Breaking NewsPunjabTop News

ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਐਲਾਨਿਆ ਲੋਕ ਸਭਾ ਉਮੀਦਵਾਰ

ਚੰਡੀਗੜ੍ਹ: ਇਸ ਵੇਲੇ ਦੀ ਵੱਡੀ ਖਬਰ ਅਕਾਲੀ ਦਲ ਨਾਲ ਜੁੜੀ ਹੋਈ ਸਾਹਮਣੇ ਆਈ ਹੈ। ਹੁਣ ਅਕਾਲੀ ਦਲ ਨੇ ਇੱਕ ਹੋਰ ਲੋਕ ਸਭਾ ਉਮੀਦਵਾਰ ਐਲਾਨ ਦਿੱਤਾ ਹੈ। ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾ ਅਕਾਲੀ ਦਲ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾ, ਫਰੀਦਕੋਟ ਤੋਂ ਰਾਜਵਿੰਦਰ ਸਿੰਘ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਬਠਿੰਡਾ ਤੋਂ ਹਰਸਿਮਰਤ ਕੌਰ ਬਾਦਲ, ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋ, ਜਲੰਧਰ ਤੋਂ ਮਹਿੰਦਰ ਸਿੰਘ ਕੇਪੀ, ਫਿਰੋਜ਼ਪੁਰ ਤੋਂ ਨਰਦੇਵ ਸਿੰਘ ਬੌਬੀ ਮਾਨ, ਹੁਸ਼ਿਆਰਪੁਰ ਤੋਂ ਸੋਹਨ ਸਿੰਘ ਠੰਡਲ, ਪਟਿਆਲਾ ਤੋਂ ਐਨ.ਕੇ ਸ਼ਰਮਾ, ਅੰਮ੍ਰਿਤਸਰ ਤੋਂ ਅਨਿਲ ਜੋਸ਼ੀ, ਗੁਰਦਾਸਪੁਰ ਤੋਂ ਦਲਜੀਤ ਸਿੰਘ ਚੀਮਾ ਨੂੰ ਪਹਿਲਾ ਹੀ ਉਮੀਦਵਾਰ ਐਲਾਨ ਦਿੱਤਾ ਸੀ।

ਦਿੱਲੀ ‘ਚ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਦਾ ਅਸਤੀਫ਼ਾ

ਆਮ ਆਦਮੀ ਪਾਰਟੀ ਤੋਂ ਬਾਅਦ ਅਕਾਲੀ ਦਲ ਦੂਜੀ ਪਾਰਟੀ ਹੈ ਜਿਸਨੇ 13 ਦੇ 13 ਉਮੀਦਵਾਰ ਐਲ਼ਾਨ ਦਿੱਤੇ ਹਨ। ਹੁਣ ਇਥੇ ਇਹ ਵੀ ਦੇਖਣਾ ਬਣਦਾ ਹੈ ਕਿ ਕੁਝ ਦਿਨ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਜੀ ਨੇ ਐਲਾਨ ਕੀਤਾ ਸੀ ਕਿ ਅੰਮ੍ਰਿਤਪਾਲ ਸਿੰਘ ਖੰਡੂਰ ਸਾਹਿਬ ਤੋਂ ਹੀ ਚੋਣ ਲੜਣਗੇ। ਉਥੇ ਹੀ ਦੂਜੇ ਪਾਸੇ ਕਾਂਗਰਸ ਵੱਲੋਂ ਹੱਲੇ ਤੱਕ ਇਸ ਸੀਟ ‘ਤੇ ਕੋਈ ੳਮਿੀਦਵਾਰ ਨਹੀਂ ਉਤਾਰਿਆ ਗਿਆ ਹੈ। ਹੁਣ ਇਸ ਖੰਡੂਰ ਸਾਹਿਬ ਸੀਟ ‘ਤੇ ਵੀ ਕਾਫੀ ਫਸਵਾਂ ਮੁਕਾਬਲਾ ਹੋਣ ਦੀ ਉਮੀਦ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button