AAP ਸਾਂਸਦ ਰਾਘਵ ਚੱਢਾ ਨੇ ਕੇਂਦਰੀ ਮੰਤਰੀ ਨੂੰ ਪੱਤਰ ਲਿਖ ਆਬੂਧਾਬੀ ਵਚ ਫਸੇ ਪੰਜਾਬ ਦੇ ਪ੍ਰਵਾਸੀ ਮਜ਼ਦੂਰਾਂ ਦੀ ਵਾਪਸੀ ਲਈ ਕੀਤੀ ਬੇਨਤੀ
ਸਾਂਸਦ ਰਾਘਵ ਚੱਢਾ ਨੇ ਵਿਦੇਸ਼ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਯੂਏਈ ਦੇ ਆਬੂਧਾਬੀ ਵਿੱਚ ਫਸੇ ਪੰਜਾਬ ਦੇ ਪ੍ਰਵਾਸੀ ਮਜ਼ਦੂਰਾਂ ਦੀ ਵਾਪਸੀ ਲਈ ਡਾ ਐੱਸ ਜੈਸ਼ੰਕਰ ਨੂੰ ਤੁਰੰਤ ਇਸ ਮਾਮਲੇ ‘ਚ ਦਖਲ ਦੇਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ, “ਮੈਂ ਵਿਦੇਸ਼ ਮੰਤਰਾਲੇ ਨੂੰ ਆਪਣੇ ਪੱਤਰ ਵਿੱਚ ਕਿਹਾ, “ਮੈਂ ਇਸ ਮਾਮਲੇ ਵਿੱਚ ਫੌਰੀ ਤੁਹਾਨੂੰ ਦਖਲ ਦੇਣ ਦੀ ਅਪੀਲ ਕਰਦਾ ਹਾਂ ਅਤੇ ਫਸੇ ਹੋਏ ਲੋਕਾਂ ਨਾਲ ਸੰਪਰਕ ਸਥਾਪਤ ਕਰਨ ਲਈ ਦੁਬਈ ਵਿੱਚ ਭਾਰਤੀ ਦੂਤਾਵਾਸ ਨੂੰ ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕਰਦਾ ਹਾਂ।”ਅਸੀਂ ਆਪਣੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਸਾਂਸਦ ਰਾਘਵ ਚੱਢਾ ਨੇ ਕਿਹਾ ਕਿ ਇਸ ਕਾਰਨ ਆਨਲਾਈਨ ਅਰਜ਼ੀਆਂ ਦੇਣ ਅਤੇ ਪਰਿਵਾਰ ਵੱਲੋਂ ਟਿਕਟਾਂ ਦੇ ਪ੍ਰਬੰਧ ਲਈ ਤਿਆਰ ਰਹਿਣ ਦੇ ਬਾਵਜੂਦ ਵੀ ਉਹ ਕਾਮੇ ਭਾਰਤ ਪਰਤਣ ਤੋਂ ਅਸਮਰੱਥ ਹਨ. ਵਿਦੇਸ਼ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਸਾਂਸਦ ਰਾਘਵ ਚੱਢਾ ਨੇ ਕਿਹਾ ਕਿ ਆਬੂਧਾਬੀ ਵਿੱਚ ਇੱਕ ਪ੍ਰਾਈਵੇਟ ਫਰਮ, ਸਕੁਏਅਰ ਜਨਰਲ ਕੰਟਰੈਕਟਿੰਗ ਕੰਪਨੀ ਨੇ ਉਥੇ ਕੰਮ ਕਰਦੇ ਪੰਜਾਬ ਦੇ 100 ਦੇ ਕਰੀਬ ਮੂਲ ਨਿਵਾਸੀਆਂ ਦੇ ਕੰਟ੍ਰੈਕਟ ਖਤਮ ਕਰ ਦਿੱਤੇ ਹਨ ਤੇ ਉਨ੍ਹਾਂ ਦੇ ਪਾਸਪੋਰਟ ਵਾਪਿਸ ਕਰਨ ਤੋਂ ਵੀ ਮਨ੍ਹਾ ਕਰ ਰਹੇ ਹਨ। ਨਤੀਜਨ ਇਹ ਪੰਜਾਬੀ ਬਿਨਾਂ ਪਾਸਪੋਰਟ ਆਬੂਧਾਬੀ ਵਿੱਚ ਫਸੇ ਹੋਏ ਹਨ। ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਆਬੂਧਾਬੀ ਵਿੱਚ ਫਸੇ ਲਗਭਗ 100 ਪ੍ਰਵਾਸੀ ਪੰਜਾਬੀ ਮਜ਼ਦੂਰਾਂ ਦੀ ਸੁਰੱਖਿਅਤ ਅਤੇ ਜਲਦ ਘਰ ਵਾਪਸੀ ਲਈ ਵਿਦੇਸ਼ ਮੰਤਰੀ ਡਾ: ਐਸ ਜੈਸ਼ੰਕਰ ਦੇ ਤੁਰੰਤ ਦਖਲ ਦੀ ਮੰਗ ਕੀਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.