PunjabTop News

Amritpal Singh In Debrugarh Jail: ਅੰਮ੍ਰਿਤਪਾਲ ਸਿੰਘ ਤੇ ਹੋਰ ਸਿੱਖ ਨੌਜਵਾਨਾਂ ਨੂੰ ਆਟੇ ਵਿਚ ਤੰਬਾਕੂ ਗੁੰਨ੍ਹ ਕੇ ਦੇਣਾ ਬਰਦਾਸ਼ਤਯੋਗ ਨਹੀਂ ਹੈ: ਗਿਆਨੀ ਹਰਪ੍ਰੀਤ ਸਿੰਘ

Amritpal Singh In Debrugarh Jail: ਡਿਬਰੂਗੜ੍ਹ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਵੱਲੋਂ ਭੁੱਖ ਹੜਤਾਲ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਨੂੰ ਉਨ੍ਹਾਂ ਨੂੰ ਫੋਨ ਉਤੇ ਪਰਿਵਾਰ ਨਾਲ ਗੱਲਬਾਤ ਦੀ ਸਹੂਲਤ ਨਹੀਂ ਦਿੱਤੀ ਜਾ ਰਹੀ। ਇਸ ਤੋਂ ਇਲਾਵਾ ਖਾਣੇ ਵਿਚ ਤੰਬਾਕੂ ਮਿਲਣ ਦੀ ਗੱਲ ਵੀ ਆਖੀ ਜਾ ਰਹੀ ਹੈ। ਪਰ ਉਥੇ ਹੀ ਦੂਜੇ ਪਾਸੇ ਡਿਬਰੂਗੜ੍ਹ ਜੇਲ੍ਹ ਪ੍ਰਸ਼ਾਸ਼ਨ ਇਸ ਗੱਲ ਤੋਂ ਇੰਨਕਾਰ ਕਰਦਾ ਨਜ਼ਰ ਆ ਰਿਹਾ।

Dibrugarh Jail ‘ਚ ‘Amritpal’ ਦੀ ਭੁੱਖ ਹੜਤਾਲ, UCC ਨੂੰ ਲੈਕੇ ਘਿਰੀ ‘AAP’ ਸਰਕਾਰ, | D5 Channel Punjabi

ਉਥੇ ਹੀ ਹੁਣ ਇਸ ਵਿਵਾਦ ਤੇ ਵੱਖ-ਵੱਖ ਪ੍ਰਤੀਕੀਰੀਆਂ ਆਉਣੀ ਸ਼ੁਰੂ ਹੋ ਗਈ ਹੈ। ਇਸ ਤੇ ਹੁਣ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਡਿਬਰੂਗੜ੍ਹ ਜੇਲ੍ਹ ਵਿਚ ਅੰਮ੍ਰਿਤਪਾਲ ਸਿੰਘ ਤੇ ਹੋਰ ਸਿੱਖ ਨੌਜਵਾਨਾਂ ਨੂੰ ਆਟੇ ਵਿਚ ਤੰਬਾਕੂ ਗੁੰਨ੍ਹ ਕੇ ਦਿੱਤਾ ਜਾ ਰਿਹਾ ਹੈ, ਜੋ ਮੰਦਭਾਗਾ ਹੈ। ਇਹ ਬਰਦਾਸ਼ਤਯੋਗ ਨਹੀਂ ਹੈ। ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ। ਸਿੱਖ ਕਦੇ ਵੀ ਇਸ ਤਰ੍ਹਾਂ ਦੀ ਕੋਝੀ ਹਰਕਤ ਬਰਦਾਸ਼ਤ ਨਹੀਂ ਕਰਦੇ। ਕਿਸੇ ਵੀ ਤਰ੍ਹਾਂ ਦਾ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button