ਚੰਡੀਗੜ੍ਹ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ (AAP) ਅੱਜ ਖਨੌਰੀ ਬਾਰਡਰ ਪੁੱਜੇ ਇਥੇ ਉਨ੍ਹਾਂ ਭੁੱਖ ਹੜਤਾਲ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ।
ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ” ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕੀਤੀ, ਜੋ ਕਿਸਾਨਾਂ ਦੀਆਂ ਨਿਆਂਇਕ ਮੰਗਾਂ ਲਈ ਭੁੱਖ ਹੜਤਾਲ ’ਤੇ ਬੈਠੇ ਹਨ। ਕੇਂਦਰ ਸਰਕਾਰ ਦੀ ਜ਼ਿੱਦ ਅਤੇ ਅਣਦੇਖੀ ਕਾਰਨ ਕਿਸਾਨਾਂ ਨੂੰ ਇਸ ਤਰ੍ਹਾਂ ਸੰਘਰਸ਼ ਕਰਨ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਤੁਰੰਤ ਮੰਨ ਕੇ ਇਸ ਸੰਘਰਸ਼ ਦਾ ਹੱਲ ਕੱਢੇ। ਪਰਮਾਤਮਾ ਡੱਲੇਵਾਲ ਸਾਹਿਬ ਨੂੰ ਲੰਮੀ ਉਮਰ ਅਤੇ ਸੰਘਰਸ਼ ਜਿੱਤਣ ਦਾ ਬਲ ਬਖ਼ਸ਼ੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.