Breaking NewsD5 specialNewsPunjabTop News

AAP ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਅੰਮ੍ਰਿਤਸਰ : ‘ਆਪ’ ਵੱਲੋਂ ਮੁੱਖ ਮੰਤਰੀ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਸਾਂਸਦ ਭਗਵੰਤ ਮਾਨ ਅੱਜ ਗੁਰੂ ਦੀ ਨਗਰੀ ਪਹੁੰਚੇ। ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਭਗਵੰਤ ਮਾਨ ਵਲੋਂ ਮੱਥਾ ਟੇਕਿਆ ਗਿਆ, ਜਿਸ ਦੌਰਾਨ ਉਨ੍ਹਾਂ ਨੇ ਅਰਦਾਸ ਕੀਤੀ। ਇਸ ਮੌਕੇ ਲੋਕ ਵੱਡੀ ਗਿਣਤੀ ’ਚ ਪਹੁੰਚੇ ਗਏ ਸਨ। ਇਸ ਦੌਰਾਨ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਦੀਪ ਸਿੰਘ ਜੀ ਦੇ ਅਸਥਾਨ ਦੇ ਦਰਸ਼ਨ ਵੀ ਕੀਤੇ।

Political Battle: ਵੱਡੇ ਘੁਟਾਲੇ ਦਾ ਹੋਇਆ ਪਰਦਾਫਾਸ਼, Majithia ਕੱਢ ਲਿਆ ਪੱਕੇ ਸਬੂਤ! ਹੁਣ ਚੰਨੀ ਦੇ ਘਰ ਪਊ ED Raid

ਦੱਸ ਦੇਈਏ ਕਿ ਪੰਜਾਬ ’ਚ ਵਿਧਾਨ ਸਭਾ ਚੋਣਾਂ-2022 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਨੇ ਕੁਝ ਦਿਨ ਪਹਿਲਾਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨ ਦਿੱਤਾ। ਆਪ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਭਗਵੰਤ ਮਾਨ ਦੇ ਨਾਂ ਦਾ ਰਸਮੀ ਐਲਾਨ ਕੀਤਾ ਸੀ। ਕੀਤੇ ਗਏ ਸਰਵੇ ਵਿੱਚ ਪੰਜਾਬ ਦੇ 21 ਲੱਖ ਤੋਂ ਵੱਧ ਲੋਕਾਂ ਦਾ ਫੀਡਬੈਕ ਮਿਲਿਆ ਹੈ। ਜਿਸ ਵਿੱਚ 93 ਫੀਸਦੀ ਲੋਕਾਂ ਨੇ ਭਗਵੰਤ ਮਾਨ ਨੂੰ ਪੰਜਾਬ ਦੇ ਮੁਖ ਮੰਤਰੀ ਵੱਜੋਂ ਪਹਿਲੀ ਪਸੰਦ ਕੀਤਾ ਹੈ ਜਦਕਿ ਦੂਜੇ ਨੰਬਰ ਉੱਤੇ ਨਵਜੋਤ ਸਿੱਧੂ ਦਾ ਨਾਮ ਆਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button