ਅਰਵਿੰਦ ਕੇਜਰੀਵਾਲ ਦੀ ਰਿਹਾਈ ਨੇ ਭਾਜਪਾ ਦੇ ਝੂਠ ਦਾ ਪਰਦਾਫਾਸ਼ ਕੀਤਾ: ਹਰਜੋਤ ਸਿੰਘ ਬੈਂਸ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਦੀ ਰਿਹਾਈ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਵੱਲੋਂ ਫੈਲਾਏ ਜਾ ਰਹੇ ਝੂਠ ਦਾ ਅੱਜ ਪਰਦਾਫਾਸ਼ ਹੋ ਗਿਆ ਹੈ।
ਸੀ.ਬੀ.ਆਈ. ਨੇ ਅਰਵਿੰਦ ਕੇਜਰੀਵਾਲ ਦੀ ਈ.ਡੀ.ਕੇਸ ਵਿਚ ਮਿਲੀ ਰਿਹਾਈ ਨੂੰ ਰੋਕਣ ਲਈ ਫ਼ਰਜੀ ਕੇਸ ਘੜਿਆ ਸੀ: ਅਨਮੋਲ ਗਗਨ ਮਾਨ
ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਦੌਰਾਨ ਕੀਤੀਆਂ ਗਈਆਂ ਟਿੱਪਣੀਆਂ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਸੀ.ਬੀ.ਆਈ. ਵੱਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਗੈਰ-ਵਾਜ਼ਬ ਠਹਿਰਾਇਆ ਹੈ। ਸ. ਹਰਜੋਤ ਸਿੰਘ ਬੈਂਸ ਵੱਲੋਂ ਕੇਜਰੀਵਾਲ ਦੀ ਰਿਹਾਈ ਦੀ ਖੁਸ਼ੀ ਵਿੱਚ ਪਾਰਟੀ ਵਰਕਰਾਂ ਨਾਲ ਨੰਗਲ ਵਿਖੇ ਲੱਡੂ ਵੀ ਵੰਡੇ ਗਏ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.