Breaking NewsD5 specialNewsPress ReleasePunjabTop News

ਪੰਜਾਬ ਦੇ ਰਾਜਪਾਲ ਨੇ ਭਗਵੰਤ ਮਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਦੇ 10 ਮੰਤਰੀਆਂ ਨੂੰ ਅਹੁਦੇ ਦਾ ਹਲਫ਼ ਦਿਵਾਇਆ

ਚੰਡੀਗੜ੍ਹ: ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਨਵੇਂ ਬਣੇ 10 ਕੈਬਨਿਟ ਮੰਤਰੀਆਂ ਨੂੰ ਅਹੁਦਾ ਦਾ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।

‘Kultar Sandhwan’ ਨੂੰ ਮਿਲਿਆ ਵੱਡਾ ਅਹੁਦਾ, Bhagwant Mann ਨੇ ਦਿੱਤਾ ਤੋਹਫ਼ਾ | D5 Channel Punjabi

ਪੰਜਾਬ ਰਾਜ ਭਵਨ ਦੇ ਕੰਪਲੈਕਸ ਵਿਚ ਨਵੇਂ ਬਣੇ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਚ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਵਿਚ ਹਲਫ਼ ਲੈਣ ਵਾਲੇ ਕੈਬਨਿਟ ਮੰਤਰੀਆਂ ਵਿਚ ਦ੍ਰਿੜਬਾ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ, ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ, ਜੰਡਿਆਲਾ ਤੋਂ ਵਿਧਾਇਕ ਹਰਭਜਨ ਸਿੰਘ ਈ.ਟੀ.ਓ., ਮਾਨਸਾ ਤੋਂ ਵਿਧਾਇਕ ਡਾ. ਵਿਜੇ ਸਿੰਗਲਾ, ਭੋਆ ਤੋਂ ਵਿਧਾਇਕ ਲਾਲ ਚੰਦ, ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਪੱਟੀ ਤੋਂ ਵਿਧਾਇਕ ਲਾਲਜੀਤ ਸਿੰਘ ਭੁੱਲਰ, ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਸ਼ਾਮਲ ਹਨ।

Bhagwant Mann ਸਰਕਾਰ ਦੀ ਮਹਿਲਾ ਮੰਤਰੀ (Dr. Baljeet Kaur) ਨਾਲ Exclusive ਇੰਟਰਵਿਊ | D5 Channel Punjabi

ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਪ੍ਰੋ-ਟੈੱਮ ਸਪੀਕਰ ਡਾ. ਇੰਦਰਬੀਰ ਸਿੰਘ ਨਿੱਜਰ ਵੀ ਹਾਜ਼ਰ ਸਨ। ਇਨ੍ਹਾਂ ਤੋਂ ਇਲਾਵਾ ਨਵੇਂ ਚੁਣੇ ਆਪ ਵਿਧਾਇਕ, ਪੰਜਾਬ ਭਰ ਤੋਂ ਸੀਨੀਅਰ ਪਾਰਟੀ ਲੀਡਰ, ਵਰਕਰ ਅਤੇ ਵਾਲੰਟੀਅਰ ਅਤੇ ਵੱਖ-ਵੱਖ ਖੇਤਰ ਦੀਆਂ ਸ਼ਖਸੀਅਤਾਂ ਹਾਜ਼ਰ ਸਨ। ਸਮਾਗਮ ਵਿਚ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਨਵੇਂ ਚੁਣੇ ਕੈਬਨਿਟ ਮੰਤਰੀਆਂ ਦੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਦੋਸਤ-ਮਿੱਤਰ ਹਾਜ਼ਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button