Breaking NewsD5 specialIndiaInternationalNews

ਮੁੰਬਈ ਹਮਲੇ ਦੇ ਸਾਜ਼ਿਸ਼ਕਰਤਾ ਤਹੱਵੁਰ ਹੁਸੈਨ ਰਾਣਾ ਅਮਰੀਕਾ ‘ਚ ਗ੍ਰਿਫਤਾਰ, ਲਿਆਂਦਾ ਜਾਵੇਗਾ ਭਾਰਤ

ਨਵੀਂ ਦਿੱਲੀ : ਮੁੰਬਈ ‘ਚ 2008 ‘ਚ ਹੋਏ 26/11 ਅੱਤਵਾਦੀ ਹਮਲੇ ਦੇ ਸਾਜ਼ਿਸ਼ ਦੇ ਮਾਮਲੇ ‘ਚ ਅਮਰੀਕਾ ‘ਚ ਸਜ਼ਾ ਕੱਟ ਚੁੱਕੇ ਸ਼ਿਕਾਗੋ ਦੇ ਇਕ ਅੱਤਵਾਦੀ ਤਹੱਵੁਰ ਰਾਣਾ ਨੂੰ ਫਿਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਰਾਣਾ ਨੇ ਅੱਤਵਾਦੀ ਸਮੂਹਾਂ ਦਾ ਸਮਰਥਨ ਕਰਨ ਲਈ ਦੋਸ਼ੀ ਪਾਏ ਜਾਣ ‘ਤੇ 10 ਸਾਲ ਤੋਂ ਜ਼ਿਆਦਾ ਸਮਾਂ ਜੇਲ੍ਹ ‘ਚ ਬਿਤਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਤਹੱਵੁਰ ਰਾਣਾ ਨੂੰ ਭਾਰਤ ਭੇਜਿਆ ਜਾ ਸਕਦਾ ਹੈ ਕਿਉਂਕਿ ਮੁੰਬਈ ਹਮਲੇ ‘ਚ ਤਹੱਵੁਰ ਖ਼ਿਲਾਫ਼ ਆਤਮ ਸਮਰਪਣ ਕਰਨ ਦਾ ਮਾਮਲਾ ਪੈਂਡਿੰਗ ਹੈ। ਜਾਣਕਾਰੀ ਮੁਤਾਬਕ ਦੋ ਦਿਨ ਪਹਿਲਾਂ ਹੀ ਤਹੱਵੁਰ ਰਾਣਾ ਨੂੰ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ ਪਰ ਅਮਰੀਕੀ ਪ੍ਰਸ਼ਾਸਨ ਨੇ ਉਸ ਨੂੰ ਮੁੜ ਗ੍ਰਿਫ਼ਤ ‘ਚ ਲੈ ਲਿਆ ਹੈ।

ਢੱਡਰੀਆਂ ਵਾਲੇ ਤੋਂ ਬਾਅਦ ਹੁਣ ਅਜਨਾਲਾ ਨੇ ਹਰਨਾਮ ਧੁੰਮਾਂ ਨਾਲ ਲਿਆ ਪੰਗਾ,ਆਪਸ ‘ਚ ਹੀ ਲੜੀ ਜਾਂਦੇ ਪੰਥ ਦੇ ਰਖਵਾਲੇ

ਹੁਣ ਭਾਰਤ ਸਰਕਾਰ ਟਰੰਪ ਪ੍ਰਸ਼ਾਸਨ ਦੇ ਪੂਰੇ ਸਹਿਯੋਗ ਨਾਲ ਪਾਕਿਸਤਾਨੀ ਕੈਨੇਡੀਅਨ ਨਾਗਰਿਕ ਦੇ ਆਤਮ ਸਮਰਪਣ ਲਈ ਜ਼ਰੂਰੀ ਕਾਗਜ਼ੀ ਕਾਰਵਾਈ ਪੂਰੀ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਤਹੱਵੁਰ ਰਾਣਾ ਦੀ ਜੇਲ੍ਹ ਦੀ ਸਜ਼ਾ ਦਸੰਬਰ 2021 ‘ਚ ਪੂਰੀ ਹੋਣ ਵਾਲੀ ਸੀ ਪਰ ਉਸ ਨੂੰ ਜਲਦੀ ਹੀ ਰਿਹਾਅ ਕਰ ਦਿੱਤਾ ਗਿਆ ਸੀ। ਉਸ ਨੂੰ ਮੁੰਬਈ 26/11 ਹਮਲੇ ਦੀ ਸਾਜ਼ਿਸ਼ ਰਚਣ ਦੇ ਮਾਮਲੇ ‘ਚ 2009 ‘ਚ ਗ੍ਰਿਫਤਾਰ ਕੀਤਾ ਗਿਆ ਸੀ।

Big Breaking-Navjot Sidhu ਦੀਆਂ ਵਧੀਆਂ ਮੁਸ਼ਕਿਲਾਂ!, ਲੱਭਣ ਲਈ ਘਰ ਪੁੱਜੀ ਪੁਲਿਸ, 2 ਦਿਨ ਤੋਂ ਨਹੀਂ ਮਿਲੇ ਸਿੱਧੂ

ਲਸ਼ਕਰ-ਏ-ਤਾਇਬਾ ਦੇ 10 ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ‘ਚ ਅਮਰੀਕੀ ਨਾਗਰਿਕਾਂ ਸਣੇ ਲਗਪਗ 166 ਲੋਕਾਂ ਦੀ ਜਾਨ ਗਈ ਸੀ। ਇਸ ਅੱਤਵਾਦੀ ਹਮਲੇ ਦੌਰਾਨ ਮੁੰਬਈ ਪੁਲਿਸ ਨੇ 9 ਅੱਤਵਾਦੀਆਂ ਨੂੰ ਘਟਨਾ ਵਾਲੀ ਥਾਂ ‘ਤੇ ਹੀ ਢੇਰ ਕਰ ਦਿੱਤਾ ਸੀ। ਇਕ ਅੱਤਵਾਦੀ ਅਜ਼ਮਲ ਕਸਾਬ ਨੂੰ ਜ਼ਿੰਦਾ ਫੜਿਆ ਗਿਆ ਸੀ। ਇਹ ਪਾਕਿਸਤਾਨ ਤੋਂ ਸੀ। ਅਜ਼ਮਲ ਕਸਾਬ ਨੂੰ ਬਾਅਦ ‘ਚ ਫਾਂਸੀ ਦਿੱਤੀ ਗਈ ਸੀ। ਦੂਜੇ ਪਾਸੇ ਤਹੱਵੁਰ ਰਾਣਾ ਨੂੰ 2013 ‘ਚ 14 ਸਾਲ ਦੀ ਸਜ਼ਾ ਸੁਣਾਈ ਗਈ ਸੀ। ਹੁਣ ਭਾਰਤ ‘ਚ ਵੀ ਉਸ ਨੂੰ ਲੰਬੀ ਸਜ਼ਾ ਸੁਣਾਈ ਜਾ ਸਕਦੀ ਹੈ ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button