Amrinder Singh Raja Warring ਨੇ ਅੰਮਿ੍ਤਸਰ ਦੌਰੇ ‘ਤੇ ਆਏ Kejriwal ਨੂੰ ਬਾਦਲਾਂ ਦੀਆਂ ਬੱਸਾਂ ਦੇ ਮੁੱਦੇ ‘ਤੇ ਘੇਰਿਆ
ਕਿਹਾ, ਜੇ Punjab Roadways ਅਤੇ PRTC ਦੀਆਂ ਬੱਸਾਂ ਦਿੱਲੀ ਹਵਾਈ ਅੱਡੇ 'ਤੇ ਨਹੀਂ ਜਾ ਸਕਦੀਆਂ ਤਾਂ ਇੰਡੋ ਕੈਨੇਡੀਅਨ ਕਿਉਂ?

ਅੰਮਿ੍ਤਸਰ/ਚੰਡੀਗੜ: ਦਿੱਲੀ ਹਵਾਈ ਅੱਡੇ ਤੋਂ ਰੋਕੀ ਗਈ ਪੰਜਾਬ ਸਰਕਾਰ ਦੀ ਬੱਸ ਸੇਵਾ ਨੂੰ ਚਲਾਉਣ ਲਈ ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. Amrinder Singh Raja Warring ਜਿੰਨਾ ਨੇ ਕੱਲ ਦਿੱਲੀ ਦੇ ਮੁੱਖ ਮੰਤਰੀ ਸ੍ਰੀ Arvind Kejriwal ਦੀ ਸਰਕਾਰੀ ਰਿਹਾਇਸ਼ ਦੇ ਬਾਹਰ ਧਰਨਾ ਲਗਾਇਆ ਸੀ, ਅੱਜ ਉਨ੍ਹਾਂ ਨੂੰ ਮਿਲਣ ਅੰਮਿ੍ਤਸਰ ਪੁੱਜ ਗਏ। ਸਥਾਨਕ ਪੰਜ ਤਾਰਾ ਹੋਟਲ ਹਯਾਤ ਜਿੱਥੇ ਕਿ ਸ੍ਰੀ Kejriwal ਠਹਿਰੇ ਸਨ, ਵਿਖੇ ਸ੍ਰੀ Warring ਨੇ ਉਨ੍ਹਾਂ ਨੂੰ ਮੀਡੀਆ ਸਾਹਮਣੇ ਮਿਲਣ ਦੀ ਮੰਗ ਰੱਖੀ ਅਤੇ ਕਈ ਘੰਟੇ ਬਾਹਰ ਉਡੀਕ ਕਰਦੇ ਰਹੇ। ਆਖਿਰ ਸ੍ਰੀ Kejriwal ਜਦੋਂ ਆਪਣੇ ਸਥਾਨਕ ਪ੍ਰੋਗਰਾਮ ਵਿੱਚ ਭਾਗ ਲੈਣ ਲਈ ਨਿਕਲੇ ਤਾਂ ਸ੍ਰੀ Raja Warring ਨੇ Kejriwal ਨੂੰ ਘੇਰਦੇ ਹੋਏ ਕਿਹਾ ਕਿ ਉਹ ਇੰਡੋ ਕੈਨੇਡੀਅਨ ਬੱਸਾਂ ਨੂੰ ਦਿੱਲੀ ਭਰ ’ਚ ਚੱਲਣ ਦੀ ਇਜਾਜ਼ਤ ਦੇਣ ਅਤੇ ਪੰਜਾਬ ਰੋਡਵੇਜ਼ ਤੇ ਪੀ.ਆਰ.ਟੀ.ਸੀ. ਨੂੰ ਰੋਕੇ ਜਾਣ ਬਾਰੇ ਸਥਿਤੀ ਸਪੱਸ਼ਟ ਕਰਨ।
Punjab Election: 32 Kisan ਜਥੇਬੰਦੀਆਂ ਦਾ ‘AAP’ ਨਾਲ ਗਠਜੋੜ? Kisan ਆਗੂ ਹੋਵੇਗਾ CM Face| D5 Channel Punjabi
ਸ੍ਰੀ Raja Warring ਨੇ ਕਿਹਾ ਕਿ ਸਟੇਟ ਟਰਾਂਸਪੋਰਟ ਅੰਡਰਟੇਕਿੰਗ (ਐਸ.ਟੀ.