PunjabPunjabTop News

AGTF ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਗੈਂਗਸਟਰ ਜੱਸਾ ਬੁਰਜ ਨੂੰ ਉਸਦੇ ਤਿੰਨ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ

“ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਗੈਂਗਸਟਰ ਜੱਸਾ ਬੁਰਜ ਨੂੰ ਉਸਦੇ ਤਿੰਨ ਸਾਥੀਆਂ ਨਾਲ ਗ੍ਰਿਫਤਾਰ ਕੀਤਾ ਹੈ। ਉਕਤ ਮੁਲਜ਼ਮ ਗੈਂਗਸਟਰ ਜੱਸਾ ਬੁਰਜ ਗੈਂਗ ਲਈ ਕੰਮ ਕਰਦਾ ਸੀ। ਉਕਤ ਮੁਲਜ਼ਮਾਂ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਕਾਬੂ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਪੂਰੇ ਮਾਮਲੇ ਦੀ ਜਾਣਕਾਰੀ ਸਾਂਝੀ ਕੀਤੀ ਹੈ।”ਪੁਲਿਸ ਨੇ ਗੈਂਗ ਦੇ ਸਰਗਨਾ ਜਸਪ੍ਰੀਤ ਸਿੰਘ ਉਰਫ ਜੱਸਾ ਬੁਰਜ ਸਮੇਤ 3 ਮੁਲਜ਼ਮਾਂ ਨੂੰ ਰਿਮਾਂਡ ‘ਤੇ ਲਿਆ ਹੈ। ਸਾਰੇ ਮੁਲਜ਼ਮ ਹਥਿਆਰਾਂ ਦੀ ਤਸਕਰੀ, ਖੋਹ ਅਤੇ ਅਗਵਾ ਸਮੇਤ ਕਰੀਬ 11 ਅਪਰਾਧਿਕ ਮਾਮਲਿਆਂ ਵਿੱਚ ਨਾਮਜ਼ਦ ਸਨ। ਸਾਰੇ ਕੇਸਾਂ ਵਿੱਚ ਜਸਪ੍ਰੀਤ ਸਿੰਘ ਉਰਫ ਜੱਸਾ ਮੁੱਖ ਮੁਲਜ਼ਮ ਸੀ। ਪੁਲੀਸ ਨੇ ਮੁਲਜ਼ਮਾਂ ਕੋਲੋਂ 4 ਪਿਸਤੌਲ (32 ਬੋਰ) ਮੈਗਜ਼ੀਨ ਅਤੇ 11 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button