SportsTop News

AUS-W ਬਨਾਮ SA-W ਫਾਈਨਲ: ਆਸਟ੍ਰੇਲੀਆ ਨੇ ਛੇਵੀਂ ਵਾਰ ਜਿੱਤਿਆ ਟੀ-20 ਵਿਸ਼ਵ ਕੱਪ

ਆਸਟ੍ਰੇਲੀਆ ਨੇ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ‘ਚ ਦੱਖਣੀ ਅਫਰੀਕਾ ਨੂੰ 19 ਦੌੜਾਂ ਨਾਲ ਹਰਾ ਕੇ ਛੇਵੀਂ ਵਾਰ ਖਿਤਾਬ ਆਪਣੇ ਨਾਂ ਕੀਤਾ। ਮੇਗ ਲੈਨਿੰਗ ਦੀ ਕਪਤਾਨੀ ਵਾਲੀ ਆਸਟ੍ਰੇਲੀਆਈ ਟੀਮ ਨੇ ਐਤਵਾਰ ਨੂੰ ਖੇਡੇ ਗਏ ਫਾਈਨਲ ਮੈਚ ‘ਚ ਬੇਥ ਮੂਨੀ ਦੀਆਂ 53 ਗੇਂਦਾਂ ‘ਤੇ ਅਜੇਤੂ 74 ਦੌੜਾਂ ਦੀ ਬਦੌਲਤ 20 ਓਵਰਾਂ ‘ਚ 156 ਦੌੜਾਂ ਬਣਾਈਆਂ। ਜਵਾਬ ‘ਚ ਦੱਖਣੀ ਅਫਰੀਕਾ ਦੀ ਟੀਮ 6 ਵਿਕਟਾਂ ਗੁਆ ਕੇ 137 ਦੌੜਾਂ ਹੀ ਬਣਾ ਸਕੀ। ਲੌਰਾ ਵਾਲਵਰਥ ਦੱਖਣੀ ਅਫਰੀਕਾ ਦੀ ਸਭ ਤੋਂ ਸਫਲ ਬੱਲੇਬਾਜ਼ ਰਹੀ, ਜਿਸ ਨੇ 41 ਗੇਂਦਾਂ ਵਿੱਚ 68 ਦੌੜਾਂ ਬਣਾਈਆਂ। ਉਸ ਤੋਂ ਇਲਾਵਾ ਕਲੋਏ ਟਰੋਯਨ ਨੇ 25 (23) ਦੌੜਾਂ ਬਣਾਈਆਂ। ਬੈਥ ਮੂਨੀ ਨੂੰ ਉਸ ਦੀ ਮੈਚ ਜੇਤੂ ਪਾਰੀ ਲਈ ਮੈਨ ਆਫ ਦਾ ਮੈਚ ਚੁਣਿਆ ਗਿਆ। ਐਸ਼ਲੇ ਗਾਰਡਨਰ ਨੂੰ ਉਸ ਦੇ ਹਰਫਨਮੌਲਾ ਪ੍ਰਦਰਸ਼ਨ ਲਈ ਟੂਰਨਾਮੈਂਟ ਦਾ ਸਰਵੋਤਮ ਖਿਡਾਰੀ ਚੁਣਿਆ ਗਿਆ। ਇਸ ਦੌਰਾਨ ਸ਼ਬਨਮ ਇਸਮਾਈਲ ਅਤੇ ਮਾਰੀਜਾਨੇ ਕਪ ਨੇ ਦੋ-ਦੋ ਵਿਕਟਾਂ ਲੈਂਦਿਆਂ ਵਧੀਆ ਫਾਰਮ ਵਿੱਚ ਸਨ।ਆਸਟ੍ਰੇਲੀਆ ਨੇ ਦੂਜੀ ਵਾਰ ਖਿਤਾਬ ਦੀ ਹੈਟ੍ਰਿਕ ਦਾ ਦਾਅਵਾ ਕੀਤਾ ਹੈ। ਇਸ ਤੋਂ ਪਹਿਲਾਂ ਉਸ ਨੇ 2010, 2012, 2014, 2018, 2020 ‘ਚ ਟੀ-20 ਵਿਸ਼ਵ ਕੱਪ ਟਰਾਫੀ ‘ਤੇ ਕਬਜ਼ਾ ਕੀਤਾ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button