿਹਾ ਕਿ ਗੱਲਤੀ ਦੀ ਮੁਆਫ਼ੀ ਹੁੰਦੀ ਹੈ, ਗੁਨਾਹਾ ਦੀ ਨਹੀਂ। ਜਿਹੜੇ ਦੋਸ਼ੀਆਂ ਨੇ ਵੀ ਗੁਨਾਹ ਕੀਤਾ ਉਨ੍ਹਾਂ ਨੂੰ ਸਜ਼ਾ ਜ਼ਰੂਰ ਮਿਲੇਗੀ। CM ਮਾਨ ਨੇ ਤੰਜ ਕੱਸਦੇ ਹੋਏ ਕਿਹਾ ਕਿ ਲੋਕਾਂ ਦੀ ਕਚਿਹਰੀ ਦਾ ਪੱਤਾ ਨਹੀਂ ਪਰ ਰੱਬ ਦੀ ਕਚਿਹਰੀ ‘ਚ ਉਨ੍ਹਾਂ ਨੂੰ ਜ਼ਰੂਰ ਸਜ਼ਾ ਮਿਲ ਗਈ ਹੈ। ਆਉਣ ਵਾਲੇ ਸਮੇਂ ‘ਚ ਹੋਰ ਵੱਡੇ ਖੁਲਾਸੇ ਹੋਣ ਦੀ ਗੱਲ CM ਮਾਨ ਵੱਲੋਂ ਆਖੀ ਗਈ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.