Assembly Election 2022 : ਗੋਆ ‘ਚ ਅਮਿਤ ਪਾਲੇਕਰ ਹੋਣਗੇ AAP ਦਾ CM ਚਿਹਰਾ, ਅਰਵਿੰਦ ਕੇਜਰੀਵਾਲ ਨੇ ਕੀਤਾ ਐਲਾਨ
ਗੋਆ : ਪੰਜਾਬ ‘ਚ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਗੋਆ ’ਚ ਵੀ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ ਹੈ। ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪਣਜੀ ’ਚ ਪ੍ਰੈੱਸ ਕਾਨਫਰੰਸ ਕਰਕੇ ਇਸਦਾ ਐਲਾਨ ਕੀਤਾ ਗਿਆ।
ਪੁਲਿਸ ਮੁਲਾਜ਼ਮਾਂ ‘ਤੇ ਵੱਡਾ ਐਕਸ਼ਨ, ਚੋਰੀ-ਚੋਰੀ ਕਰਦੇ ਸੀ ਆਹ ਕੰਮ
ਇਸ ਦਰਮਿਆਨ ਗੋਆ ਦੇ ਮੌਜੂਦਾ ਮੁੱਖ ਮੰਤਰੀ ਪ੍ਰਮੋਦ ਸਾਵੰਤ ਦਾ ਦਾਅਵਾ ਹੈ ਕਿ ਭਾਜਪਾ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ ਅਤੇ ਪਾਰਟੀ ਘੱਟੋ-ਘੱਟ 22 ਸੀਟਾਂ ’ਤੇ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਭਾਜਪਾ ਸੂਬੇ ਦੀਆਂ ਸਾਰੀਆਂ 40 ਸੀਟਾਂ ’ਤੇ ਚੋਣ ਲੜਨ ਜਾ ਰਹੀ ਹੈ, ਮੈਨੂੰ ਪੂਰਾ ਭਰੋਸਾ ਹੈ ਕਿ ਭਾਜਪਾ ਪੂਰਨ ਬਹੁਮਤ ਨਾਲ ਸਰਕਾਰ ਬਣਾਏਗੀ, ਸਾਡਾ ਟੀਚਾ ਸੂਬੇ ’ਚ 22 ਤੋਂ ਜ਼ਿਆਦਾ ਸੀਟਾਂ ਜਿੱਤਣਾ ਹੈ। ਦੱਸ ਦੇਈਏ ਕਿ ਗੋਆ ’ਚ 14 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.