EDITORIALTop News

Amrit Vele Da Hukamnama Sri Darbar Sahib, Amritsar, Date 23-03-2026 Ang 688

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ॥੪॥ ਜਦੋਂ ਤਕ ਮੈਂ ਮਾਇਆ ਵਾਸਤੇ ਭੁੱਖਾ ਪਿਆਸਾ ਰਹਿੰਦਾ ਹਾਂ, ਤਦ ਤਕ ਮੈਂ ਕਿਸੇ ਭੀ ਤਰ੍ਹਾਂ ਪ੍ਰਭੂ ਦੇ ਦਰ ਤੇ ਪਹੁੰਚ ਨਹੀਂ ਸਕਦਾ। (ਮਾਇਆ ਦੀ ਤ੍ਰਿਸ਼ਨਾ ਦੂਰ ਕਰਨ ਦਾ ਇਲਾਜ) ਮੈਂ ਜਾ ਕੇ ਆਪਣੇ ਗੁਰੂ ਤੋਂ ਪੁੱਛਦਾ ਹਾਂ (ਤੇ ਉਸ ਦੀ ਸਿੱਖਿਆ ਅਨੁਸਾਰ) ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ (ਨਾਮ ਹੀ ਤ੍ਰਿਸਨਾ ਦੂਰ ਕਰਦਾ ਹੈ)। ਗੁਰੂ ਦੀ ਸਰਨ ਪੈ ਕੇ ਮੈਂ ਸਦਾ-ਥਿਰ ਨਾਮ ਸਿਮਰਦਾ ਹਾਂ ਸਦਾ-ਥਿਰ ਪ੍ਰਭੂ (ਦੀ ਸਿਫ਼ਤ-ਸਾਲਾਹ) ਉਚਾਰਦਾ ਹਾਂ, ਤੇ ਸਦਾ-ਥਿਰ ਪ੍ਰਭੂ ਨਾਲ ਸਾਂਝ ਪਾਂਦਾ ਹਾਂ। ਮੈਂ ਹਰ ਰੋਜ਼ ਉਸ ਪ੍ਰਭੂ ਦਾ ਨਾਮ ਮੂੰਹੋਂ ਬੋਲਦਾ ਹਾਂ ਜੋ ਦੀਨਾਂ ਦਾ ਸਹਾਰਾ ਹੈ ਜੋ ਦਇਆ ਦਾ ਸੋਮਾ ਹੈ ਤੇ ਜਿਸ ਉਤੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ। ਪਰਮਾਤਮਾ ਨੇ ਜਿਸ ਮਨੁੱਖ ਨੂੰ ਆਪਣੀ ਹਜ਼ੂਰੀ ਤੋਂ ਹੀ ਨਾਮ ਸਿਮਰਨ ਦੀ ਕਰਨ-ਜੋਗ ਕਾਰ ਕਰਨ ਦਾ ਹੁਕਮ ਦੇ ਦਿੱਤਾ, ਉਹ ਮਨੁੱਖ ਆਪਣੇ ਮਨ ਨੂੰ (ਮਾਇਆ ਵਲੋਂ) ਮਾਰ ਕੇ ਤ੍ਰਿਸ਼ਨਾ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ। ਹੇ ਨਾਨਕ ਜੀ! ਉਸ ਮਨੁੱਖ ਨੂੰ ਪ੍ਰਭੂ ਦਾ ਨਾਮ ਹੀ ਮਿੱਠਾ* *ਤੇ ਹੋਰ ਸਭ ਰਸਾਂ ਨਾਲੋਂ ਸ੍ਰੇਸ਼ਟ ਲੱਗਦਾ ਹੈ, ਉਸ ਨੇ ਨਾਮ ਸਿਮਰਨ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ (ਆਪਣੇ ਅੰਦਰੋਂ) ਦੂਰ ਕਰ ਲਈ ਹੁੰਦੀ ਹੈ ॥੫॥੨

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button