PunjabTop News

ASI ਹਰਜੀਤ ਸਿੰਘ ਕਤਲਕਾਂਡ: ਐਨਕਾਊਂਟਰ ‘ਚ ਮਾਰੇ ਗਏ ਮੁਲਜ਼ਮ ਦਾ ਪਰਿਵਾਰ ਆਇਆ ਸਾਹਮਣੇ

ਪੰਜਾਬ ਪੁਲਿਸ ਦੇ ਏਐਸਆਈ ਹਰਜੀਤ ਸਿੰਘ ਦੇ ਚਰਚਿਤ ਕਤਲ ਮਾਮਲੇ’ਚ ਕਾਰਵਾਈ ਕਰਦਿਆਂ ਦੇਰ ਰਾਤ ਪਿੰਡ ਮੁਲੇਚੱਕ ਦੇ ਰਹਿਣ ਵਾਲੇ ਨੌਜਵਾਨ ਦੀਪਕ ਦਾ ਪੁਲਿਸ ਵੱਲੋਂ ਐਨਕਾਊਂਟਰ ਕਰ ਦਿੱਤਾ ਗਿਆ। ਘਟਨਾ ਤੋਂ ਬਾਅਦ ਮ੍ਰਿਤਕ ਦੀਪਕ ਦਾ ਪਰਿਵਾਰ ਮੀਡੀਆ ਦੇ ਸਾਹਮਣੇ ਆਇਆ ਅਤੇ ਉਨ੍ਹਾਂ ਨੇ ਪੂਰੇ ਘਟਨਾਕ੍ਰਮ ਨੂੰ ਲੈ ਕੇ ਆਪਣੀ ਗੱਲ ਰੱਖੀ।
ਦੀਪਕ ਦੀ ਮਾਂ ਭੋਲੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਪਿਛਲੇ ਦੋ-ਤਿੰਨ ਦਿਨਾਂ ਤੋਂ ਲਗਾਤਾਰ ਉਨ੍ਹਾਂ ਦੇ ਘਰ ਆ ਰਹੀ ਸੀ ਤੇ ਘਰ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਕੋਈ ਸਪੱਸ਼ਟ ਜਾਣਕਾਰੀ ਨਹੀਂ ਦਿੱਤੀ ਗਈ ਸੀ ਕਿ ਮਾਮਲਾ ਇੰਨਾ ਵੱਡਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਸਾਨੂੰ ਲਗਾਤਾਰ ਪਰੇਸ਼ਾਨ ਕਰ ਰਹੀ ਸੀ ਤੇ ਸਵੇਰੇ ਅਚਾਨਕ ਸਾਨੂੰ ਸੂਚਨਾ ਮਿਲੀ ਕਿ ਸਾਡੇ ਪੁੱਤਰ ਦਾ ਐਨਕਾਊਂਟਰ ਕਰ ਦਿੱਤਾ ਗਿਆ ਹੈ। ਸਾਨੂੰ ਪਹਿਲਾਂ ਕੁਝ ਨਹੀਂ ਦੱਸਿਆ ਗਿਆ ਸੀ।
ਉੱਥੇ ਹੀ ਦੀਪਕ ਦੇ ਪਿਤਾ ਬਲਵਿੰਦਰ ਸਿੰਘ ਨੇ ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਦੱਸਿਆ ਕਿ ਪੁਲਿਸ ਪਿਛਲੇ ਕੁਝ ਦਿਨਾਂ ਤੋਂ ਘਰ ਦੀਆਂ ਤਲਾਸ਼ੀਆਂ ਲੈ ਰਹੀ ਸੀ। ਉਨ੍ਹਾਂ ਕਿਹਾ ਕਿ ਪਰਸੋਂ ਪੁਲਿਸ ਉਨ੍ਹਾਂ ਦੇ ਘਰ ਆਈ ਸੀ, ਤਲਾਸ਼ੀ ਲਈ ਤੇ ਪਰਿਵਾਰ ਤੋਂ ਪੁੱਛਗਿੱਛ ਕੀਤੀ। ਉਨ੍ਹਾਂ ਦੱਸਿਆ ਕਿ ਕੱਲ੍ਹ ਸ਼ਾਮ ਨੂੰ ਪੁਲਿਸ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਹ ਉਨ੍ਹਾਂ ਦੇ ਪੁੱਤਰ ਦੀ ਭਾਲ ਕਰ ਰਹੇ ਹਨ।
