AAP MLA ਦਾ ਪੀ.ਏ 4 ਲੱਖ ਦੀ ਰਿਸ਼ਵਤ ਲੈਣ ਦੇ ਦੋਸ਼ ਚ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ -MLA ਦੀ ਵੀ ਕੀਤੀ ਪੁੱਛਗਿੱਛ
ਬਠਿੰਡਾ, 16 ਫਰਵਰੀ 2023- ਲੇਡੀ ਸਰਪੰਚ ਦੇ ਪਤੀ ਤੋਂ ਕਥਿਤ ਤੌਰ ‘ਤੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਤਹਿਤ ਵਿਜੀਲੈਂਸ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਦਾ ਪੀ.ਏ. ਰੇਸ਼ਮ ਗਰਗ ਨੂੰ ਹਿਰਾਸਤ ‘ਚ ਲਏ ਜਾਣ ਦੀ ਖ਼ਬਰ ਹੈ। ਇਸ ਦੀ ਪੁਸ਼ਟੀ ਵਿਜੀਲੈਂਸ ਵਲੋਂ ਕਰ ਦਿੱਤੀ ਗਈ ਹੈ। ਹਾਲਾਂਕਿ, ਮੌਕੇ ਤੇ ਵਿਧਾਇਕ ਤੋਂ ਵੀ ਪੁੱਛਗਿੱਛ ਕੀਤੀ ਗਈ। ਰਿਸ਼ਵਤ ਦੇਣ ਵਾਲੇ ਲੇਡੀ ਸਰਪੰਚ ਦੇ ਪਤੀ ਨੇ ਦੋਸ਼ ਲਗਾਏ ਹਨ ਕਿ, ਬਠਿੰਡਾ ਦਿਹਾਤੀ ਤੋਂ ਆਪ ਵਿਧਾਇਕ ਅਮਿਤ ਰਤਨ ਦੇ ਪੀ.ਏ. ਖਿਲਾਫ਼ ਉਨ੍ਹਾਂ ਨੇ ਵਿਜੀਲੈਂਸ ਦੇ ਉੱਚ ਅਧਿਕਾਰੀਆਂ ਨੂੰ ਸ਼ਕਾਇਤ ਕੀਤੀ ਸੀ, ਜਿਸ ਮਗਰੋਂ ਵਿਜੀਲੈਂਸ ਨੇ ਕਾਰਵਾਈ ਕਰਦਿਆਂ ਹੋਇਆ ਵਿਧਾਇਕ ਦੇ ਪੀਏ ਨੁੰ ਹਿਰਾਸਤ ਵਿਚ ਲੈ ਲਿਆ ਹੈ।
https://fb.watch/iJ-UnFkj29/
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.