PunjabPunjabTop News

AK-47 ਰਾਈਫਲ, 3 ਪਿਸਤੌਲਾਂ ਤੇ 36 ਜ਼ਿੰਦਾ ਕਾਰਤੂਸਾਂ ਸਣੇ 2 ਗ੍ਰਿਫ਼ਤਾਰ

ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਵੱਲੋਂ ਤਿਆਰ ਕੀਤੇ ਗਏ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਹੋਇਆ ਹੈ। ਇਸ ’ਚ ਦਿਹਾਤੀ ਪੁਲਸ ਨੇ ਸਰਹੱਦ ਪਾਰ ਤੋਂ ਆਈ ਹਥਿਆਰਾਂ ਦੀ ਖੇਪ ਸਮੇਤ ਗੁਰਸੇਵਕ ਸਿੰਘ ਉਰਫ਼ ਸੂਰਜ ਅਤੇ ਅਮਰਜੀਤ ਸਿੰਘ ਉਰਫ਼ ਰੋਹਿਤ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਇਕ ਏ. ਕੇ.-47 ਰਾਈਫਲ, 3 ਆਧੁਨਿਕ ਪਿਸਤੌਲਾਂ, 2 ਮੈਗਜ਼ੀਨ ਅਤੇ 36 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਇਸ ਸਬੰਧੀ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਪੁਲਸ ਨੂੰ ਇਨਪੁੱਟ ਮਿਲੀ ਸੀ ਕਿ ਸਰਹੱਦ ਪਾਰੋਂ ਹਥਿਆਰਾਂ ਦੀ ਖੇਪ ਪੰਜਾਬ ’ਚ ਲਿਆਂਦੀ ਗਈ ਹੈ, ਜਿਸ ਨਾਲ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਣਾ ਹੈ। ਇਸ ’ਤੇ ਦਿਹਾਤੀ ਪੁਲਸ ਵੱਲੋਂ ਟ੍ਰੈਪ ਲਾ ਕੇ ਦੋਵਾਂ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ। ਮੁੱਢਲੀ ਜਾਂਚ ’ਚ ਇਹ ਗੱਲ ਸਾਹਮਣੇ ਆਈ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ’ਚ ਸਨ ਅਤੇ ਕੱਟੜਪੰਥੀ ਗਤੀਵਿਧੀਆਂ ਤੇ ਭਾਰਤ ਵਿਰੋਧੀ ਬਿਆਨਾਂ ਨੂੰ ਫੈਲਾ ਰਹੇ ਸਨ।

ਫਿਲਹਾਲ ਪੁਲਸ ਨੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ ਅਦਾਲਤੀ ਨਿਰਦੇਸ਼ਾਂ ’ਤੇ ਪੁੱਛਗਿੱਛ ਲਈ ਪੁਲਿਸ ਰਿਮਾਂਡ ’ਤੇ ਲਿਆ ਹੈ। ਜਾਂਚ ਦੌਰਾਨ ਉਨ੍ਹਾਂ ਨਾਲ ਜੁੜੇ ਕਈ ਹੋਰ ਲੋਕਾਂ ਦੀ ਗ੍ਰਿਫ਼ਤਾਰੀ ਹੋਣ ਦੀ ਵੀ ਸੰਭਾਵਨਾ ਹੈ। ਜ਼ਿਲਾ ਅੰਮ੍ਰਿਤਸਰ ਦਿਹਾਤੀ ਦੇ ਐੱਸ. ਪੀ. ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਮੁਲਜ਼ਮਾਂ ਵੱਲੋਂ ਪੰਜਾਬ ’ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾਣਾ ਸੀ, ਜਿਸ ਸਬੰਧੀ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button