Breaking NewsD5 specialNewsPoliticsPress ReleasePunjabTop NewsUncategorized

AAP ਦੀ ਸ਼ੱਕੀ ਸੋਚ ਕਾਰਨ ਕਾਂਗਰਸ ਨੂੰ SYL ‘ਤੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਹੋਣ ਦੀ ਚਿੰਤਾ

ਚੰਡੀਗੜ੍ਹ: ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਖਦਸ਼ਾ ਪ੍ਰਗਟਾਇਆ ਹੈ ਕਿ ਆਮ ਆਦਮੀ ਪਾਰਟੀ ਦੀ ਦੋਗਲੀ ਸੋਚ ਕਾਰਨ ਪਾਣੀਆਂ ਨੂੰ ਲੈ ਕੇ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਹੋ ਸਕਦਾ ਹੈ, ਜੋ ਚੋਣਾਂ ਜਿੱਤਣ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ।

ਇਥੇ ਜਾਰੀ ਬਿਆਨ ‘ਚ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕੀਤਾ ਹੈ ਕਿ ਦੁਸ਼ਮਣ ਸਾਡੇ ਬੂਹੇ ‘ਤੇ ਖੜ੍ਹੇ ਹਨ, ਤੁਹਾਡੀਆਂ ਕੀ ਤਿਆਰੀਆਂ ਹਨ। ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਸਾਰੀਆਂ ਧਿਰਾਂ ਨੂੰ ਭਰੋਸੇ ਵਿੱਚ ਲੈ ਕੇ ਐਸਵਾਈਐਲ ਦੇ ਮੁੱਦੇ ‘ਤੇ ਸੁਪਰੀਮ ਕੋਰਟ ਵਿੱਚ ਅਦਾਲਤ ਦੇ ਹੁਕਮਾਂ ਦੀ ਨਾ ਫੁਰਮਾਨੀ ਦੀ ਪਟੀਸ਼ਨ ਦਾਇਰ ਕਰਨ ਦੀ ਹਰਿਆਣਾ ਦੀ ਯੋਜਨਾ ਦੇ ਮੱਦੇਨਜ਼ਰ ਕਾਨੂੰਨੀ ਅਤੇ ਪ੍ਰਸ਼ਾਸਨਿਕ ਰਣਨੀਤੀ ਤਿਆਰ ਕਰੇ।

ਜਿਸ ‘ਤੇ ਉਨ੍ਹਾਂ ਮੁੱਖ ਮੰਤਰੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਇਹ ਕਾਰਵਾਈ ਕਰਨ ਦਾ ਸਮਾਂ ਹੈ, ਅਜਿਹਾ ਨਾ ਹੋਵੇ ਕਿ ਅਸੀਂ ਬਹੁਤ ਦੇਰੀ ਕਰ ਦੇਈਏ। ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਵਿੱਚ ਦੋ ਵੱਖ-ਵੱਖ ਅਤੇ ਚਿੰਤਾਜਨਕ ਮਾਮਲੇ ਸਾਹਮਣੇ ਆਏ ਹਨ।

ਇੱਕ ਪਾਸੇ ਜਿੱਥੇ ਹਰਿਆਣਾ ਸਰਕਾਰ ਐਸਵਾਈਐਲ ਦੀ ਉਸਾਰੀ ਦੇ ਮੁੱਦੇ ਉੱਤੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਦੀ ਯੋਜਨਾ ਬਣਾ ਰਹੀ ਹੈ, ਉਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਹੈ ਕਿ 2025 ਤੱਕ ਐਸਵਾਈਐਲ ਦਾ ਪਾਣੀ ਹਰ ਖੇਤ ਤੱਕ ਪਹੁੰਚੇਗਾ।

ਇਸ ਸਬੰਧੀ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਹਰਿਆਣਾ ਇੰਚਾਰਜ ਅਤੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਦੇ ਉਸ ਬਿਆਨ ਦਾ ਹਵਾਲਾ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ 2025 ਤੱਕ ਹਰਿਆਣਾ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ, ਜੋ ਇਹ ਯਕੀਨੀ ਬਣਾਏਗੀ ਕਿ ਪੰਜਾਬ ਵਿੱਚ ‘ਆਪ’ ਸਰਕਾਰ ਦੇ ਸਹਿਯੋਗ ਨਾਲ ਐਸ.ਵਾਈ.ਐਲ ਨੂੰ ਬਣਾਇਆ ਜਾਵੇ ਅਤੇ ਇਸਦਾ ਪਾਣੀ ਹਰ ਖੇਤ ਤੱਕ ਪਹੁੰਚਾਇਆ ਜਾਵੇ।

ਜਿਸ ‘ਤੇ ਵੜਿੰਗ ਨੇ ਕਿਹਾ ਕਿ ਸਾਡੇ ਕੋਲ ਚਿੰਤਾ ਦੇ ਗੰਭੀਰ ਕਾਰਨ ਹਨ ਕਿ ਹਰਿਆਣਾ ਸੁਪਰੀਮ ਕੋਰਟ ਜਾ ਰਿਹਾ ਹੈ ਅਤੇ ਆਮ ਆਦਮੀ ਪਾਰਟੀ 2025 ਤੱਕ ਐਸਵਾਈਐਲ ਬਣਾਉਣ ਦਾ ਵਾਅਦਾ ਕਰ ਰਹੀ ਹੈ। ਅਜਿਹੇ ‘ਚ ਖਦਸ਼ਾ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਹਾਲਾਤਾਂ ਨਾਲ ਸਮਝੌਤਾ ਕਰ ਸਕਦੀ ਹੈ ਅਤੇ ਸੁਪਰੀਮ ਕੋਰਟ ‘ਚ ਇਹ ਕੇਸ ਮਜ਼ਬੂਤੀ ਨਾਲ ਨਹੀਂ ਲੜ ਸਕਦੀ।

ਜਿਸ ‘ਤੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਆਪਣੀ ਪਾਰਟੀ ਦੇ ਨੇਤਾ ਅਤੇ ਸੰਸਦ ਮੈਂਬਰ ਸੁਸ਼ੀਲ ਗੁਪਤਾ ਦੇ ਬਿਆਨ ‘ਤੇ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button