PunjabTop News

AAP ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ 7 ਹੋਰ ਬਰੀ

ਆਮ ਆਦਮੀ ਪਾਰਟੀ ਦੇ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ ਦੀ ਸਜ਼ਾ ਦੇ ਫੈਸਲਾ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਪੀੜਤ ਪੱਖ ‘ਤੇ ਦੋਸ਼ੀ ਪੱਖ ਵਿੱਚ ਸਮਝੌਤਾ ਹੋਣ ਤੋਂ ਬਾਅਦ ਇਹ ਫੈਸਲਾ ਸੁਣਾਇਆ ਹੈ।

ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਲਾਲਪੁਰਾ ਅਤੇ 7 ਹੋਰਾਂ ਨੂੰ ਇਸ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ। 2013 ਵਿੱਚ ਮਹਿਲਾ ਨਾਲ ਛੇੜਛਾੜ ਮਾਮਲੇ ਵਿੱਚ ਹੇਠਲੀ ਅਦਾਲਤ ਨੇ 4 ਸਾਲ ਦੀ ਸਜ਼ਾ ਸੁਣਾਈ ਸੀ। ਬੈਂਚ ਨੇ ਮਾਰਚ 2013 ਵਿੱਚ ਤਰਨਤਾਰਨ ਪੁਲਿਸ ਸਟੇਸ਼ਨ ਵਿੱਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਦੇ ਨਾਲ-ਨਾਲ ਐਸਸੀ/ਐਸਟੀ ਐਕਟ ਦੀਆਂ ਧਾਰਾਵਾਂ ਦੇ ਤਹਿਤ ਦਰਜ ਕੀਤੀ ਗਈ ਐਫਆਈਆਰ ਨੂੰ ਵੀ ਰੱਦ ਕਰ ਦਿੱਤਾ।

ਹੁਣ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਅਤੇ ਹੋਰ ਸਾਰੇ ਦੋਸ਼ੀ ਜਲਦੀ ਹੀ ਜੇਲ੍ਹ ਤੋਂ ਬਾਹਰ ਆ ਜਾਣਗੇ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਨਜਿੰਦਰ ਸਿੰਘ ਲਾਲਪੁਰਾ ਨੂੰ ਰਾਹਤ ਮਿਲੀ ਹੈ, ਜਿਸ ਨਾਲ ਕਾਫ਼ੀ ਸਮੇਂ ਤੋਂ ਚੱਲ ਰਿਹਾ ਇਹ ਮਾਮਲਾ ਇੱਕ ਨਵੀਂ ਦਿਸ਼ਾ ਵੱਲ ਮੁੜ ਗਿਆ ਹੈ।

ਇਸ ਕੇਸ ਦੀ ਸੁਣਵਾਈ ਦੌਰਾਨ ਅਦਾਲਤ ਦੇ ਧਿਆਨ ਵਿੱਚ ਇਹ ਗੱਲ ਆਈ ਕਿ ਪੀੜਤ ਧਿਰ ਅਤੇ ਮੁਲਜ਼ਮਾਂ ਵਿਚਕਾਰ ਆਪਸੀ ਸਮਝੌਤਾ ਹੋ ਚੁੱਕਾ ਹੈ। ਹਾਈ ਕੋਰਟ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਜਦੋਂ ਦੋਵੇਂ ਧਿਰਾਂ ਆਪਣੇ ਵਿਚਕਾਰ ਦੇ ਵਿਵਾਦ ਨੂੰ ਸੁਲਝਾ ਲੈਂਦੀਆਂ ਹਨ ਅਤੇ ਅੱਗੇ ਮਾਮਲਾ ਚਲਾਉਣ ਵਿੱਚ ਰੁਚੀ ਨਹੀਂ ਰੱਖਦੀਆਂ ਤਾਂ ਅਜਿਹੇ ਹਾਲਾਤ ਵਿੱਚ ਸਜ਼ਾ ਨੂੰ ਜਾਰੀ ਰੱਖਣਾ ਨਿਆਂ ਦੇ ਹਿੱਤ ਵਿੱਚ ਨਹੀਂ ਹੁੰਦਾ।

ਇਹ ਮਾਮਲਾ ਮਾਰਚ 2013 ਦਾ ਹੈ। ਜਿੱਥੇ ਪਿੰਡ ਉਸਮਾਂ ਦੀ ਲੜਕੀ ਹਰਬਿੰਦਰ ਕੌਰ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਵਿਆਹ ਸਮਾਗਮ ਚ ਜਾ ਰਹੀ ਸੀ। ਉਹ ਪੈਲੇਸ ‘ਚ ਪਹੁੰਚੀ ਤਾਂ ਉਸ ਸਮੇਂ ਟੈਕਸੀ ਚਾਲਕ ਮਨਜਿੰਦਰ ਸਿੰਘ ਲਾਲਪੁਰਾ ਦੁਆਰਾ ਹਰਬਿੰਦਰ ਕੌਰ ਦੇ ਨਾਲ ਕਥਿਤ ਤੌਰ ਤੇ ਛੇੜਛਾੜ ਕੀਤੀ ਗਈ। ਵਿਰੋਧ ਕਰਨ ਦੇ ਟੈਕਸੀ ਚਾਲਕ ਨੇ ਉਸ ਨਾਲ ਕੁੱਟਮਾਰ ਕੀਤੀ। ਇਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਸੜਕ ਵਿਚਕਾਰ ਲੜਕੀ ਤੇ ਉਸ ਦੇ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕੀਤੀ। ਜਿਸ ਦੀ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button