BAMS ਦੀ ਫ਼ਰਜ਼ੀ ਡਗਰੀ ਲੈਣ ਵਾਲਿਆ ਦਾ ਪਰਦਾਫਾਸ਼, ਮਾਨ ਸਰਕਾਰ ਕਰੇਗੀ ਜਾਂਚ

ਚੰਡੀਗੜ੍ਹ : Board of Ayurveda and Unani System of Medicine ਨੇ ਜਾਅਲੀ ਡਿਗਰੀਆਂ ਲੈ ਕੇ ਵੱਡਾ ਖ਼ੁਲਾਸਾ ਕੀਤਾ ਹੈ। ਬੋਰਡ ਸੰਸਥਾਂ ਨੇ ਜਾਅਲੀ ਡਿਗਰੀਆਂ ਲੈ ਕੇ ਪ੍ਰੈਕਟਿਸ ਕਰਨ ਦੀ ਕੋਸ਼ਿਸ਼ ਕਰਨ ਵਾਲੇ 6 ਵਿਅਕਤੀਆਂ ਖ਼ਿਲਾਫ਼ ਡੀਜੀਪੀ ਗੌਰਵ ਯਾਦਵ ਨੂੰ ਲਿਖਤੀ ਸ਼ਿਕਾਇਤ ਦਿੱਤੀ ਹੈ। ਉਥੇ ਹੀ ਬੋਰਡ ਦੇ ਰਜਿਸਟਰਾਰ ਡਾ. ਸੰਜੀਵ ਗੋਇਲ ਨੇ ਦੱਸਿਆ ਕਿ ਬਿਨੈਕਾਰਾਂ ਦੇ ਸਰਟੀਫਿਕੇਟਾਂ ਦੀ ਜਾਂਚ ਕਰਨ ਤੋਂ ਬਾਅਦ ਪਤਾ ਲੱਗਿਆ ਕਿ ਜਿਸ ਯੂਨੀਵਰਸਿਟੀ ਤੋਂ ਉਹਨਾਂ ਨੇ ਸਰਟੀਫਿਕੇਟ ਪ੍ਰਾਪਤ ਕਰਨ ਦਾ ਦਾਅਵਾ ਕੀਤਾ ਹੈ, ਉਹ ਬੀ.ਏ.ਐਮ.ਐਸ. ਕਰਵਾਉਂਦੀ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜਾਅਲੀ ਡਿਗਰੀਆਂ ਲੈਣ ਵਾਲੇ ਦੂਜਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਕਰ ਰਹੇ ਹਨ।
ਕਸੂਤੇ ਫਸੇ ਪੰਜਾਬੀ ਨੌਜਵਾਨ, ਡਿਗਰੀ ਨੇ ਪਾਇਆ ਪੰਗਾ, ਵੱਡੀ ਕਾਰਵਾਈ | D5 Channel
ਕਈ ਸਰਟੀਫਿਕੇਟ ਛਤਰਪਤੀ ਸ਼ਾਹੂ ਜੀ ਮਹਾਰਾਜ ਯੂਨੀਵਰਸਿਟੀ, ਕਾਨਪੁਰ ਦੇ ਨਾਂਅ ‘ਤੇ ਬਣਾਏ ਗਏ। ਸਰਟੀਫਿਕੇਟਾਂ ਦੀ ਪੜਤਾਲ ਦੌਰਾਨ ਜਾਅਲਸਾਜ਼ੀ ਦਾ ਮਾਮਲਾ ਸਾਹਮਣੇ ਆਇਆ ਹੈ। ਪੁੱਛਗਿੱਛ ਦੌਰਾਨ ਬਿਨੈਕਾਰਾਂ ਨੇ ਮੰਨਿਆ ਕਿ ਉਹਨਾਂ ਨੇ ਕਾਨਪੁਰ ਯੂਨੀਵਰਸਿਟੀ ਨੂੰ 5-5 ਲੱਖ ਰੁਪਏ ਦੇ ਕੇ ਜਾਅਲੀ ਸਰਟੀਫਿਕੇਟ ਬਣਾਏ ਹਨ। ਡੀਜੀਪੀ ਪੰਜਾਬ ਗੌਰਵ ਯਾਦਵ ਅਤੇ ਐਸਐਸਪੀ ਮੁਹਾਲੀ ਨੂੰ ਇਸ ਮਾਮਲੇ ਦੀ ਜਾਂਚ ਮਗਰੋਂ ਕਰਨ ਦੀ ਅਪੀਲ ਕੀਤੀ ਗਈ ਹੈ।
Moga News : ਸਵੇਰੇ-ਸਵੇਰੇ ਆਈ ਵੱਡੀ ਖ਼ਬਰ, ਲੋਕਾਂ ਨੇ ਜਾਮ ਕਰਤਾ ਹਾਈਵੇ, ਸ਼ੈਲਰ ਮਾਲਕ ’ਤੇ ਲੱਗੇ ਗੰਭੀਰ ਇਲਜ਼ਾਮ
ਉਧਰ ਸਿਹਤ ਤੇ ਮੈਡੀਕਲ ਸਿੱਖਿਆ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਕਿਹਾ ਕਿ ਜਾਅਲੀ ਡਿਗਰੀਆਂ ਲੈ ਕੇ ਕਿਸੇ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮਾਮਲੇ ਵਿਚ ਸਖ਼ਤ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਧੋਖਾਧੜੀ ਕਰਨ ਵਾਲਿਆਂ ਨੂੰ ਰੋਕਿਆ ਜਾ ਸਕੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.