ਯੂ.) ਦੀਆਂ ਵਾਲਵੋ ਬੱਸਾਂ ਨੂੰ ਤਾਂ Indira Gandhi ਕੌਮਾਂਤਰੀ ਹਵਾਈ ਅੱਡੇ ਤੱਕ ਜਾਣ ਤੋਂ ਰੋਕਿਆ ਹੋਇਆ ਹੈ ਜਦ ਕਿ ਅਸੀਂ ਕੇਵਲ 1200 ਰੁਪਏ ਕਿਰਾਇਆ ਲੈਂਦੇ ਹਾਂ, ਪਰ ਇਸ ਦੇ ਉਲਟ ਪ੍ਰਾਈਵੇਟ ਬੱਸ ਆਪ੍ਰੇਟਰ ਜਿੰਨਾ ਦੇ ਮੁੱਖੀ ਬਾਦਲ ਪਰਿਵਾਰ ਹੈ, ਨੂੰ ਹਰ ਤਰਾਂ ਦੀ ਇਜਾਜ਼ਤ ਦਿੱਤੀ ਹੋਈ ਹੈ ਅਤੇ ਉਹ ਪ੍ਤੀ ਸਵਾਰੀ 3000 ਤੋਂ 3500 ਰੁਪਏ ਵਸੂਲ ਕਰਕੇ ਸਾਡੇ ਲੋਕਾਂ ਦੀ ਸ਼ਰੇਆਮ ਲੁੱਟ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਕੇ ਤੁਸੀਂ ਪੰਜਾਬ ਨੂੰ ਲੁੱਟਣ ਵਾਲੇ ਟਰਾਂਸਪੋਰਟ ਮਾਫੀਏ ਦਾ ਸਾਥ ਦੇ ਰਹੇ ਹੋ। ਪੰਜਾਬ ਦੇ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਉਨਾਂ ਨੂੰ ਯਕੀਨ ਸੀ ਕਿ ਕੱਲ ਤੁਸੀਂ ਪੰਜਾਬ ਜਾਣ ਤੋਂ ਪਹਿਲਾਂ ਮੈਨੂੰ ਦਿੱਲੀ ਜ਼ਰੂਰ ਮਿਲੋਗੇ, ਪਰ ਤੁਹਾਡੇ ਵੱਲੋਂ ਉਥੇ ਸਮਾਂ ਨਾ ਦੇਣ ਕਾਰਨ ਮੈਂ ਰਾਤੋ ਰਾਤ ਤੁਹਾਡੇ ਮਗਰ ਅੰਮਿ੍ਤਸਰ ਆ ਗਿਆ।
Ludhiana Blast ਦਾ ਸੱਚ, Drug Case ਨਾਲ ਜੁੜੇ ਤਾਰ! ਪੁਲਿਸ ਮੁਲਾਜ਼ਮ ਨਿਕਲਿਆ ਮਾਸਟਰਮਾਈਂਡ | D5 Channel Punjabi
ਉਨ੍ਹਾਂ ਕਿਹਾ ਕਿ ਬਤੌਰ ਟਰਾਂਸਪੋਰਟ ਮੰਤਰੀ ਅਹੁਦਾ ਸਾਂਭਣ ਤੋਂ ਤੁਰੰਤ ਬਾਅਦ ਮੈਂ 7 ਅਕਤੂਬਰ, 2021 ਨੂੰ ਮੈਂ ਤੁਹਾਨੂੰ ਪੱਤਰ ਲਿਖ ਕੇ ਲੰਮੇ ਸਮੇਂ ਤੋਂ ਲਟਕ ਰਹੇ ਇਸ ਮੁੱਦੇ ਨੂੰ ਸੁਲਝਾਉਣ ਵਾਸਤੇ ਮੀਟਿੰਗ ਕਰਨ ਲਈ ਢੁਕਵੀਂ ਤਰੀਕ ਅਤੇ ਸਮਾਂ ਦੇਣ ਦੀ ਅਪੀਲ ਕੀਤੀ ਸੀ। ਮੇਰੇ ਤੋਂ ਪਹਿਲਾਂ ਪਿਛਲੇ ਟਰਾਂਸਪੋਰਟ ਮੰਤਰੀ Razia Sultana ਨੇ ਵੀ ਤਹਾਨੂੰ ਇਸ ਬਾਬਤ ਪੱਤਰ ਲਿਖੇ ਅਤੇ ਹੁਣ ਤੱਕ 13 ਚਿੱਠੀਆਂ ਮੈਂ ਤਹਾਨੂੰ ਲਿਖ ਚੁੱਕਾ ਹਾਂ ਅਤੇ ਤੁਸੀਂ ਅਜੇ ਤੱਕ ਇਸ ਮੁੱਦੇ ਉਤੇ ਆਪਣੇ ਆਪ ਨੂੰ ਅਣਜਾਣ ਦੱਸ ਰਹੇ ਹੋ। ਉਨ੍ਹਾਂ ਦੱਸਿਆ ਕਿ ਇਸ ਪੱਤਰ-ਵਿਹਾਰ ਤੋਂ ਪਹਿਲਾਂ, ਪ੍ਰਮੁੱਖ ਸਕੱਤਰ ਟਰਾਂਸਪੋਰਟ ਸ੍ਰੀ K. Sivaprasad ਨੇ 6 ਦਸੰਬਰ, 2018 ਤੋਂ 21 ਅਗਸਤ, 2019 ਦਰਮਿਆਨ ਆਪਣੇ ਦਿੱਲੀ ਦੇ ਹਮਰੁਤਬਾ ਕੋਲ ਚਾਰ ਵਾਰ ਲਿਖਤੀ ਰੂਪ ਵਿੱਚ ਇਹ ਮੁੱਦਾ ਚੁੱਕਿਆ ਹੈ, ਪਰ ਤੁਹਾਡੇ ਵੱਲੋਂ ਨਾ ਤਾਂ ਇਨ੍ਹਾਂ ਬੱਸਾਂ ਨੂੰ ਰੋਕਿਆ ਗਿਆ ਅਤੇ ਨਾ ਹੀ ਪੰਜਾਬ ਰੋਡਵੇਜ਼ ਨੂੰ ਦਿੱਲੀ ਹਵਾਈ ਅੱਡੇ ਜਾਣ ਦੀ ਆਗਿਆ ਦਿੱਤੀ ਗਈ।
