Breaking NewsD5 specialNewsPress ReleasePunjabTop News

Advocate Dhami ਵੱਲੋਂ Dharam Parchar Committe ਦੁਆਰਾ ਪ੍ਰਕਾਸ਼ਤ ਪੁਸਤਕ ‘Truth About Nabha’ ਜਾਰੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ Advocate Harjinder Singh Dhami ਨੇ ਬੀਤੇ ਕੱਲ੍ਹ ਧਰਮ ਪ੍ਰਚਾਰ ਕਮੇਟੀ ਵੱਲੋਂ ਦੁਬਾਰਾ ਪ੍ਰਕਾਸ਼ਤ ਕੀਤੀ ਗਈ ਪੁਸਤਕ ‘Truth About Nabha’ ਨੂੰ ਜਾਰੀ ਕੀਤਾ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁਸਤਕ ਜਾਰੀ ਕਰਨ ਮੌਕੇ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ Advocate Harjinder Singh Dhami ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਇਤਿਹਾਸ ਨਾਲ ਸਬੰਧਤ ਅਹਿਮ ਦਸਤਾਵੇਜ਼ਾਂ ਨੂੰ ਮੁੜ ਪ੍ਰਕਾਸ਼ਤ ਕਰ ਰਹੀ ਹੈ, ਤਾਂ ਜੋ ਸੰਗਤਾਂ ਇਤਿਹਾਸ ਤੋਂ ਜਾਣੂ ਹੋ ਸਕਣ।

Bikramjit Singh Majithia Live : Majithia ਕੱਢ ਲਿਆਇਆ ਸਬੂਤ, Sidhu ਤੇ Channi ਹੈਰਾਨ, ਕਸੂਤੇ ਫਸਣਗੇ ਵਿਰੋਧੀ

ਉਨ੍ਹਾਂ ਕਿਹਾ ਕਿ ਇਹ ਪੁਸਤਕ ਨਾਭਾ ਦੇ ਮਹਾਰਾਜਾ ਰਿਪੁਦਮਨ ਸਿੰਘ ਨਾਲ ਸਬੰਧਤ ਇਤਿਹਾਸਕ ਦਸਤਾਵੇਜ਼ ਹੈ, ਜਿਸ ਵਿਚ ਅੰਗਰੇਜ਼ਾਂ ਵੱਲੋਂ ਮਹਾਰਾਜਾ ਨਾਭਾ ਨਾਲ ਕੀਤੇ ਧੋਖੇ ਦੀ ਵਿਥਿਆ ਦਰਜ਼ ਹੈ। ਉਨ੍ਹਾਂ ਦੱਸਿਆ ਕਿ ਇਹ ਪੁਸਤਕ 1923 ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ ਕੀਤੀ ਗਈ ਸੀ, ਜਿਸ ਨੂੰ ਹੁਣ ਦੁਬਾਰਾ ਛਾਪਿਆ ਗਿਆ ਹੈ, ਤਾਂ ਜੋ ਸੰਗਤਾਂ ਆਪਣੇ ਵਡੇਰਿਆਂ ਦੇ ਇਤਿਹਾਸ ਤੋਂ ਸੇਧ ਪ੍ਰਾਪਤ ਕਰ ਸਕਣ। ਇਹ ਪੁਸਤਕ ਸ਼੍ਰੋਮਣੀ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੀ ਜਾਵੇਗੀ।

BIG NEWS : ਮਹਿਲਾ ਕਾਂਗਰਸੀ ਆਗੂ ਦਾ ਧਮਾਕਾ, Majithia ਦੀ ਚੱਲਦੀ Conference ‘ਚ ਪਾਇਆ ਭੜਥੂ| D5 Channel Punjabi

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ, ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸ. ਸਰਵਣ ਸਿੰਘ ਕੁਲਾਰ, ਸ. ਸੁਰਜੀਤ ਸਿੰਘ ਗੜ੍ਹੀ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਅਮਰਜੀਤ ਸਿੰਘ ਬੰਡਾਲਾ, ਬੀਬੀ ਗੁਰਪ੍ਰੀਤ ਕੌਰ, ਸ. ਜੋਧ ਸਿੰਘ ਸਮਰਾ, ਬਾਬਾ ਗੁਰਪ੍ਰੀਤ ਸਿੰਘ, ਇੰਚਾਰਜ ਲਿਟਰੇਚਰ ਸ. ਗੁਰਮੀਤ ਸਿੰਘ ਆਦਿ ਮੌਜੂਦ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button