
ਨਵੀਂ ਦਿੱਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਵੱਲੋਂ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੇ ਕਤਲ ਦੇ ਮਾਮਲੇ ਵਿਚ ਅਦਾਲਤ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਫ਼ਾਂਸੀ ਦੀ ਸਜ਼ਾ ਸੁਣਾਈ ਹੈ। ਅਦਾਲਤ ਵੱਲੋਂ ਸੁਣਾਈ ਗਈ ਮੌਤ ਦੀ ਸਜ਼ਾ ਮੁਆਫ਼ ਕਰਨ ਦੀ ਮੰਗ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਹੈ। ਸੁਪਰੀਮ ਕੋਰਟ ਨੇ ਅੱਜ ਅਪਾਣਾ ਫੈਸਲਾਂ ਸੁਣਾਉਦੇ ਹੋਏ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਗ੍ਰਹਿ ਮੰਤਰਾਲਾ ਨੂੰ ਇਸ ਉਤੇ ਜਲਦ ਫੈਸਲਾਂ ਲੈਣ ਨੂੰ ਕਿਹਾ ਹੈ।
#SupremeCourt does not accept plea for commutation of death sentence of Balwant Singh Rajoana.
Justice Vikram Nath reads out, “[Govt] would deal with mercy petition as and when they deem necessary and take a further decision.”#SupremeCourtofIndia #DeathRow
— Live Law (@LiveLawIndia) May 3, 2023
ਲੀਡਰ ਬਣੇ ਸ਼ਾਇਰ, ਕਵਿਤਾ ਵਾਲੇ ਕੱਢੇ ਕੜਿੱਲ, ਮਾਨ, ਬਾਜਵਾ ਤੇ ਖਹਿਰਾ ਦਾ ਬਿਆਨ || D5 Channel Punjabi
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ ਕਰਨ ਲਈ ਦਾਇਰ ਪਟੀਸ਼ਨ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ ਪਹਿਲਾ ਤੋਂ ਹੀ ਪੂਰੀ ਹੋ ਗਈ ਸੀ ਪਰ ਕੋਰਟ ਨੇ ਫੈਸਲਾ ਅੱਜ ਸੁਣਾਇਆ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅਤ ਸਿੰਘ ਦੇ ਕਤਲ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਬਲਵੰਤ ਸਿੰਘ ਰਾਜੋਆਣਾ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿੱਚ ਹਨ।
ਗੱਡੀ ’ਤੇ ਸ਼ਰੇਆਮ ਚਲਾਈਆਂ ਗੋਲੀਆਂ, ਪੁਲਿਸ ਦਾ ਵੱਡਾ ਐਕਸ਼ਨ, ਨਹੀਂ ਭੱਜਣ ਦਿੱਤਾ ਯੋਧਾ | D5 Channel Punjabi
ਬਲਵੰਤ ਸਿੰਘ ਰਾਜੋਆਣਾ ਹੁਣ 56 ਸਾਲ ਦੇ ਹੋ ਚੁੱਕੇ ਹਨ। ਬਲਵੰਤ ਸਿੰਘ ਰਾਜੋਆਣਾ ਦੇ ਵਕੀਲ ਮੁਕੁਲ ਰੋਹਤਗੀ ਨੇ ਸੁਪਰੀਮ ਕੋਰਟ ਵਿਚ ਸੁਣਵਾਈ ਦੌਰਾਨ ਕਿਹਾ ਸੀ ਕਿ ਮੁੱਖ ਮੰਤਰੀ ਦੀ ਬੰਬ ਧਮਾਕੇ ਵਿਚ ਮੌਤ ਹੋ ਗਈ ਸੀ। ਜੁਲਾਈ 2007 ਵਿਚ ਉਸ ਨੂੰ ਇਸ ਕੇਸ ਵਿਚ ਮੌਤ ਸੀ ਸਜ਼ਾ ਸੁਣਾਈ ਗਈ ਸੀ। 2010 ਵਿਚ ਹਾਈ ਕੋਰਟ ਨੇ ਬਲਵੰਤ ਦੀ ਮੌਤ ਦੀ ਸਜ਼ਾ ਨੂੰ ਬਰਕਰਾਰ ਰੱਖਿਆ। ਪਿਛਲੇ 27 ਸਾਲਾਂ ਤੋਂ ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ 2012 ਤੋਂ ਸਰਕਾਰ ਕੋਲ ਪੈਂਡਿੰਗ ਹੈ।
‘ਆਪ’ ਵਿਧਾਇਕ ਨੂੰ ਪਈ ਐਸੀ ਕਾਹਲੀ, ਬਿਨਾ ਸਰੱਖਿਆ ਇਕੱਲੇ ਗੱਡੀ ਚਲਾ ਪਿਆ ਪਹੁੰਚਣਾ | D5 Channel Punjabi
ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਰਾਜੋਆਣਾ ਦੇ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਮੌਤ ਦੀ ਸਜ਼ਾ ਦੇ ਮਾਮਲੇ ਵਿੱਚ ਲੰਮੀ ਦੇਰੀ ਮੌਲਿਕ ਅਧਿਕਾਰਾਂ ਦੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਰਹਿਮ ਦੀ ਪਟੀਸ਼ਨ 2012 ਤੋਂ ਪੈਂਡਿੰਗ ਹੈ ਅਤੇ ਅਸੀਂ 2023 ਵਿਚ ਅਦਾਲਤ ਵਿਚ ਆਏ ਜਦੋਂ ਰਹਿਮ ਦੀ ਪਟੀਸ਼ਨ ਦਾਇਰ ਕਰਨ ਦੇ 11 ਸਾਲ ਬਾਅਦ ਵੀ ਕੋਈ ਫੈਸਲਾ ਨਹੀਂ ਆਇਆ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.