
ਅੰਮ੍ਰਿਤਸਰ ਖਾਲਸਾ ਸਾਜਣਾ ਦਿਵਸ ਤੇ ਵਿਸਾਖੀ ਦਾ ਦਿਹਾੜਾ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਅਟਾਰੀ ਵਾਹਗਾ ਸਰਹੱਦ ਰਾਹੀ ਵਿਸਾਖੀ ਦਾ ਤਿਉਹਾਰ ਮਨਾ ਕੇ ਵਾਪਸ ਪਰਤਿਆ, ਜਿਸ ਦੌਰਾਨ ਉਨ੍ਹਾਂ ਨੇ ਖੁਸ਼ੀ ਜ਼ਾਹਰ ਕਰਦੇ ਹੋਏ ਕਿਹਾ ਕਿ ਬਹੁਤ ਖੁਸ਼ੀ ਹੈ ਕਿ ਉਹ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨ ਕਰਕੇ ਅੱਜ ਵਾਪਸ ਪਰਤੇ ਹਨ ਅਤੇ ਬਹੁਤ ਖੁਸ਼ੀ ਹੈ ਕਿ ਪਾਕਿਸਤਾਨ ਦੀ ਧਰਤੀ ਤੇ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰਕੇ ਆਏ ਹਨ ਅਤੇ ਉਹ ਸਰਕਾਰ ਦਾ ਧੰਨਵਾਦ ਕਰਦੇ ਹਨ ਜਿਹੜਾ ਸਾਨੂੰ ਵੀਜ਼ੇ ਦਿੱਤੇ ਗਏ।
ਸ਼ਰਧਾਲੂਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਅਸੀਂ ਸਰਕਾਰਾਂ ਦੇ ਬਹੁਤ ਧੰਨਵਾਦੀ ਹਾਂ, ਜਿਨ੍ਹਾਂ ਦੇ ਕਾਰਨ ਸਾਨੂੰ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ। ਉਨ੍ਹਾਂ ਕਿਹਾ ਕਿ ਗੁਰਦੁਆਰਾ ਪੰਜਾ ਸਾਹਿਬ ਵਿਖੇ ਪਾਕਿਸਤਾਨ ਸਰਕਾਰ ਵੱਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਅਟਾਰੀ-ਵਾਹਗਾ ਸਰਹੱਦ ਦੇ ਕੁੱਝ ਸ਼ਰਧਾਲੂਆਂ ਨੇ ਕਿਹਾ ਕਿ ਅਸੀਂ ਦੋਵੇਂ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕੀ ਗੁਰੂਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂਆਂ ਦੇ ਵੱਧ ਤੋਂ ਵੱਧ ਵੀਜੇ ਲਗਾਏ ਜਾਣ ਤਾਂ ਜੋ ਸ਼ਰਧਾਲੂ ਆਪਣੇ ਗੁਰੂਧਾਮਾਂ ਦਰਸ਼ਣ ਦੀਦਾਰੇ ਕਰ ਸਕਣ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




