Breaking NewsD5 specialIndiaNewsPunjabTop News

Bagha Purana : ਕਿਸਾਨ ਮਹਾਂ ਸੰਮੇਲਨ ਦੀਆਂ ਤਿਆਰੀਆਂ ਮੁਕੰਮਲ, ਕੇਜਰੀਵਾਲ ਹੋਣਗੇ ਮੁੱਖ ਤੌਰ ‘ਤੇ ਹਾਜ਼ਰ

ਨਵੀਂ ਦਿੱਲੀ/ਬਾਘਾਪੁਰਾਣਾ :  ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਲਗਾਤਾਰ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ ਬਾਘਾਪੁਰਾਣਾ ‘ਚ ਵੱਡੇ ਕਿਸਾਨ ਮਹਾਂ ਸੰਮੇਲਨ ਦਾ ਪ੍ਰਬੰਧ ਕਰ ਰਹੇ ਹਨ। ਦੱਸ ਦਈਏ ਕਿ ਕਿਸਾਨ ਮਹਾਂ ਸੰਮੇਲਨ ਦੀਆਂ ਸਾਰੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ। ਉਥੇ ਹੀ ਇਸ ਮਹਾਂ ਸੰਮੇਲਨ ‘ਚ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਕਿਸਾਨਾਂ ਦੀ ਆਵਾਜ ਨੂੰ ਬੁਲੰਦ ਕਰਨ ਪਹੁੰਚਣਗੇ।

🔴LIVE|| ਕੇਂਦਰ ਦਾ ਖੇਤੀ ਕਾਨੂੰਨਾਂ ‘ਤੇ ਵੱਡਾ ਫੈਸਲਾ! ਭੜਕੀਆਂ ਕਿਸਾਨ ਜਥੇਬੰਦੀਆਂ, ਕਰਤਾ ਵੱਡਾ ਐਲਾਨ !

ਦੱਸ ਦਈਏ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਮੁੱਖ ਮੰਤਰੀ ਦਿੱਲੀ ਸ਼੍ਰੀ ਅਰਵਿੰਦ ਕੇਜਰੀਵਾਲ ਅੱਜ ਬਾਘਾ ਪੁਰਾਣਾ ਦੀ ਨਵੀਂ ਦਾਣਾ ਮੰਡੀ ਵਿਖੇ ਮਹਾਂ ਕਿਸਾਨ ਸੰਮੇਲਨ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਕਰੀਬ ਇੱਕ ਲੱਖ ਲੋਕਾਂ ਦੇ ਇਕੱਠ ਹੋਣ ਦੀ ਸੰਭਾਵਨਾ ਨੂੰ ਲੈ ਕੇ ਸੁਰੱਖਿਆ ਦੇ ਪੱਖੋਂ ਪ੍ਰਸ਼ਾਸ਼ਨ ਅਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਪੂਰੀ ਸਖਤੀ ਵਰਤੀ ਜਾ ਰਹੀ ਹੈ ਅਤੇ ਵਿਆਪਕ ਪ੍ਰਬੰਧ ਕੀਤੇ ਗਏ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button