PunjabTop News

 AG ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਕੀ ਬੋਲੇ CM ਮਾਨ

ਚੰਡੀਗੜ੍ਹ : ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹਨਾਂ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੂੰ ਅਸਤੀਫਾ ਵਾਪਸ ਲੈਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਸੀ।

ਮਾਨ ਨੇ ਕਿਹਾ ਕਿ ਉਹ ਸੀਨੀਅਰ ਵਕੀਲ ਹਨ ਅਸੀਂ ਭਵਿੱਖ ਵਿੱਚ ਵੀ ਉਨ੍ਹਾਂ ਤੋਂ ਕਾਨੂੰਨੀ ਸਲਾਹ ਲੈਂਦੇ ਰਹਾਂਗੇ। ਮਾਨ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਨੇ ਵਿਨੋਦ ਘਈ ਨੂੰ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ।ਉਨ੍ਹਾਂ ਕਿਹਾ ਕਿ ਅਸੀਂ ਐਡਵੋਕੇਟ ਜਨਰਲ ਦੀ ਅਜਿਹੀ ਟੀਮ ਚਾਹੁੰਦੇ ਹਾਂ ਤਾਂ ਜੋ ਸਾਨੂੰ ਬਾਹਰੋਂ ਮਹਿੰਗੇ ਵਕੀਲ ਨਾ ਰੱਖਣੇ ਪੈਣ। ਸੈਸ਼ਨ ਅਦਾਲਤ ਹੋਵੇ, ਹਾਈ ਕੋਰਟ ਹੋਵੇ ਜਾਂ ਸੁਪਰੀਮ ਕੋਰਟ, ਏਜੀ ਦੀ ਟੀਮ ਨੂੰ ਲੋਕਾਂ ਦੀ ਆਵਾਜ਼ ਬਣਨ ਦੇ ਯੋਗ ਹੋਣਾ ਚਾਹੀਦਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button