ਪੁੱਤਰ ਦੀਆਂ ਆਦਤਾਂ ਬਾਰੇ ਗੱਲ ਕਰਦਿਆਂ ਪਿਤਾ ਨੇ ਭਰੇ ਮਨ ਨਾਲ ਮੰਨਿਆ ਕਿ ਦੀਪਕ ਨਸ਼ੇ ਦੀ ਬੁਰੀ ਲਤ ਦਾ ਸ਼ਿਕਾਰ ਹੋ ਚੁੱਕਾ ਸੀ। ਪਿਤਾ ਨੇ ਦੱਸਿਆ ਕਿ ਪਿਛਲੇ ਸਾਲ 27 ਸਤੰਬਰ ਨੂੰ ਉਹ ਜੇਲ੍ਹ ਗਿਆ ਸੀ ਤੇ ਲਗਭਗ 7 ਮਹੀਨੇ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਅੱਠਵੇਂ ਮਹੀਨੇ ਜ਼ਮਾਨਤ ‘ਤੇ ਬਾਹਰ ਆਇਆ ਸੀ। ਉਨ੍ਹਾਂ ਕਿਹਾ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਵੀ ਉਹ ਨਸ਼ੇ ਦੀ ਲਤ ਤੋਂ ਬਾਹਰ ਨਹੀਂ ਨਿਕਲ ਸਕਿਆ ਤੇ ਗਲਤ ਸੰਗਤ ‘ਚ ਪੈ ਗਿਆ। ਪਿਤਾ ਨੇ ਆਪਣਾ ਦਰਦ ਬਿਆਨ ਕਰਦਿਆਂ ਇਹ ਵੀ ਦੱਸਿਆ ਕਿ ਪੁੱਤਰ ਦੇ ਨਸ਼ੇ ਤੇ ਹੋਰ ਪਰੇਸ਼ਾਨੀਆਂ ਕਾਰਨ ਉਨ੍ਹਾਂ ਨੂੰ ਆਪਣਾ ਘਰ ਵੀ ਸਾਢੇ ਤਿੰਨ ਲੱਖ ਰੁਪਏ ‘ਚ ਗਿਰਵੀ ਰੱਖਣਾ ਪਿਆ
ਦੀਪਕ ਦੇ ਕਿਸੇ ਸਰਹੱਦ ਪਾਰ (ਪਾਕਿਸਤਾਨ) ਜਾਂ ਹੋਰ ਅਪਰਾਧਿਕ ਸੰਪਰਕਾਂ ਬਾਰੇ ਪੁੱਛੇ ਜਾਣ ‘ਤੇ ਪਿਤਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਉਸ ਦਾ ਸੰਪਰਕ ਕਿਸ ਦੇ ਨਾਲ ਸੀ ਤੇ ਕਿਸ ਦੇ ਨਾਲ ਨਹੀਂ। ਪਰਿਵਾਰ ਦੇ ਅਨੁਸਾਰ, ਉਹ ਇਸ ਗੱਲ ਤੋਂ ਪੂਰੀ ਤਰ੍ਹਾਂ ਅਣਜਾਣ ਸਨ ਕਿ ਦੀਪਕ ਇੰਨੇ ਵੱਡੇ ਅਪਰਾਧ ‘ਚ ਸ਼ਾਮਲ ਹੋ ਚੁੱਕਾ ਸੀ। ਦੀਪਕ ਦੇ ਐਨਕਾਊਂਟਰ ਤੋਂ ਬਾਅਦ ਤੋਂ ਪਰਿਵਾਰ ‘ਚ ਮਾਤਮ ਛਾਇਆ ਹੋਇਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button