PunjabPunjabTop News

AAP ਪਾਰਟੀ ਦੇ ਨਵਨਿਯੁਕਤ ਸਰਪੰਚ ਦਾ ਗੋਲੀਆਂ ਮਾਰ ਕਤਲ

ਤਰਨਤਾਰਨ ਵਿਧਾਨ ਸਭਾ ਹਲਕੇ ਦੇ ਪਿੰਡ ਲਾਲੂਘੁੰਮਣ ਵਿਖੇ ਪਾਠ ਦੇ ਭੋਗ ਤੋਂ ਵਾਪਸ ਪਰਤ ਰਹੇ ਆਮ ਆਦਮੀ ਪਾਰਟੀ ਦੇ ਹਾਲ ਹੀ ‘ਚ ਬਣੇ ਸਰਪੰਚ ਨੂੰ ਅਣਪਛਾਤੇ ਵਿਅਕਤੀਆਂ ਨੇ ਗੋਲ਼ੀਆਂ ਮਾਰ ਦਿੱਤੀਆਂ ਜਿਸ ਕਾਰਨ ਉਨ੍ਹਾਂ ਦੀ ਮੌਕੇ ਉੱਪਰ ਹੀ ਮੌਤ ਹੋ ਗਈ। ਜਦੋਂਕਿ ਇਸ ਗੋਲੀਬਾਰੀ ਦੌਰਾਨ ਉਥੇ ਮੌਜੂਦ ਸੇਵਾਮੁਕਤ ਥਾਣੇਦਾਰ ਬੁੱਧ ਸਿੰਘ, ਭਗਵੰਤ ਸਿੰਘ ਸਾਬਾ ਪੁੱਤਰ ਮਹਿੰਦਰ ਸਿੰਘ ਅਤੇ ਰਾਜਨ ਸਿੰਘ ਰਾਜਾ ਪੁੱਤਰ ਇੰਦਰਜੀਤ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ।ਜਿਨ੍ਹਾਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ। ਦੂਜੇ ਪਾਸੇ ਘਟਨਾ ਦਾ ਪਤਾ ਚੱਲਦਿਆਂ ਹੀ ਐੱਸਐੱਸਪੀ ਅਭੀਮੰਨਿਊ ਰਾਣਾ ਅਤੇ ਡੀਐੱਸਪੀ ਸਬ ਡਵੀਜ਼ਨ ਤਰਨਤਾਰਨ ਕਮਲਮੀਤ ਸਿੰਘ ਤੋਂ ਇਲਾਵਾ ਥਾਣਾ ਝਬਾਲ ਦੀ ਪੁਲਿਸ ਮੌਕੇ ਉੱਪਰ ਪਹੁੰਚ ਗਈ।

ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਪਿੰਡ ਲਾਲੂਘੁੰਮਣ ਵਿਖੇ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਪ੍ਰਤਾਪ ਸਿੰਘ ਪੁੱਤਰ ਗਿਆਨ ਸਿੰਘ ਪਿੰਡ ਦੇ ਹੀ ਇਕ ਘਰ ਵਿਚ ਭੋਗ ਸਮਾਗਮ ’ਚ ਸ਼ਾਮਲ ਹੋਣ ਲਈ ਗਏ ਸਨ। ਜਦੋਂ ਉਹ ਉਥੋਂ ਵਾਪਸ ਪਰਤ ਰਹੇ ਸੀ ਤਾਂ ਰਸਤੇ ਵਿਚ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਉੱਪਰ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸਦੇ ਚੱਲਦਿਆਂ ਸਰਪੰਚ ਪ੍ਰਤਾਪ ਸਿੰਘ ਪੁੱਤਰ ਗਿਆਨ ਸਿੰਘ ਦੀ ਮੌਕੇ ਉੱਪਰ ਹੀ ਮੌਤ ਹੋ ਗਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button