Press ReleasePunjabTop News

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਜਸਪਾਲ ਸਿੰਘ ਹੇਰਾਂ ਦੇ ਚਲਾਣਾ ਕਰ ਜਾਣ ’ਤੇ ਕੀਤਾ ਦੁੱਖ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰੋਜ਼ਾਨਾ ਪਹਿਰੇਦਾਰ ਅਖ਼ਬਾਰ ਦੇ ਸੰਪਾਦਕ ਸ. ਜਸਪਾਲ ਸਿੰਘ ਹੇਰਾਂ ਦੇ ਚਲਾਣਾ ਕਰ ਜਾਣ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸ. ਜਸਪਾਲ ਸਿੰਘ ਦਾ ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਅਹਿਮ ਸਥਾਨ ਸੀ। ਸ. ਜਸਪਾਲ ਸਿੰਘ ਦਾ ਅਕਾਲ ਚਲਾਣਾ ਦੁਖਦਾਈ ਹੈ। ਐਡਵੋਕੇਟ ਧਾਮੀ ਨੇ ਸ. ਜਸਪਾਲ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਣਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਪ੍ਰਦਾਨ ਕਰਨ।

UP ਦੇ ਗੋਂਡਾ ਚ ਰੇਲ ਹਾਦਸਾ, ਪਟੜੀ ਤੋਂ ਲਹੀ ਡਿਬਰੂਗੜ੍ਹ ਐਕਸਪ੍ਰੈਸ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਹਰਭਜਨ ਸਿੰਘ ਮਸਾਣਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖਾਲਸਾ, ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਸ. ਜਸਪਾਲ ਸਿੰਘ ਹੇਰਾਂ ਦੇ ਚਲਾਣਾ ਕਰ ਜਾਣ ’ਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਪ੍ਰਗਟਾਈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button