IndiaSportsTop News

ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਆਯੋਗ ਕਰਾਰ ਦੇਣ ਤੋਂ ਬਾਅਦ ਚਾਚਾ ਮਹਾਵੀਰ ਫੋਗਾਟ ਦਾ ਬਿਆਨ ਆਇਆ ਸਾਹਮਣੇ

ਨਵੀਂ ਦਿੱਲੀ: ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਜ਼ਿਆਦਾ ਭਾਰ ਕਾਰਨ ਮਹਿਲਾ ਕੁਸ਼ਤੀ 50 ਕਿਲੋ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ। ਭਾਰਤੀ ਓਲੰਪਿਕ ਸੰਘ ਨੇ ਵਿਨੇਸ਼ ਫੋਗਾਟ ਨੂੰ ਮਹਿਲਾ ਕੁਸ਼ਤੀ 50 ਕਿਲੋ ਵਰਗ ਵਿੱਚੋਂ ਅਯੋਗ ਕਰਾਰ ਦਿੱਤੇ ਜਾਣ ਦੀ ਖ਼ਬਰ ਸਾਂਝੀ ਕੀਤੀ ਹੈ। ਇਹ ਖ਼ਬਰ ਬਾਹਰ ਆਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਟਵੀਟ ਕਰਕੇ ਕਿਹਾ ਕਿ ” ਵਿਨੇਸ਼, ਤੁਸੀਂ ਚੈਂਪੀਅਨਾਂ ਵਿੱਚ ਇੱਕ ਚੈਂਪੀਅਨ ਹੋ! ਤੁਸੀਂ ਭਾਰਤ ਦਾ ਮਾਣ ਹੋ ਅਤੇ ਹਰ ਭਾਰਤੀ ਲਈ ਪ੍ਰੇਰਣਾ ਹੋ। ਅੱਜ ਦਾ ਝਟਕਾ ਦੁੱਖ ਦਿੰਦਾ ਹੈ। ਮੈਂ ਚਾਹੁੰਦਾ ਹਾਂ ਕਿ ਸ਼ਬਦ ਨਿਰਾਸ਼ਾ ਦੀ ਭਾਵਨਾ ਨੂੰ ਪ੍ਰਗਟ ਕਰ ਸਕਣ ਜੋ ਮੈਂ ਅਨੁਭਵ ਕਰ ਰਿਹਾ ਹਾਂ। ਉਸੇ ਸਮੇਂ, ਮੈਂ ਜਾਣਦਾ ਹਾਂ ਕਿ ਤੁਸੀਂ ਲਚਕੀਲੇਪਣ ਦਾ ਪ੍ਰਤੀਕ ਬਣਾਉਂਦੇ ਹੋ. ਚੁਣੌਤੀਆਂ ਦਾ ਸਾਹਮਣਾ ਕਰਨਾ ਹਮੇਸ਼ਾ ਤੁਹਾਡਾ ਸੁਭਾਅ ਰਿਹਾ ਹੈ।ਮਜ਼ਬੂਤੀ ਨਾਲ ਵਾਪਸ ਆਓ!”

ਉਥੇ ਹੀ ਦੂਜੇ ਪਾਸੇ ਵਿਨੇਸ਼ ਫੋਗਾਟ ਦੇ ਚਾਚਾ ਮਹਾਵੀਰ ਫੋਗਾਟ ਨੇ ਵੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ, “ਪੂਰਾ ਦੇਸ਼ ਮੈਡਲ ਦੀ ਉਮੀਦ ਕਰ ਰਿਹਾ ਸੀ। ਪੂਰਾ ਦੇਸ਼ ਮੇਰੇ ਨਾਲ ਦੁਖੀ ਹੈ। ਮੈਨੂੰ ਪਤਾ ਲੱਗਾ ਹੈ ਕਿ 150 ਕਿ.ਗ੍ਰਾ. ਗ੍ਰਾਮ ਵਜ਼ਨ ਜ਼ਿਆਦਾ ਹੋਣ ਕਾਰਨ ਨਿਯਮਾਂ ਅਨੁਸਾਰ ਹੀ ਫੈਸਲਾ ਲਿਆ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button