Drug Case : Majithia ਦੇ ਪਰਚੇ ਨੂੰ ਲੈ ਵੱਡੀ ਖ਼ਬਰ! ਗਿਆ ਫੜਿਆ? ਹੁਣੇ ਮਾਮਲੇ ਨੂੰ ਲੈ ਵੱਡੇ ਖੁਲਾਸੇ
ਸ੍ਰੀ Warring ਨੇ ਕਿਹਾ ਕਿ ਜੇਕਰ ਤੁਸੀਂ ਪੰਜਾਬ ਰੋਡਵੇਜ਼ ਨੂੰ ਦਿੱਲੀ ਹਵਾਈ ਅੱਡੇ ਜਾਣ ਦੀ ਆਗਿਆ ਨਹੀਂ ਦੇਣੀ ਤਾਂ ਤੁਸੀਂ ਦਿੱਲੀ ਸਰਕਾਰ ਦੀਆਂ ਬੱਸਾਂ ਹਵਾਈ ਅੱਡੇ ਤੋਂ ਪੰਜਾਬ ਲਈ ਚਾਲੂ ਕਰ ਦਿਉ, ਅਸੀਂ ਨਹੀਂ ਰੋਕਾਂਗੇ। ਉਨ੍ਹਾਂ ਕਿਹਾ ਕਿ ਮੈਂ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ Jyotiraditya Scindia ਕੋਲ ਵੀ ਲਿਖਤੀ ਤੌਰ ’ਤੇ ਇਹ ਮੁੱਦਾ ਚੁੱਕ ਕੇ ਦਿੱਲੀ ਏਅਰਪੋਰਟ ਪਾਰਕਿੰਗ ਸੇਵਾਵਾਂ ਨੂੰ ਪੰਜਾਬ ਸਟੇਟ ਅੰਡਰਟੇਕਿੰਗ ਦੀਆਂ ਬੱਸਾਂ ਨੂੰ ਹਵਾਈ ਅੱਡੇ ’ਤੇ ਯਾਤਰੀਆਂ ਨੂੰ ਉਤਾਰਨ ਦੀ ਇਜਾਜ਼ਤ ਦੇਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਬੇਨਤੀ ਕੀਤੀ ਸੀ, ਪਕ ਉਥੋਂ ਵੀ ਕੋਈ ਜਵਾਬ ਨਹੀਂ ਆਇਆ। ਸ੍ਰੀ Warring ਨੇ ਕਿਹਾ ਕਿ ਇੰਡੋ ਕੈਨੇਡੀਅਨ ਟੈਕਸੀ ਵਾਂਗ ਕੇਵਲ ਇਕ ਅੱਡੇ ਤੋਂ ਸਵਾਰੀਆਂ ਲੈ ਕੇ ਦਿੱਲੀ ਜਾ ਸਕਦੀ ਹੈ, ਅਜਿਹੀ ਉਨ੍ਹਾਂ ਨੂੰ ਪਰਮਿਟ ਆਗਿਆ ਦਿੰਦਾ ਹੈ, ਪਰ ਉਹ ਹਰੇਕ ਸ਼ਹਿਰ ਵਿਚੋਂ ਸਵਾਰੀਆਂ ਨਾ ਚੁੱਕ ਸਕਦੇ ਹਨ ਅਤੇ ਨਾ ਉਤਾਰ। ਉਨ੍ਹਾਂ ਚੇਤਾਵਨੀ ਦਿੰਦੇ ਕਿਹਾ ਕਿ ਇਸ ਲਈ ਆਰਬਿਟ ਨੂੰ 7 ਦਿਨ ਦਾ ਨੋਟਿਸ ਦਿੱਤਾ ਗਿਆ ਹੈ ਅਤੇ ਜੇਕਰ ਉਹ ਅਜਿਹਾ ਕਰਨੋਂ ਨਾ ਹਟੇ ਤਾਂ ਇੰਡੋ ਕਨੇਡੀਅਨ ਦੇ ਅਜਿਹੇ ਸਾਰੇ ਪਰਮਿਟ ਰੱਦ ਕਰ ਦਿੱਤੇ ਜਾਣਗੇ। ਸ੍ਰੀ Kejriwal ਨੇ ਸਾਰੀ ਗਲਬਾਤ ਸੁੱਣ ਕੇ ਸ੍ਰੀ Warringਨੂੰ ਅਗਲੇ ਹਫ਼ਤੇ ਤੱਕ ਸਮਾਂ ਦੇਣ ਦੀ ਹਾਮੀ ਭਰੀ ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.