Breaking NewsD5 specialNewsPunjabTop News

Balbir Sidhu ਦਾ ਵੱਡਾ ਬਿਆਨ – ਜਿਸ ਤਰ੍ਹਾਂ ਦੇ ਹਾਲਾਤ ਬਣੇ ਹੋਏ ਹਨ ਬਿਨ੍ਹਾਂ ਲੌਕਡਾਊਨ ਦੇ ਕੰਟਰੋਲ ਕਰਨਾ ਮੁਸ਼ਕਿਲ

ਪਟਿਆਲਾ : ਪੰਜਾਬ ‘ਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ ‘ਚ ਦਿਨੋਂ ਦਿਨ ਵਾਧਾ ਹੋ ਰਿਹਾ ਹੈ। ਵੀਕੈਂਡ ਲੌਕਡਾਊਨ,ਨਾਈਟ ਕਰਫਿਊ ਤੋਂ ਬਾਅਦ ਵੀ ਕੋਰੋਨਾ ਦੇ ਵੱਧ ਰਹੇ ਸੰਕਰਮਣ ‘ਤੇ ਕਾਬੂ ਨਹੀਂ ਪਾਇਆ ਜਾ ਸਕਿਆ। ਜਿਸਦੇ ਚੱਲਦਿਆਂ ਪ੍ਰਸ਼ਾਸਨ ਕਈ ਹੋਰ ਨਵੇਂ ਕਦਮ ਚੁੱਕ ਕੇ ਕੋਰੋਨਾ ਸੰਕਰਮਣ ਨੂੰ ਰੋਕਣ ਦੀ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਇਸ ‘ਚ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਕੋਰੋਨਾ ਦੇ ਕਾਰਨ ਜਿਸ ਤਰ੍ਹਾਂ ਦੇ ਹਾਲਾਤ ਬਣੇ ਹੋਏ ਹਨ ਉਸਨੂੰ ਲੌਕਡਾਊਨ ਦੇ ਬਿਨ੍ਹਾਂ ਕੰਟਰੋਲ ਕਰਨਾ ਮੁਸ਼ਕਿਲ ਹੈ।

🔴LIVE |ਮੋਦੀ ਦੇ ਦਫਤਰ ਹੋਏ ਖਾਲੀ,ਦੀਦੀ ਨੇ ਕੱਢਤੀ ਫੂਕ,ਬੰਗਾਲ ’ਚ ਵੱਡਾ ਕਾਂਡ,ਮਮਤਾ ਦੀ ਹਾਰ ਦਾ ਸੱਚ

ਨਾਲ ਹੀ ਉਨ੍ਹਾਂ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅੱਜ ਸਮੀਖਿਆ ਬੈਠਕ ਹੈ ਅਤੇ ਇਸ ਬੈਠਕ ਵਿਚ ਉਹ ਮੁੱਖ ਮੰਤਰੀ ਨੂੰ ਪੰਜਾਬ ਵਿਚ ਲਗਭਗ 8 ਤੋਂ 10 ਦਿਨਾਂ ਲਈ ਮੁਕੰਮਲ ਲੌਕਡਾਊਨ ਲਗਾਉਣ ਦੀ ਸਿਫਾਰਸ਼ ਕਰਨਗੇ। ਸਿਹਤ ਮੰਤਰੀ ਨੇ ਕਿਹਾ ਕਿ ਕੋਵਿਡ ਦਾ ਪ੍ਰਭਾਵ ਲਗਾਤਾਰ ਵੱਧਦਾ ਜਾ ਰਿਹਾ ਹੈ, ਹਾਲਾਤ ਵੱਸੋਂ ਬਾਹਰ ਹੋ ਰਹੇ ਹਨ। ਪੰਜਾਬ ਸਰਕਾਰ ਵਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜੇਕਰ ਸਰਕਾਰ ਜ਼ਿਆਦਾ ਸਖ਼ਤੀ ਕਰਦੀ ਹੈ ਤਾਂ ਇਸ ਦਾ ਪ੍ਰਭਾਵ ਲੋਕਾਂ ’ਤੇ ਪੈਣਾ ਸੰਭਵ ਹੈ, ਲਿਹਾਜ਼ਾ ਸਰਕਾਰ ਸੋਚ ਸਮਝ ਕੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਸਮਝਾ ਕੇ ਉਨ੍ਹਾਂ ਦਾ ਸਹਿਯੋਗ ਮੰਗ ਰਹੀ ਹੈ।

ਪਹਿਲਾਂ ਕਿਸਾਨਾਂ ਨੇ ਭਜਾਇਆ ਹਰਿਆਣਾ ਦਾ ਖੱਟਰ,ਫੇਰ ਪੁਲਿਸ ਨੇ ਚੱਕ-ਚੱਕ ਗੱਡੀਆਂ ‘ਚ ਸੁੱਟੇ

ਸਿਹਤ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਦੀ ਨਿੱਜੀ ਰਾਏ ਹੈ ਕਿ ਜੇਕਰ ਸੂਬੇ ਵਿਚ ਕੋਰੋਨਾ ਦੀ ਚੇਨ ਤੋੜਨੀ ਹੈ ਤਾਂ ਪੰਜਾਬ ਵਿਚ ਲਗਭਗ 10 ਦਿਨਾਂ ਦੀ ਤਾਲਾਬੰਦੀ ਕਰਨੀ ਹੀ ਪਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਸ਼ਹਿਰਾਂ ਦੇ ਮੁਕਾਬਲੇ ਪਿੰਡਾਂ ਦੇ ਹਾਲਾਤ ਜ਼ਿਆਦਾ ਖਰਾਬ ਹੋ ਰਹੇ ਹਨ ਕਿਉਂਕਿ ਪਿੰਡਾਂ ਦੇ ਲੋਕ ਵੈਕਸੀਨ ਲਗਵਾਉਣ ਤੋਂ ਕਤਰਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਪਹਿਲਾਂ ਹੀ ਆਖ ਚੁੱਕੀ ਹੈ ਕਿ ਕੋਰੋਨਾ ਖ਼ਤਰਨਾਕ ਹਾਲਾਤ ਵਿਚ ਹੈ ਅਤੇ ਲੋਕ ਇਸ ਨੂੰ ਹਲਕੇ ਵਿਚ ਨਾ ਲੈਣ। ਹੁਣ ਸਰਕਾਰ ਨੇ ਮਹਿਜ਼ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਨੂੰ ਛੋਟ ਦਿੱਤੀ ਹੈ ਪਰ ਸੰਭਵ ਹੈ ਕਿ ਸਰਕਾਰ ਮੁਕੰਮਲ ਲੌਕਡਾਊਨ ਵਰਗਾ ਸਖ਼ਤ ਫ਼ੈਸਲਾ ਲੈ ਸਕਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button