ਨਵੀਂ ਦਿੱਲੀ : ਲੋਕ ਸਭਾ ਦੀ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਆਪਣੇ ਟਵਿੱਟਰ ਹੈਂਡਲ ‘ਚ ਤਬਦੀਲੀ ਕੀਤੀ ਹੈ। ਦਰਅਸਲ ਰਾਹੁਲ ਨੇ ਆਪਣੇ ਟਵਿੱਟਰ ਹੈਂਡਲ ਦੇ ਬਾਇਓ ‘ਚ Dis’Qualified MP’ ਲਿਖਿਆ ਹੈ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ‘ਮੋਦੀ ਸਰਨੇਮ’ ਟਿੱਪਣੀ ‘ਤੇ ਅਪਰਾਧਕ ਮਾਣਹਾਨੀ ਮਾਮਲੇ ‘ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਸੰਸਦ ਮੈਂਬਰ ਵਜੋਂ ਅਯੋਗ ਐਲਾਨ ਕਰ ਦਿੱਤਾ ਗਿਆ ਸੀ।
ਉੱਥੇ ਹੀ ਇਸ ਮਾਮਲੇ ਨੂੰ ਲੈ ਕੇ ਕਾਂਗਰਸ ਅੱਜ ‘ਸੱਤਿਆਗ੍ਰਹਿ’ ਕਰ ਰਹੀ ਹੈ। ਜਿਸ ਕਾਰਨ ਦਿੱਲੀ ਪੁਲਿਸ ਵਲੋਂ ਰਾਜਘਾਟ ਦੇ ਆਸ-ਪਾਸ ਸਾਰੇ ਕਿਤੇ ਧਾਰਾ 144 ਲਗਾ ਦਿੱਤੀ ਗਈ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਬੀਤੇ ਦਿਨ ਰਾਹੁਲ ਗਾਂਧੀ ਨੇ ਪ੍ਰੈਸ ਕਾਨਫਰੰਸ ਕਰ ਕੇ ਵੀ ਭਾਜਪਾ ‘ਤੇ ਸਵਾਲ ਖੜ੍ਹੇ ਕੀਤੇ ਸਨ। ਰਾਹੁਲ ਗਾਂਧੀ ਨੇ ਕਿਹਾ ਸੀ ਕਿ ਇਹ ਚਾਹੇ ਮੈਨੂੰ ਜਿੰਨਾ ਮਰਜ਼ੀ ਦਬਾ ਲੈਣ ਪਰ ਮੈਂ ਹਮੇਸ਼ਾ ਲੋਕਾਂ ਦੀ ਅਵਾਜ਼ ਚੁੱਕਦਾ ਰਹਾਂਗਾ। ਉਨ੍ਹਾਂ ਆਪਣਟ ਭਾਸਣ ਦੌਰਾਨ ਕਿਹਾ ਸੀ ਕਿ ਮੈਂ ਸਾਵਰਕਰ ਨਹੀਂ ਹਾਂ, ਮੈਂ ਗਾਂਧੀ ਹਾਂ ‘ਤੇ ਗਾਂਧੀ ਕਿਸੇ ਤੋਂ ਵੀ ਮਾਫ਼ੀ ਨਹੀਂ ਮੰਗਦੇ।
लोकतंत्र की हिफ़ाज़त, संविधान की रक्षा और जनता के हक़ों के लिये कांग्रेस पार्टी लड़ती रहेगी। #SankalpSatyagraha 🇮🇳 pic.twitter.com/7TmzBvYqNQ
— Mallikarjun Kharge (@kharge) March 26, 2023
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.