Breaking NewsD5 specialIndiaKissan MorchaNewsPoliticsPunjab

AAP ਦਾ ਵੱਡਾ ਬਿਆਨ – ਦਿੱਲੀ ‘ਚ ਕਿਸਾਨਾਂ ਨੂੰ ਮਿਲੇਗੀ ਹਰ ਮਦਦ, ਸੇਵਾ ‘ਚ ਦਿਨ ਰਾਤ ਰਹਿਣਗੇ ਆਪ ਕਰਮਚਾਰੀ

ਨਵੀਂ ਦਿੱਲੀ : ਦਿੱਲੀ ਲਈ ਨਿਕਲੇ ਕਿਸਾਨਾਂ ਨੂੰ ਭਾਰੀ ਪੁਲਿਸ ਬਲਾਂ ਅਤੇ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਣਾ ਪੈ ਰਿਹਾ ਹੈ। ਸਰਦੀ ਦੇ ਮੌਸਮ ‘ਚ ਬਜ਼ੁਰਗ ਕਿਸਾਨਾਂ ‘ਤੇ ਪਾਣੀ ਦੀਆਂ ਬੋਛਾਰਾਂ ਅਤੇ ਅੱਥਰੂ ਗੈਸ ਦੇ ਗੋਲੇ ਸੁੱਟੇ ਜਾ ਰਹੇ ਹਨ ਪਰ ਇਹ ਸਭ ਵੀ ਕਿਸਾਨਾਂ ਦੇ ਹੌਂਸਲੇ ਨਹੀਂ ਤੋੜ ਸਕੇ। ਦਿੱਲੀ ਲਈ ਨਿਕਲੇ ਕਿਸਾਨਾਂ ਦੇ ਹੱਕ ‘ਚ ਆਮ ਆਦਮੀ ਪਾਰਟੀ ਆਈ ਹੈ। ਜਿਨ੍ਹਾਂ ਦਾ ਕਹਿਣਾ ਹੈ ਕਿ ਕਿਸਾਨਾਂ ਨੂੰ ਬਾਰਡਰ ‘ਤੇ ਰੋਕਣਾ ਗਲਤ ਹੈ।

🔴LIVE ਕਿਸਾਨਾਂ ਦੇ ਦਿੱਲੀ ਪੁਲਿਸ ਨਾਲ ਸਿੱਧੇ ਟਾਕਰੇ? ਦੇਖ ਦਿੱਲੀ ਤੋਂ ਸਿੱਧਾ LIVE

ਕਿਸਾਨਾਂ ਨੂੰ ਦਿੱਲੀ ਆਉਣ ਦਿੱਤਾ ਜਾਵੇ, ਜਿੱਥੇ ਕਿਸਾਨਾਂ ਲਈ ਮਾਸਕ, ਸੈਨੇਟਾਈਜ਼ਰ ਦੀ ਪੂਰੀ ਵਿਵਸਥਾ ਕਰਨਗੇ। ਇਸਦੇ ਨਾਲ ਹੀ ਉਨ੍ਹਾਂ ਦੇ ਰਹਿਣ, ਖਾਣ ਪੀਣ ਦੀ ਵਿਵਸਥਾ ਕਰਨਗੇ। ਉਨ੍ਹਾਂ ਦੀ ਸਿਹਤ ਸੁਰੱਖਿਆ ਦਾ ਸਾਰਾ ਖਿਆਲ ਰੱਖਿਆ ਜਾਵੇਗਾ। ਆਮ ਆਦਮੀ ਪਾਰਟੀ ਹਰ ਤਰੀਕੇ ਨਾਲ ਕਿਸਾਨਾਂ ਦੀ ਮਦਦ ਕਰੇਗੀ। ਕਿਸਾਨਾਂ ਦੀ ਸੇਵਾ ‘ਚ ਦਿਨ ਰਾਤ ਆਪ ਆਗੂ ਅਤੇ ਕਰਮਚਾਰੀ ਰਹਿਣਗੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button